Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ’ਤੇ ਗੋਲੀਆਂ ਚਲਾ ਕੇ ਨੌਜਵਾਨ ਸ਼ਹੀਦ ਕਰਨ ਵਾਲੀ ਸਰਕਾਰ ਸਿੱਖ ਹਿਤੈਸ਼ੀ ਨਹੀਂ ਹੋ ਸਕਦੀ: ਮਾਨ

ਸਿੱਖਾਂ ’ਤੇ ਗੋਲੀਆਂ ਚਲਾ ਕੇ ਨੌਜਵਾਨ ਸ਼ਹੀਦ ਕਰਨ ਵਾਲੀ ਸਰਕਾਰ ਸਿੱਖ ਹਿਤੈਸ਼ੀ ਨਹੀਂ ਹੋ ਸਕਦੀ: ਮਾਨ

ਮਸਤੂਆਣਾ ਸਾਹਿਬ (24 ਫਰਵਰੀ, 2016): ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬਰਗਾੜੀ ਵਿੱਚ ਸ਼ਾਂਤਮਈ ਸੰਘਰਸ਼ ਕਰ ਰਹੇ ਸਿੱਖਾਂ ’ਤੇ ਗੋਲੀਆਂ ਚਲਾ ਕੇ ਨੌਜਵਾਨ ਸ਼ਹੀਦ ਕਰਨ ਵਾਲੀ ਸਰਕਾਰ ਸਿੱਖ ਹਿਤੈਸ਼ੀ ਨਹੀਂ ਹੋ ਸਕਦੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਾਦਲ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਸੀਬੀਆਈ ਦੀ ਜਾਂਚ ਸ਼ੁਰੂ ਕਰਵਾ ਕੇ ਆਪਣੇ ਆਪ ਤੋਂ ਪੱਲਾ ਝਾੜ ਲਿਆ ਹੈ।ਜਿਸ ਤਰ੍ਹਾਂ ਪਿਛਲੇ 31 ਸਾਲਾ ਤੋਂ ’84 ਦੇ ਸਿੱਖ ਕਤਲੇਆਮ ਦੀ ਜਾਂਚ ਵਿਚ ਹੁਣ ਤਕ ਕਿਸੇ ਵੀ ਮੁਲਜ਼ਮਾਂ ਨੂੰ ਸਜ਼ਾ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਬਰਗਾੜੀ ਕਾਂਡ ਨੂੰ ਸੀਬੀਆਈ ਦੀ ਜਾਂਚ ਲਾ ਕੇ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਅਸਲ ਮੁਲਜ਼ਮਾਂ ਖ਼ਿਲਾਫ਼ ਪਰਚੇ ਦਰਜ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ

ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬਰਗਾੜੀ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੰਘਾਂ ਉਤੇ ਪੁਲੀਸ ਵੱਲੋਂ ਚਲਾਈਆਂ ਗੋਲੀਆਂ ਨਾਲ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲਿਆਂ ਖ਼ਿਲਾਫ਼ ਪਰਚੇ ਦਰਜ ਕਰਵਾਉਣ ਲਈ 27 ਫਰਵਰੀ ਨੂੰ ਸਵੇਰੇ ਬਰਗਾੜੀ ਤੋਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਨੁੱਖੀ ਲੜੀ ਬਣਾਈ ਜਾਵੇਗੀ।

ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਦੋਖੀਆਂ ਨੂੰ ਜਵਾਬ ਦੇਣ ਲਈ ਸਿੱਖ ਸੰਪਰਦਾਵਾਂ, ਸਿੱਖ ਬੁੱਧੀਜੀਵੀਆਂ ਅਤੇ ਸਿੱਖ ਸੋਚ ’ਤੇ ਪਹਿਰਾ ਦੇਣ ਵਾਲਿਆਂ ਨੂੰ ਇਸ ਵਿਚ ਪਹੁੰਚਣ ਦਾ ਸੱਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅਸਲ ਮੁਲਜ਼ਮਾਂ ਨੂੰ ਨਾ ਫੜ ਕੇ ਨਿਹੱਥੇ ਸਿੱਖਾਂ ’ਤੇ ਝੂਠੇ ਪਰਚੇ ਦਰਜ ਕਰ ਰਹੀਆਂ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾ, ਵਰਕਿੰਗ ਕਮੇਟੀ ਮੈਂਬਰ ਬਹਾਦਰ ਸਿੰਘ ਭਸੋੜ, ਗੁਰਨੈਬ ਸਿੰਘ ਰਾਮਪੁਰਾ, ਵਜੀਰ ਖਾਂ, ਜਗਦੀਪ ਸਿੰਘ ਸੰਗਰੂਰ, ਸੁਰਜੀਤ ਸਿੰਘ ਕੁਲਾਰਾਂ, ਮੱਘਰ ਸਿੰਘ ਕੁਲਾਰਾਂ, ਮਹੇਸ ਇੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: