Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਰੀਆਂ ਧਿਰਾਂ ਬੀਬੀ ਖਾਲੜਾ ਨੂੰ ਪੰਥ ਅਤੇ ਪੰਜਾਬ ਦੀ ਉਮੀਦਵਾਰ ਵਜੋਂ ਸਵੀਕਾਰਨ : ਪੰਥਕ ਤਾਲਮੇਲ ਸੰਗਠਨ

ਸਾਰੀਆਂ ਧਿਰਾਂ ਬੀਬੀ ਖਾਲੜਾ ਨੂੰ ਪੰਥ ਅਤੇ ਪੰਜਾਬ ਦੀ ਉਮੀਦਵਾਰ ਵਜੋਂ ਸਵੀਕਾਰਨ : ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਵਿਚਰ ਰਹੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਨੂੰ ਬਤੌਰ ਪੰਥ ਅਤੇ ਪੰਜਾਬ ਦੀ ਉਮੀਦਵਾਰ ਵਜੋਂ ਸਵੀਕਾਰਨ ਅਤੇ ਖੱੁਦ ਖਡੂਰ ਸਾਹਿਬ ਦੇ ਮੈਦਾਨ ਤੋਂ ਬਾਹਰ ਰਹਿਣ।ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸਰਦਾਰਨੀ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਹੱਕਾਂ ਲਈ ਕੁਰਬਾਨੀ ਦਿੱਤੀ ਹੈ।ਸਰਦਾਰ ਖਾਲੜਾ ਨੇ ਕੈਨੇਡਾ ਦੀ ਪਾਰਲੀਮੈਂਟ ਅਤੇ ਹੋਰ ਦੇਸ਼ਾਂ ਵਿਚ ਆਵਾਜ਼ ਬੁਲੰਦ ਕੀਤੀ ਕਿ ਕਿਵੇਂ ਪੰਜਾਬ ਅੰਦਰ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਹੈ। ਲਾਸ਼ਾਂ ਨੂੰ ਅਣਪਛਾਤੀਆਂ ਦਰਸਾ ਕੇ ਸਸਕਾਰ ਕਰ ਦਿੱਤਾ ਜਾਂਦਾ ਹੈ।ਕੌਮਾਂਤਰੀ ਪੱਧਰ’ਤੇ ਉਠਾਈ ਆਵਾਜ਼ ਦਾ ਡਾਇਰੈਕਟਰ ਜਨਰਲ ਪੁਲਿਸ ਕੇ.ਪੀ.ਐਸ. ਗਿਲ ਨੇ ਸਖਤ ਵਿਰੋਧ ਕੀਤਾ ਸੀ।ਜਦ ਕਿ ਸਰਦਾਰ ਖਾਲੜਾ ਨੇ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਸੀ।ਇਹੀ ਕਾਰਨ ਸਨ ਕਿ ਉਹ ਦੇਸ਼ ਪਰਤੇ ਹੀ ਸਨ ਤਾਂ ਕੁਝ ਚਿਰ ਬਾਅਦ ਸਤੰਬਰ 1995 ਵਿਚ ਤਰਨਤਾਰਨ ਦੀ ਪੁਲਿਸ ਨੇ ਉਹਨਾਂ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਕਬੀਰ ਪਾਰਕ ਤੋਂ ਚੁੱਕ ਲਿਆ ਸੀ।ਉਸ ਤੋਂ ਬਾਅਦ ਉਹਨਾਂ ਦੀ ਕੋਈ ਉਘ ਸੁਘ ਨਹੀਂ ਹੈ।

ਗਿਆਨੀ ਕੇਵਲ ਸਿੰਘ ਨੇ ਕਿਹਾ ਹੈ ਕਿ ਸਰਦਾਰਨੀ ਖਾਲੜਾ ਵਲੋਂ ਉਸ ਰੂਹ ਨੂੰ ਜ਼ਿੰਦਾ ਰੱਖਦਿਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਧੀਨ ਮਨੁੱਖੀ ਹੱਕਾਂ ਲਈ ਨਿਰੰਤਰ ਸੰਘਰਸ਼ ਜਾਰੀ ਹੈ।ਮਨੁੱਖੀ ਹੱਕਾਂ ਦੀ ਰਾਖੀ ਹਰ ਚੋਣ ਦਾ ਮੁੱਦਾ ਹੋਣਾ ਚਾਹੀਦਾ ਹੈ।ਜਦੋਂ ਇਕ ਅਜਿਹੀ ਕਾਰਕੁੰਨ ਮੈਦਾਨ ਵਿਚ ਹੋਵੇ ਤਾਂ ਸਭ ਧਿਰਾਂ ਦਾ ਫਰਜ਼ ਬਣਦਾ ਹੈ ਕਿ ਉਹ ਨਿੱਜ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੇ ਉੱਚੇ ਕੱਦ ਲਈ ਸਮਰਪਿਤ ਹੋਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ, ਸਾਲ 2003 ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਲਾਗੂ ਕੀਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਂਦਿਆਂ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫ਼ੌਜ
ਸਿੱਖ ਜਗਤ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਨਾ, ਸ੍ਰੀ ਅਕਾਲ ਤਖਤ ਸਾਹਿਬ ਦੀ ਦੁਰਵਰਤੋਂ ਕਰਕੇ ਸਿਰਸਾ ਵਾਲੇ ਪਾਖੰਡੀ ਨੂੰ
ਖ਼ਾਲਸਾਈ ਸੋਚ-ਸਿਧਾਂਤ-ਸਰੂਪ ਤੇ ਮਰਯਾਦਾ ਨੂੰ ਸੰਭਾਲਣ ਵਾਲਾ ਧੁਰਾ ਸ੍ਰੀ ਅਕਾਲ ਤਖਤ ਸਾਹਿਬ ਸੌੜੀ ਸਿਆਸਤ ਦੀ ਜਕੜ ਵਿਚ ਹੈ। ਕੌਮ ਦੇ ਰਾਜਸੀ ਭਵਿੱਖ ਵਿਚ ਕੌਮੀ ਵਿਰਾਸਤ ਸਿਫਰ ਹੋ ਰਹੀ ਹੈ, ਕਿਉਂਕਿ
ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵ-ਉੱਚਤਾ ਨੂੰ ਸਮਰਪਿਤ ਜਥੇਬੰਦੀਆਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਸਿਆਸੀ ਲੋਕਾਂ ਵਲੋਂ ਲੋਕਤੰਤਰ ਦਾ ਲੱਕ ਤੋੜਨ ਦੇ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: