Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਯਾਤਰਾ 6 ਮਈ

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਯਾਤਰਾ 6 ਮਈ

ਚੰਡੀਗੜ੍ਹ (28 ਅਪਰੈਲ, 2015): ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਨਿਸ਼ਾਨੀਆਂ ਜਿੰਨ੍ਹਾਂ ਵਿੱਚ ਤਿੰਨ ਤਲਵਾਰਾਂ, ਕੰਘਾ ਸਮੇਤ ਕੇਸ, ਦਸਤਾਰ, ਚੋਲ਼ਲਾ, ਚਾਬੁਕ, ਪੰਜ ਤੀਰ, ਇੱਕ ਛੋਟੀ ਕਿਰਪਾਨ, ਭਾਲਾ, ਛੋਟਾ ਭਾਲਾ, ਵੱਡੀ ਕਿਰਪਾਨ, ਇੱਕ ਸ੍ਰੀ ਸਾਹਿਬ ਜਿਸ ’ਤੇ ‘ਸਤ ਸ੍ਰੀ ਅਕਾਲ ਗੁਰੂ ਤੇਗ ਬਹਾਦਰ’, 1713 ਸੰਮਤ (1656) ਉਕਰਿਆ ਹੋਇਆ ਹੈ, ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਮਿਲਕੇ ਯਤਰਾ ਕੱਢ ਰਹੀ ਹੈ।

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਨਿਸ਼ਾਨੀਆਂ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਸੂਬੇ ਭਰ ਵਿੱਚ ਲਿਜਾਣ ਵਾਸਤੇ 6 ਮਈ ਤੋਂ 20 ਮਈ ਤੱਕ ਵਿਸ਼ੇਸ਼ ਯਾਤਰਾ ਕੱਢੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅੱਜ ਸਵੇਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਨਿਵਾਸ ’ਤੇ ਮਿਲੇ ਅਤੇ ਇਸ ਸਬੰਧੀ ਪ੍ਰਬੰਧਾਂ ਬਾਰੇ ਵਿਚਾਰ ਕੀਤੀ।

ਮੁੱਖ ਮੰਤਰੀ ਨੇ ਇਸ ਯਾਤਰਾ ਦੇ ਸਮੁੱਚੇ ਪ੍ਰਬੰਧਾਂ ਦੀ ਦੇਖ-ਰੇਖ ਲਈ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ ’ਤੇ ਆਧਾਰਤ ਕਮੇਟੀ ਬਣਾਈ ਹੈ।
ਬਾਦਲ ਨੇ ਇਸ ਸਬੰਧੀ ਤਿਆਰ ਕੀਤੇ ਪ੍ਰੋਗਰਾਮ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਦੀ ਹੱਥ ਲਿਖਤ ਵੀ ਸ਼ਾਮਲ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ 33 ਫੁੱਟ ਲੰਮੀਂ ਬੱਸ ਵਿੱਚ ਇਹ ਨਿਸ਼ਾਨੀਆਂ ਸਜਾਈਆਂ ਜਾਣਗੀਆਂ।

ਇਸ ਸਬੰਧੀ ਹੋਈਆਂ ਲੜੀਵਾਰ ਮੀਟਿੰਗਾਂ ਵਿੱਚ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ, ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ,  ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਬਲਬੀਰ ਸਿੰਘ ਘੁੰਨਸ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: