Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਅਤੇ ਰਵਨੀਤ ਬਿੱਟੂ ਦੀ ਭੂਆ ਗੁਰਕੰਵਲ ਭਾਜਪਾ ‘ਚ ਸ਼ਾਮਲ

ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਅਤੇ ਰਵਨੀਤ ਬਿੱਟੂ ਦੀ ਭੂਆ ਗੁਰਕੰਵਲ ਭਾਜਪਾ ‘ਚ ਸ਼ਾਮਲ

ਜਲੰਧਰ: ਪੰਜਾਬ ‘ਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦੇ ਖੰਡਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੁੱਤਰੀ ਗੁਰਕੰਵਲ ਕੌਰ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਜੂਦਗੀ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਈ।

ਜਲੰਧਰ ਛਾਉਣੀ ਤੋਂ 2002 ‘ਚ ਕਾਂਗਰਸ ਦੀ ਵਿਧਾਇਕ ਰਹਿ ਚੁੱਕੀ ਗੁਰਕੰਵਲ ਕੌਰ ਨੇ ਦੱਸਿਆ, “ਕਾਂਗਰਸ ਨੇ ਜਲੰਧਰ ਛਾਉਣੀ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਮੇਰਾ ਟਿਕਟ ਕੱਟ ਦਿੱਤਾ ਸੀ ਅਤੇ ਉਸਤੋਂ ਬਾਅਦ ਲਗਾਤਾਰ ਮੇਰੀ ਅਣਦੇਖੀ ਕੀਤੀ ਜਾ ਰਹੀ ਸੀ। ਇਸ ਲਈ ਮੈਂ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਈ ਹਾਂ।” ਉਨ੍ਹਾਂ ਕਿਹਾ, “ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦਿੱਲੀ ‘ਚ ਇਕ ਪ੍ਰੋਗਰਾਮ ‘ਚ ਮੈਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਮੈਂ ਬਿਨਾਂ ਸ਼ਰਤ ਭਾਜਪਾ ‘ਚ ਸ਼ਾਮਲ ਹੋਈ ਹਾਂ।”

ਗੁਰਕੰਵਲ ਕੌਰ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ
ਗੁਰਕੰਵਲ ਕੌਰ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਦੌਰ ‘ਚ ਪੰਜਾਬ ਪੁਲਿਸ ਨੇ ਸਿੱਖ ਨੌਜਵਾਨਾਂ ਦੇ ਸੈਂਕੜੇ ਝੂਠੇ ਮੁਕਾਬਲੇ ਬਣਾਏ। ਬੇਅੰਤ ਸਿੰਘ ਦੀ ਮੌਤ ਵੀ 31 ਅਗਸਤ 1995 ਨੂੰ ਚੰਡੀਗੜ੍ਹ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਵਲੋਂ ਮਨੁੱਖੀ ਬੰਬ ਬਣ ਕੇ ਕੀਤੇ ਹਮਲੇ ‘ਚ ਹੋਈ ਸੀ।

ਗੁਰਕੰਵਲ ਨੇ ਕਿਸੇ ਆਗੂ ਦਾ ਨਾਂ ਲਏ ਬਗੈਰ ਕਿਹਾ ਕਿ ਮੈਂ ਕਾਂਗਰਸ ਦੇ ਆਗੂਆਂ ਅੱਗੇ ਮਿੰਨਤਾਂ ਕੀਤੀਆਂ, ਹੱਥ ਜੋੜੇ ਪਰ ਇਸ ਦੇ ਬਾਵਜੂਦ ਮੇਰੀ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਮੈਂ ਇਹ ਕਦਮ ਚੁੱਕਿਆ ਹੈ।

ਗੁਰਕੰਵਲ ਨੇ ਕਿਹਾ ਕਿ ਮੇਰੇ ਕਾਂਗਰਸ ਛੱਡਣ ਲਈ ਪੰਜਾਬ ਕਾਂਗਰਸ ਦੇ ਆਗੂ ਜ਼ਿੰਮੇਵਾਰ ਹਨ। ਜ਼ਿਕਰਯੋਗ ਹੈ ਕਿ ਉਹ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਭੂਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: