Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਕੰਦਰ ਮਲੂਕਾ, ਨੀਲਧਾਰੀ ਮੁਖੀ ਸਤਨਾਮ ਅਤੇ ਦੋ ਸ਼੍ਰੋਮਣੀ ਕਮੇਟੀ ਮੈਂਬਰ “ਤਨਖਾਹੀਆ” ਕਰਾਰ

ਸਿਕੰਦਰ ਮਲੂਕਾ, ਨੀਲਧਾਰੀ ਮੁਖੀ ਸਤਨਾਮ ਅਤੇ ਦੋ ਸ਼੍ਰੋਮਣੀ ਕਮੇਟੀ ਮੈਂਬਰ “ਤਨਖਾਹੀਆ” ਕਰਾਰ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਅੱਜ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ, ਭਾਈ ਸੂਬਾ ਸਿੰਘ ਅਤੇ ਭਾਈ ਮੇਜਰ ਸਿੰਘ ਨੇ ਬਾਦਲ ਦਲ ਦੇ ਮੰਤਰੀ ਸਿਕੰਦਰ ਮਲੂਕਾ, ਨੀਲਧਾਰੀ ਮੁਖੀ ਸਤਨਾਮ ਸਿੰਘ ਅਤੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਨ ਨੂੰ ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਦੇ ਦੋਸ਼ ਤਹਿਤ ਤਨਖਾਹੀਆ ਕਰਾਰ ਦੇ ਦਿੱਤਾ।

ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਧਿਆਨ ਸਿੰਘ ਮੰਡ (ਫਾਇਲ ਫੋਟੋ)
ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਧਿਆਨ ਸਿੰਘ ਮੰਡ (ਫਾਇਲ ਫੋਟੋ)

ਮੀਡੀਆ ਨਾਲ ਗੱਲ ਕਰਦਿਆਂ ਉਪਰੋਕਤ ਸਿੰਘਾਂ ਨੇ ਦੱਸਿਆ ਕਿ ਨੀਲਧਾਰੀ ਆਗੂ ਸਤਨਾਮ ਸਿੰਘ ਨੇ ਕਥਾ ਕਰਦਿਆਂ ਦਸਮੇਸ਼ ਪਿਤਾ ਨਾਲ ਸਬੰਧਤ ਬਿਰਤਾਂਤ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ। ਸਿਕੰਦਰ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਅਤੇ ਸਤਨਾਮ ਸਿੰਘ ਭਾਈ ਰੂਪਾ ਨੇ ਸਿੱਖ ਅਰਦਾਸ ਦੀ ਪੰਥ ਪ੍ਰਵਾਨਿਤ ਬਣਤਰ ਦੀ ਕੀਤੀ ਗਈ ਬੇਅਦਬੀ ਦਾ ਸਾਥ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਸਪਸ਼ਟੀਕਰਨ ਦੇਣ ਹਿੱਤ ਬਾਰ-ਬਾਰ ਸੱਦਿਆ ਗਿਆ ਪਰ ਇਹ ਨਹੀਂ ਪੁਜੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਤਨਖਾਹੀਆ ਕਰਾਰ ਦਿੰਦਿਆਂ ਇਨ੍ਹਾਂ ਨਾਲ ਕਿਸੇ ਕਿਸਮ ਦਾ ਤਾਲਮੇਲ ਰੱਖਣ ਤੋਂ ਸਿੱਖ ਕੌਮ ਨੂੰ ਵਰਜ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: