Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਖਿਲਾਫ਼ ਮੁਕਦਮਾ 302 ਧਾਰਾ ਤਹਿਤ ਦਰਜ ਹੋਵੇ: ਪੀਰ ਮੁਹੰਮਦ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਖਿਲਾਫ਼ ਮੁਕਦਮਾ 302 ਧਾਰਾ ਤਹਿਤ ਦਰਜ ਹੋਵੇ: ਪੀਰ ਮੁਹੰਮਦ

ਅੰਮ੍ਰਿਤਸਰ( 12 ਮਾਰਚ, 2016):ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਜਿਲਾ ਅੰਮ੍ਰਿਤਸਰ ਦੇ ਪਿੰਡ ਰਾਮ ਦੀਵਾਲੀ ਮੁਸਲਮਾਨਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆ ਦੇ ਖਿਲਾਫ਼ ਧਾਰਾ 302 ਆਈ.ਪੀ.ਸੀ 295 ਤਹਿਤ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਹੈ।

ਕਰਨੈਲ ਸਿੰਘ ਪੀਰ ਮੁਹੰਮਦ
ਕਰਨੈਲ ਸਿੰਘ ਪੀਰ ਮੁਹੰਮਦ

ਅੱਜ ਸ਼ਾਮ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ  ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਪੰਜਾਬ ਦੀ ਪਵਿੱਤਰ ਧਰਤੀ ਉਪਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆ ਘਟਨਾਵਾ ਨੇ ਸਮੁੱਚੇ ਸਿੱਖ ਜਗਤ ਨੂੰ ਇੱਕ ਵਾਰ ਫਿਰ ਬੇਹੱਦ ਪ੍ਰੇਸ਼ਾਨ ਕੀਤਾ ਹੈ।

ਪੀਰ ਮੁਹੰਮਦ ਨੇ ਕਿਹਾ ਕਿ ਦੋਸ਼ੀਆ ਦਾ ਮੌਕੇ ਤੇ ਫੜੇ ਜਾਣਾ ਥੋੜੀ ਰਾਹਤ ਦੇਣ ਵਾਲੀ ਗੱਲ ਹੈ ਲੇਕਿਨ ਹਾਜਰ ਨਾਜਰ ਪਾਤਿਸ਼ਾਹ ਜਿਸ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਜਾਗਤ ਜੋਤ ਗੁਰੂ ਮੰਨਿਆ ਹੈ ਦੇ ਸਰੂਪਾਂ ਨੂੰ ਅਗਨਭੇਟ ਕਰਨ ਵਾਲੇ ਦਰਿੰਦੇ ਦੋਸ਼ੀਆ ਖਿਲਾਫ਼ 302, 295 ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਜਾਣਾ ਬੇਹੱਦ ਜਰੂਰੀ ਤੇ ਦੋਸ਼ੀਆ ਤੋਂ ਸਖਤੀ ਨਾਲ ਪੁੱਛਗਿੱਛ ਕਰਕੇ ਸਮੁੱਚੀ ਸਾਜਿਸ ਦਾ ਪਤਾ ਲਗਾਉਣਾ ਵੀ ਜਰੂਰੀ ਹੈ ਕਿਉਕਿ ਇਸ ਤੋਂ ਪਹਿਲਾ ਦੀਆਂ ਘਟਨਾਵਾ ਦੇ ਦੋਸ਼ੀ ਅਜੇ ਤੱਕ ਪਕੜੇ ਨਹੀ ਗਏ ਇਸ ਘਟਨਾਂ ਦੇ ਦੋਸ਼ੀਆ ਤੋ ਸਮੁੱਚੀ ਸਾਜਿਸ ਦਾ ਪਤਾ ਲਗਾਇਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਇਹ ਦੋਸ਼ੀ ਸਿਰਫ਼ ਚੋਰ ਨਹੀਂ ਬਲਕਿ ਸਿਰੇ ਦੇ ਅਪਰਾਧੀ ਨੇ ਜਿੰਨਾ ਨੇ ਖਾਲਸਾ ਪੰਥ ਨੂੰ ਬੇਹੱਦ ਪ੍ਰੇਸ਼ਾਨ ਕੀਤਾ ਹੈ ਸਮੁੱਚੇ ਨਾਨਕ ਲੇਵਾ ਸਿੱਖ ਅੱਜ ਖੂਨ ਦੇ ਅਥਰੂ ਪੀ ਰਹੇ ਹਨ। ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆ ਨੂੰ ਮੌਤ ਦੀ ਸਜਾ ਦਿੱਤੀ ਜਾਵੇਗੀ ਹੁਣ ਉਸ ਤੇ ਅਮਲ ਕਰਨਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: