Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਕਲੀਗਰ ਸਿੱਖਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਬਣਾਈ ਗਈ

ਸਿਕਲੀਗਰ ਸਿੱਖਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਬਣਾਈ ਗਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਸੂਬੇ ਅੰਦਰ ਵੱਸਦੇ ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਤੇ ਉਨ੍ਹਾਂ ਨੂੰ ਧਰਮ ਤਬਦੀਲ ਕਰਨ ਲਈ ਮਜ਼ਬੂਰ ਕਰਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖ ‘ਸਿੱਖ ਸਮਾਜ’ ਦਾ ਅਹਿਮ ਅੰਗ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਦੀ ਮਦਦ ਲਈ ਵਚਨਬੱਧ ਹੈ।

ਸਬੰਧਤ ਖ਼ਬਰ:

ਸਿਕਲੀਗਰ ਸਿੱਖਾਂ ਨੂੰ ਦਰਪੇਸ਼ ਮਸਲੇ ਦੇ ਹੱਲ ਲਈ 13 ਮਈ ਨੂੰ ਇੰਦੌਰ ਵਿਖੇ ਮੀਟਿੰਗ: ਬ੍ਰਿਟਿਸ਼ ਸਿੱਖ ਕੌਂਸਲ …

ਪ੍ਰੋ: ਬਡੂੰਗਰ ਨੇ ਕਿਹਾ ਕਿ ਸਿਕਲੀਗਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਦੇ ਮਾਮਲਿਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ, ਜੋ ਮੱਧ ਪ੍ਰਦੇਸ਼ ਜਾ ਕੇ ਪੂਰੀ ਜਾਣਕਾਰੀ ਹਾਸਲ ਕਰ ਕੇ ਆਪਣੀ ਰਿਪੋਰਟ ਪੇਸ਼ ਕਰੇਗੀ।

ਸਬੰਧਤ ਖ਼ਬਰ:

ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ; ਸਿਕਲੀਗਰ ਸਿੱਖਾਂ ਖਿਲਾਫ ਹੋ ਰਹੇ ਅਤਿਆਚਾਰਾਂ ਦੀ ਜਾਂਚ ਹੋਵੇ …

ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਕਰਨੈਲ ਸਿੰਘ ਪੰਜੋਲੀ, ਮੱਧ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਭਾਟੀਆ ਅਤੇ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਮਹਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਇਸ ਸਬੰਧੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਇੱਕ ਪੱਤਰ ਲਿਖਿਆ ਸੀ।

ਸਬੰਧਤ ਖ਼ਬਰ:

ਸਿਕਲੀਗਰ ਸਿੱਖਾਂ ਦੇ ਮਸਲਿਆਂ ਦੇ ਸਬੰਧ ‘ਚ ਬਡੂੰਗਰ ਨੇ ਲਿਖਿਆ ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਪੱਤਰ …

ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਸਿਕਲੀਗਰ ਸਿੱਖ ਸ਼ਸਤਰ ਬਣਾਉਣ ਦਾ ਕੰਮ ਕਰਦੇ ਆ ਰਹੇ ਹਨ, ਜੋ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਸਾਧਨ ਹੈ। ਸੂਬੇ ਦੀ ਪੁਲਿਸ ਵੱਲੋਂ ਇਨ੍ਹਾਂ ਨੂੰ ਗ਼ੈਰ-ਕਾਨੂੰਨੀ ਹਥਿਆਰਾਂ ਦੇ ਤਸਕਰ ਆਖ ਕੇ ਅੱਤਿਆਚਾਰ ਕਰਨੇ ਜਾਇਜ਼ ਨਹੀਂ ਹਨ। ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖ ਆਪਣੇ ਨਾਲ ਹੋ ਰਹੀਆਂ ਵਧੀਕੀਆਂ ਕਾਰਨ ਘਬਰਾਏ ਹੋਏ ਹਨ। ਉਨ੍ਹਾਂ ਮੱਧ ਪ੍ਰਦੇਸ਼ ਸਰਕਾਰ ਨੂੰ ਇਸ ਮਾਮਲੇ ਵੱਲ ਉਚੇਚਾ ਧਿਆਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਿਕਲੀਗਰ ਸਿੱਖਾਂ ਦੀ ਜਾਨ-ਮਾਲ ਦੀ ਹਿਫਾਜ਼ਤ ਕੀਤੀ ਜਾਵੇ।

ਸਬੰਧਤ ਖ਼ਬਰ:

ਸਿਕਲੀਗਰ ਕਬੀਲੇ: ਇੱਕ ਨਜ਼ਰ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: