Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਮਰੀਕਾ ਵਿੱਚ ਕਰਵਾਈ ਸਿਕਾਇਤ ਦਰਜ਼

ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਮਰੀਕਾ ਵਿੱਚ ਕਰਵਾਈ ਸਿਕਾਇਤ ਦਰਜ਼

ਨਿਊਯਾਰਕ (25 ਜੁਲਾਈ, 2015): ਅਮਰੀਕੀ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਨੇ ਅਮਰੀਕੀ ਅਟਾਰਨੀ ਜਨਰਲ ਕੋਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਪਰਾਧਕ ਸ਼ਿਕਾਇਤ ਦਾਇਰ ਕੀਤੀ ਹੈ। ਅੰਮ੍ਰਿਤਸਰ ਤੋਂ ਸਾਂਸਦ ਕੈਪਟਨ ਅਮਰਿੰਦਰ ਸਿੰਘ ਉਤੇ ਦੋਸ਼ ਹੈ ਕਿ ਉਨਾਂ ਨੇ ਉਨਾਂ ਦਾਗੀ ਪੁਲਿਸ ਅਫਸਰਾਂ ਨੂੰ ਮੁੜ ਬਹਾਲ ਕੀਤਾ ਜਿਨਾਂ ਦੇ ਨਾਂ ਪੀੜਤਾਂ ਤੇ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਵਾਰ-ਵਾਰ ਲਿਆ ਜਾਂਦਾ ਸੀ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਅਮਰੀਕੀ ਅਟਾਰਨੀ ਨੂੰ ਸੌਂਪੀ ਸ਼ਿਕਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਉਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਲਈ ਐਸ.ਐਸ. ਵਿਰਕ ਨੂੰ ਨਿਯੁਕਤ ਕੀਤੇ ਜਾਣ ਦੀ ਸ਼ਿਫਾਰਸ ਕੀਤੀ ਸੀ। ਐਸ.ਐਸ. ਵਿਰਕ ਨੇ ਖੁਦ ਮੰਨਿਆ ਸੀ ਸਰਕਾਰ ਨੇ ਫਰਜ਼ੀ ਮੁਕਬਾਲਿਆ ਵਿੱਚ ਦਹਿਸ਼ਤਗਰਦਾਂ ਨੂੰ ਮਾਰਨ ਲਈ ਬਲੈਕ ਕੈਟ ਦੀ ਵਰਤੋਂ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਖਿਲਾਫ ਮਨੁੱਖੀ ਅਧਿਕਾਰਾਂ ਬਾਰੇ ਐਨਫਰਸਮੈਂਟ ਐਕਟ 2009 ਦੀ ਧਾਰਾ 509 ਬੀ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਧਾਰਾ ਵਿੱਚ ਅਮਰੀਕੀ ਅਟਾਰਨੀ ਜਨਰਲ ਨੂੰ ਗੰਭੀਰ ਮਨੁੱਖੀ ਅਧਿਕਾਰਾਂ ਦੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਸ਼ੱਕੀ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਹੈ। ਸੰਗਠਨ ਨੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਪੂਰੀ ਰਿਪੋਰਟ ਵੀ ਸ਼ਿਕਾਇਤ ਨਾਲ ਨੱਥੀ ਕੀਤੀ ਹੈ।

ਸਿੱਖ ਫਾਰ ਜਸਟਿਸ ਨਾਲ ਜੁੜੇ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਖਿਲਾਫ ਭਾਰਤੀ ਦੰਡਾਵਲੀ ਤਹਿਤ ਪੈਂਡਿੰਗ ਹੋਰ ਗੰਭੀਰ ਅਪਰਾਧਕ ਕੇਸਾਂ ਦਾ ਵੀ ਜ਼ਕਿਰ ਸ਼ਿਕਾਇਤ ਵਿੱਚ ਕੀਤਾ ਗਿਆ ਹੈ ਜਿਨਾਂ ਵਿੱਚ ਅਪਰਾਧਕ ਸਾਜਿਸ਼, ਜਾਅਲਸਾਜ਼ੀ, ਧੋਖਾਧੜੀ ਤੇ ਫਰਜ਼ੀ ਦਸਤਾਵੇਜ਼ ਵਰਤਣਾ ਵਰਗੇ ਦੋਸ਼ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਮਨੁੱਖੀ ਅਧਿਕਾਰਾਂ ਦੇ ਘਾਣ ਲਈ ਜ਼ਿਮੇਵਾਰ ਭਾਰਤੀ ਸਿਆਸਤਦਾਨਾਂ ਅਤੇ ਭਾਰਤ ਦੇ ਮੱਖ ਅਹੁਦਿਆਂ ‘ਤੇ ਬਰਾਜ਼ਮਾਨ ਵਿਅਕਤੀਆਂ ਖਿਲਾਫ ਸ਼ਿਕਾਇਤਾਂ ਦਰਜ਼ ਕਰਵਾ ਚੁੱਕਿਆਂ ਹੈ। ਜਿੰਨਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ੀ ਪ੍ਰਧਾਨ ਸੋਨੀਆ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਨਾਂਅ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਗੁਰਦੁਆਰਿਆਂ ਵਿੱਚ ਸਣੇ ਜੁੱਤੀਆਂ ਦਾਖਲ ਹੋਣਾ, ਬੇਅਦਬੀਆਂ ਕਰਨੀਆਂ, ਥਾਣਿਆਂ ਵਿੱਚ ਧੀ ਨੂੰ ਨੰਗਿਆਂ ਕਰਕੇ ਪਿਓ ਉੱਤੇ ਪਾਉਣਾ, ਜੇਲ੍ਹਾਂ ਵਿੱਚ ਸਿੰਘਾਂ ਨੂੰ ਅਣਮਨੁੱਖੀ ਤਸ਼ੱਦਤ ਦੇਣੇ, ਸਿੰਘਾਂ ਦੇ ਤੱਤੀਆਂ ਪ੍ਰੈੱਸਾਂ ਲਾਉਣੀਆਂ, ਗਰਮ
ਕਰਤਾਰਪੁਰ ਦੇ ਦਰਸ਼ਨ ਕਰਕੇ ਆਏ ਸਿੱਖ ਸ਼ਰਧਾਲੂਆਂ ਦੀ ਬਿਪਰਵਾਦੀ ਦਿੱਲੀ ਸਲਤਨਤ ਦੀ ਖੂਫੀਆ ਏਜੰਸੀ ਆਈ. ਬੀ. ਦੇ ਕਿਸੇ ਦੇ ਹੇਠਲੇ ਪੱਧਰ ਦੇ ਅਫਸਰ ਦੇ ਇਸ਼ਾਰੇ ਉਤੇ ਪੰਜਾਬ ਪੁਲਿਸ ਵੱਲੋਂ ਪੁੱਛ-ਪੜਤਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: