Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਕਮ: ਚੀਨ ਨੇ ਡੋਕਲਾਮ ਖੇਤਰ ‘ਚ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ

ਸਿੱਕਮ: ਚੀਨ ਨੇ ਡੋਕਲਾਮ ਖੇਤਰ ‘ਚ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ

ਨਵੀਂ ਦਿੱਲੀ: ਚੀਨੀ ਫੌਜ ਵਲੋਂ ਡੋਕਲਾਮ ਖੇਤਰ ‘ਚ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੂਨ ਦੇ ਅੱਧ ‘ਚ ਭਾਰਤੀ ਫੌਜੀਆਂ ਨੇ ਸਿੱਕਮ ਸਰਹੱਦ ਪਾਰ ਕਰਕੇ ਚੀਨੀ ਇਲਾਕੇ ‘ਚ ਸੜਕ ਬਣਾਉਣ ਦਾ ਕੰਮ ਰੋਕ ਦਿੱਤਾ ਸੀ, ਜਿਸ ਤੋਂ ਬਾਅਦ ਦੋਵਾਂ ਮੁਲਕਾਂ ‘ਚ ਭਾਰੀ ਤਣਾਅ ਪੈਦਾ ਹੋ ਗਿਆ ਸੀ। ਚੀਨ ਨੇ ਭਾਰਤ ਨੂੰ ਆਪਣੇ ਫੌਜੀ ਹਟਾਉਣ ਜਾਂ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ ਜਿਸਤੋਂ ਬਾਅਦ ਭਾਰਤ ਨੇ ਆਪਣੇ ਫੌਜੀ ਉਥੋਂ ਹਟਾ ਲਏ ਸੀ।

ਉੱਤਰ ਪੂਰਬ ਦੇ ਇਲਾਕੇ ਨੂੰ ਜੋੜਦਾ ਇਲਾਕਾ 'ਚਿਕਨ ਨੈਕ'
ਉੱਤਰ ਪੂਰਬ ਦੇ ਇਲਾਕੇ ਨੂੰ ਜੋੜਦਾ ਇਲਾਕਾ ‘ਚਿਕਨ ਨੈਕ’

ਇਸ ਸੜਕ ਨੂੰ ਬਹੁਤ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ ਕਿਉਂਕਿ ਸੜਕ ਭਾਰਤ ਦੀ ਮੁੱਖ ਜ਼ਮੀਨ ਦੇ ਉਸ ਟੁਕੜੇ ਕੋਲ ਬਣ ਰਹੀ ਸੀ ਜਿਸ ਨੂੰ ‘ਚਿਕਨ ਨੈਕ’ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਲਾਕਾ ਭਾਰਤ ਨੂੰ ਉੱਤਰ ਪੂਰਬੀ ਇਲਾਕਿਆਂ ਅਸਾਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਅਰੁਣਾਂਚਲ ਪ੍ਰਦੇਸ਼ ਆਦਿ ਨਾਲ ਜੋੜਦਾ ਹੈ। ਚੀਨ ਦੇ ਅਧਿਕਾਰੀਆਂ ਨੇ ਕਿਹਾ ਕਿ ਸੜਕ ਨਿਰਮਾਣ ਦਾ ਕੰਮ ਮੌਸਮ ਦੇ ਹਾਲਾਤ ‘ਤੇ ਨਿਰਭਰ ਕਰੇਗਾ।

ਸਬੰਧਤ ਖ਼ਬਰ:

ਡੋਕਲਾਮ: ਭਾਰਤ ਵਲੋਂ ਆਪਣੀ ਫੌਜ ਪਿੱਛੇ ਹਟਾਈ ਗਈ, ਚੀਨ ਵੀ ਆਪਣੀ ਫੌਜ ਹਟਾਏਗਾ: ਮੀਡੀਆ ਰਿਪੋਰਟ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 'ਚ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਦੇ ਹਮਲੇ ਮੌਕੇ ਬਰਤਾਨਵੀ ਸਰਕਾਰ ਦੀ ਭੂਮਿਕਾ ਸਬੰਧੀ ਬਰਤਾਨਵੀ ਸੰਸਦ 'ਚ ਨਵੀਂ ਰਿਪੋਰਟ ਬੀਤੇ ਕੱਲ੍ਹ (1 ਨਵੰਬਰ, 2017
ਸਿੱਕਮ ਦੀ ਚੀਨ ਨਾਲ ਲਗਦੀ ਸਰਹੱਦ 'ਤੇ ਪਿਛਲੇ ਢਾਈ ਮਹੀਨਿਆਂ ਤੋਂ ਚੱਲ ਰਹੇ ਚੀਨ-ਭਾਰਤ ਵਿਵਾਦ 'ਚ ਅੱਜ ਇਕ ਨਵਾਂ ਮੋੜ ਆਇਆ ਹੈ। ਚੀਨ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ
ਮੁੱਖ ਲੜਾਕੂ ਟੈਂਕ ਟੀ-90 'ਚ ਤਕਨੀਕੀ ਖਾਮੀ ਆਉਣ ਤੋਂ ਬਾਅਦ ਭਾਰਤੀ ਫੌਜ ਦੀ ਇਕ ਟੀਮ ਰੂਸ 'ਚ ਹੋ ਰਹੀ ਕੌਮਾਂਤਰੀ 'ਟੈਂਕ ਬਾਇਥਲਾਨ' ਤੋਂ ਬਾਹਰ ਹੋ ਗਈ ਹੈ। ਭਾਰਤ ਅਤੇ ਚੀਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: