Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਰਾਜ ਸਭਾ ਮੈਬਰ ਅਤੇ ਬਾਦਲ ਦਲ ਦੇ ਕੌਮੀ ਮੀਤ ਪ੍ਰਧਾਨ ਸਮੇਤ ਕਈਆਂ ਨੇ ਦਿੱਤੇ ਅਸਤੀਫੇ

ਸਾਬਕਾ ਰਾਜ ਸਭਾ ਮੈਬਰ ਅਤੇ ਬਾਦਲ ਦਲ ਦੇ ਕੌਮੀ ਮੀਤ ਪ੍ਰਧਾਨ ਸਮੇਤ ਕਈਆਂ ਨੇ ਦਿੱਤੇ ਅਸਤੀਫੇ

ਹੁਸ਼ਿਆਰਪੁਰ (19 ਅਕਤੂਬਰ, 2015): ਸਾਬਕਾ ਰਾਜ ਸਭਾ ਮੈਂਬਰ ਅਤੇ ਬਾਦਲ ਦਲ ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਬਾਜਵਾ ਅਤੇ ਕਈ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ ।

ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸ੍ਰ. ਬਾਜਵਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਜਿਵੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਿੱਖਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ, ਉਸ ਨਾਲ ਉਨ੍ਹਾਂ ਦੇ ਮਨ ਨੂੰ ਬੇਹੱਦ ਦੁੱਖ ਹੋਇਆ ਹੈ।

 ਵਰਿੰਦਰ ਸਿੰਘ ਬਾਜਵਾ
ਵਰਿੰਦਰ ਸਿੰਘ ਬਾਜਵਾ

ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਵਲੋਂ ਡੇਰਾ ਮੁਖੀ ਨੂੰ ਮਾਫ਼ ਕਰ ਦਿੱਤੇ ਜਾਣ ਕਾਰਨ ਵੀ ਕੌਮ ਨੂੰ ਭਾਰੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਫ਼ਸੋਸਨਾਕ ਘਟਨਾਵਾਂ ਲਈ ਜਿੰਮੇਵਾਰ ਵਿਅਕਤੀਆਂ ਨੂੰ ਆਪਣੀ ਜਮੀਰ ਦੀ ਅਵਾਜ਼ ਸੁਣਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਜਦੋਂਕਿ ਸਮੁੱਚੀ ਕੌਮ ਜ਼ਿਆਦਤੀਆਂ ਅਤੇ ਜੁਲਮ ਖਿਲਾਫ਼ ਸੰਘਰਸ਼ ਕਰ ਰਹੀ ਹੈ, ਉਹ ਨੈਤਿਕਤਾ ਦੇ ਅਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਵਲੋਂ ਦਿੱਤੀ ਮਾਫ਼ੀ ਦੇ ਰੋਸ ਵਜੋਂ ਸਿੱਖ ਆਗੂਆਂ ਵਲੋਂ ਅਸਤੀਫੇ ਦਿੱਤੇ ਜਾ ਰਹੇ ਹਨ। ਹੁਣ ਤੱਕ ਦਰਜਨ ਤੋਂ ਸ਼ੌਮਣੀ ਕਮੇਟੀ ਮੈਬਰਾਂ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਨੇ ਰੋਸ ਵਜੋਂ ਆਪਣੇ ਅਸਤੀਫੇ ਦਿੱਤੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਤੂਬਰ 2015 ਵਿੱਚ ਵਾਪਰੇ ਬਹਿਬਲ ਕਲਾਂ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਫਰੀਦਕੋਟ ਅਦਾਲਤ ਵਿੱਚ ਪੁੱਜ ਗਿਆ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ
ਅੱਜ ਪੂਰਾ ਸਾਲ ਬੀਤ ਗਿਆ ਹੈ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ਤੋਂ ਸਰੂਪ ਚੋਰੀ ਹੋਏ ਨੂੰ... ਜਿਸ ਦਿਨ ਇਹ ਘਟਨਾ ਵਾਪਰੀ ਸੀ ਬਹੁਤ ਸਾਰੀਆਂ ਜੱਥੇਬੰਦੀਆਂ ਅਤੇ ਪ੍ਰਚਾਰਕਾਂ ਨੇ
ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਰਿਪੋਰਟ ਅੱਜ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਮਾਰਕੰਡੇ ਕਾਟਜੂ ਦੀ ਅਗਵਾਈ ਵਾਲੇ ਲੋਕ ਕਮਿਸ਼ਨ ਨੇ ਅੱਜ ਜਾਰੀ ਕਰ ਦਿੱਤੀ ਹੈ।
ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪਿੰਡ ਬਹਿਬਲ ਕਲਾਂ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: