Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਸ ਫਾਰ ਜਸਟਿਸ ਦੇ ਫੇਸ ਬੁੱਕ ਪੇਜ਼ ‘ਤੇ ਭਾਰਤ ਵਿੱਚ ਲੱਗੀ ਪਾਬੰਦੀ

ਸਿੱਖਸ ਫਾਰ ਜਸਟਿਸ ਦੇ ਫੇਸ ਬੁੱਕ ਪੇਜ਼ ‘ਤੇ ਭਾਰਤ ਵਿੱਚ ਲੱਗੀ ਪਾਬੰਦੀ

ਨਿਊਯਾਰਕ (7 ਮਈ , 2015): ਪਿੱਛਲੇ ਸਮੇਂ ਵਿੱਚ ਭਾਰਤ ਸਰਕਾਰ ਅਤੇ ਭਾਰਤ ਦੇ ਰਾਜਨੀਤਕ ਵਿਅਕਤੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਅਮਰੀਕਾ ਦੀ ਸਿੱਖ ਜੱਥੇਬੰਦੀ ਸਿੱਖਸ ਫਾਰ ਜਸਟਿਸ ਦੇ ਫੇਸਬੁੱਕ ਪੇਜ਼ ‘ਤੇ ਭਾਰਤ ਸਰਕਾਰ ਨੇ ਪਾਬੰਦੀ ਲਾ ਦਿੱਤੀ ਹੈ।

ਅਮਰੀਕਾ ਅਤੇ ਕੈਨੇਡਾ ਵਿੱਚ ਭਾਰਤੀ ਰਾਜਨੀਤਕ ਵਿਅਕਤੀ ਖਿਾਲਫ ਰੋਸ ਮੁਜ਼ਹਾਰੇ ਕਰਨ ਤੋਂ ਇਲਾਵਾ ਸਿੱਖਸ ਫਾਰ ਜਸਟਿਸ ਨੇ ਕਾਂਗਰਸ ਆਗੂ ਕਮਲ ਨਾਥ, ਸੋਨੀਆ ਗਾਂਧੀ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਾਰਤ ਦੇ ਪ੍ਰਧਾਨ ਮੰਤਰੀ ਨਰਿੰਦ ਰਮੋਦੀ ਖਿਲਾਫ ਅਮਰੀਕਾ ਅਤੇ ਕੈਨੇਡਾ ਦੀਆਂ ਸੰਘੀ ਅਦਾਲਤਾਂ ਵਿੱਚ ਮਨੁੱਖੀ ਅਧਿਕਾਰਾਂ ਦੀ ੳੇਲੰਘਣਾ ਦਾ ਕੇਸ ਦਰਜ਼ ਕਰਵਾਇਆ ਸੀ।

Sikhs-for-Justice-Facebook-Page-banned-in-India (1)
ਸਿੱਖਸ ਫਾਰ ਜਸਟਿਸ ਦੇ ਫੇਸਬੁੱਕ ਪੇਜ਼ ‘ਤੇ ਭਾਰਤ ਸਰਕਾਰ ਨੇ ਪਾਬੰਦੀ ਲਾ ਦਿੱਤੀ

ਮੀਡੀਆ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਪੰਜਾਬ ਦੀ ਆਜ਼ਾਦੀ ਲਈ ਰਾਏਸ਼ੁਮਾਰੀ ਕਰਵਾਉਣ ਦੀ ਮੰਗ ਕੀਤੇ ਜਾਣ ਕਾਰਨ ਉਸ ਦੇ ਫੇਸਬੁੱਕ ਪੇਜ਼ ‘ਤੇ ਭਾਰਤ ‘ਚ ਪਾਬੰਦੀ ਲਾ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (ਐਸ. ਐਫ. ਜੇ.) ਨੇ ਕਿਹਾ ਕਿ ਉਸਦੇ ਫੇਸਬੁੱਕ ‘ਤੇ 85000 ਤੋਂ ਵੱਧ ਸਮਰਥਕ ਹਨ, ਭਾਰਤ ‘ਚ ਇੰਟਰਨੈਟ ਉਪਭੋਗਤਾ ਉਨ੍ਹਾਂ ਦੇ ਪੇਜ਼ ਨਹੀਂ ਦੇਖ ਪਾ ਰਹੇ।

ਐਸ. ਐਫ. ਜੇ. ਨੇ ਕਿਹਾ ਕਿ ਉਸ ਦੇ ਫੇਸਬੁੱਕ ਪੇਜ਼ ਨੂੰ ਭਾਰਤ ਸਰਕਾਰ ਵਲੋਂ ਬੰਦ ਕਰਨਾ 2020 ‘ਚ ਪੰਜਾਬ ‘ਚ ਰਾਏ ਸ਼ੁਮਾਰੀ ਲਈ ਸੰਦੇਸ਼ ਨੂੰ ਫੈਲਾਉਣ ਤੋਂ ਰੋਕਣ ਦੀ ਕੋਸ਼ਿਸ਼ ਹੈ। ਅਪ੍ਰੈਲ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਯਾਤਰਾ ਦੌਰਾਨ ਸਿੱਖ ਫਾਰ ਜਸਟਿਸ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਕੋਲ ਇਕ ਪਟੀਸ਼ਨ ਦਾਇਰ ਕਰਕੇ ਬੇਨਤੀ ਕੀਤੀ ਸੀ ਕਿ ਉਹ ਆਪਣੇ ਭਾਰਤੀ ਹਮਰੁਤਬਾ ਨੂੰ ਪੰਜਾਬ ‘ਚ ਸੁਤੰਤਰ ਰਾਏ ਸ਼ੁਮਾਰੀ ਕਰਾਉਣ ਲਈ ਕਹਿਣ। ਐਸ. ਐਫ. ਜੇ. ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਭਾਰਤ ‘ਚ ਐਸ ਐਫ ਜੇ ਦੇ ਫੇਸਬੁੱਕ ਪੇਜ਼ ਨੂੰ ਬੰਦ ਕਰਨਾ ਧੱਕੇਸ਼ਾਹੀ ਹੈ ਅਤੇ ਅਮਰੀਕਾ ‘ਚ ਇਸ ਨੂੰ ਕਾਨੂੰਨੀ ਤਰੀਕੇ ਨਾਲ ਚੁਣੌਤੀ ਦਿੱਤੀ ਜਾਵੇਗੀ।

ਅਸਟਰੇਲੀਆ, ਨਿਊਜ਼ੀਲੈਂਡ, ਅਮਰੀਕਾ, ਬਰਤਾਨੀਆਂ, ਜਰਮਨੀ, ਇਟਲੀ ਅਤੇ ਯੁਰਪ ਦੇ ਹੋਰ ਦੇਸ਼ਾਂ ਤੋਂ ਸੂਤਰਾਂ ਨੇ ਇਸ ਤੱਥ ਦੀ ਪੁਸ਼ਟੀ ਕੀਤੀ ਇਨਾਂ ਦੇਸ਼ਾਂ ਵਿੱਚ ਸਿੱਖਸ਼ ਫਾਰ ਜਸਟਿਸ ਦਾ ਪੇਜ਼ ਚੱਲ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਭਾਰਤੀ ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਉੱਤੇ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਨਵੰਬਰ ਵਿੱਚ ਸ੍ਰੀ ਗੁਰੂ
23 ਅਕਤੂਬਰ 2018 ਦੇ ਅੰਗਰੇਜ਼ੀ ਅਖਬਾਰ ‘ਟਾਈਮਜ਼ ਆਫ ਇੰਡੀਆ’ ਵਿੱਚ ਚੰਡੀਗੜ੍ਹ ਵਿਚ ਬਰਤਾਨੀਆ ਦੇ ਸਫੀਰ ਐਂਡਰੀਊ ਏਰੀ ਦੀ ਇਕ ਸਵਾਲ-ਜਵਾਬ ਰੂਪ ਵਿੱਚ ਮੁਲਾਕਾਤ ਛਪੀ ਹੈ ਜਿਸ ਵਿੱਚ ਉਸ ਨੇ ਕਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: