Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ, ਦਲਿਤਾਂ ਤੇ ਘੱਟਗਿਣਤੀਆਂ ਵਿਰੁਧ ਨਫਰਤੀ ਪ੍ਰਚਾਰ: ਸੰਘਰਸ਼ ਨੂੰ ਸਮਰਪਿਤ ਜੁਝਾਰੂ ਸਖਸ਼ੀਅਤਾਂ ਨੇ ਸਾਂਝਾ ਬਿਆਨ ਜਾਰੀ ਕੀਤਾ

ਸਿੱਖਾਂ, ਦਲਿਤਾਂ ਤੇ ਘੱਟਗਿਣਤੀਆਂ ਵਿਰੁਧ ਨਫਰਤੀ ਪ੍ਰਚਾਰ: ਸੰਘਰਸ਼ ਨੂੰ ਸਮਰਪਿਤ ਜੁਝਾਰੂ ਸਖਸ਼ੀਅਤਾਂ ਨੇ ਸਾਂਝਾ ਬਿਆਨ ਜਾਰੀ ਕੀਤਾ

ਸ੍ਰੀ ਅੰਮ੍ਰਿਤਸਰ: ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ ਅੱਜ ਇਸ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ “ਪਿਛਲੇ ਸਮੇਂ ਦੌਰਾਨ ਇਹ ਵੇਖਿਆ ਗਿਆ ਹੈ ਕਿ ਜਦੋਂ ਵੀ ਪੰਜਾਬ ਵਿੱਚ ਕੋਈ ਘਟਨਾ ਵਾਪਰਦੀ ਹੈ ਤਾਂ ਪੁਲਿਸ ਪ੍ਰਸ਼ਾਸ਼ਨ ਸਰਕਾਰੀ ਸ਼ਹਿ ‘ਤੇ ਸਿੱਖ ਨੌਜੁਆਨਾਂ ਨੂੰ ਸਿੱਖ ਹੋਣ ਕਰਕੇ ਹੀ ਤੰਗ ਪ੍ਰੇਸ਼ਾਨ ਕਰਦਾ ਤੇ ਉਨ੍ਹਾਂ ‘ਤੇ ਤਸ਼ੱਦਦ ਦਾ ਦੌਰ ਚਲਾਉਂਦਾ ਹੈ। ਸ੍ਰੀ ਅੰਮ੍ਰਿਤਸਰ ਵਿੱਚ ਵਾਪਰੀ ਹਾਲੀਆ ਘਟਨਾ ਦੇ ਮੱਦੇਨਜ਼ਰ ਅਜਿਹਾ ਹੋਣ ਤੋਂ ਰੋਕਣ ਲਈ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨ ਦੀ ਬਣਦੀ ਕਾਨੂੰਨੀ ਪੈਰਵਾਈ ਕੀਤੀ ਜਾਵੇਗੀ”।

ਸੰਘਰਸ਼ ਨੂੰ ਸਮਰਪਿਤ ਸਿੱਖ ਸਖਸ਼ੀਅਤਾਂ ਵਲੋਂ ਜਾਰੀ ਬਿਆਨ ਦੀ ਲਿਖਤ ਅਤੇ ਸਖਸ਼ੀਅਤਾਂ ਦੀਆਂ ਤਸਵੀਰਾਂ

ਭਾਈ ਦਲਜੀਤ ਸਿੰਘ ਬਿੱਟੂ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਲ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਵਲੋਂ ਜਾਰੀ ਇਸ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ: “ਸੋਸ਼ਲ ਮੀਡੀਆ ਤੋਂ ਅਜਿਹੀ ਜਾਣਕਾਰੀ ਮਿਲ ਰਹੀ ਹੈ ਕਿ ਉਸ ਨੌਜਵਾਨ ਦਾ ਪਰਿਵਾਰ ਘਰੋਂ ਬੇਘਰ ਹੈ ਤੇ ਘਰ ਨੂੰ ਜਿੰਦਰਾ ਵਜਾ ਹੋਇਆ ਹੈ। ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਉਹ ਪਰਿਵਾਰ ਦੀ ਘਰ ਵਾਪਸੀ ਦਾ ਪ੍ਰਬੰਧ ਕਰੇ ਤੇ ਉਹਨਾਂ ਦੀ ਸੁਰਖਿਆ ਯਕੀਨੀ ਬਣਾਏ ਅਤੇ ਪਰਿਵਾਰ ਭੈ ਮੁਕਤ ਹੋ ਕੇ ਆਪਣੇ ਘਰ ਵਾਪਸ ਪਰਤ ਸਕੇ ਤੇ ਪੁਲਿਸ ਵਲੋਂ ਇਸ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਆਪਣੇ ਨੌਜਵਾਨ ਦੀ ਕਾਨੂੰਨੀ ਪੈਰਵੀ ਕਰਨ ਦੇ ਆਪਣੇ ਕੁਦਰਤੀ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਸੰਬੰਧ ਵਿਚ ਅਸੀਂ ਪਰਿਵਾਰ ਨੂੰ ਇਹ ਯਕੀਨ ਦਿਵਾਉਂਦੇ ਹਾਂ ਕਿ ਉਹਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ, ਉਹ ਭੈ ਮੁਕਤ ਹੋ ਕੇ ਘਰ ਪਰਤ ਆਵੇ”।

ਉੱਪਰੋਂ ਪਹਿਲੀ ਕਤਾਰ ਚ (ਖੱਬਿਓਂ ਸੱਜੇ ਵੱਲ) – ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਲਾਲ ਸਿੰਘ ਅਕਾਲਗੜ੍ਹ | ਉੱਪਰੋਂ ਦੂਜੀ ਕਤਾਰ ਚ (ਖੱਬਿਓਂ ਸੱਜੇ ਵੱਲ) – ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ ਅਤੇ ਭਾਈ ਮਨਜੀਤ ਸਿੰਘ ਫਗਵਾੜਾ

ਬਿਆਨ ਵਿਚ ਅੱਗੇ ਇਹ ਕਿਹਾ ਗਿਆ ਹੈ ਕਿ “[ਇੰਡੀਆ] ਵਿੱਚ ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਅਤੇ ਦਲਿਤਾਂ ਖਿਲਾਫ ਧਾਰਮਿਕ ਅਤੇ ਸਮਾਜਿਕ ਪੱਧਰ ‘ਤੇ ਲਗਾਤਾਰ ਫਿਰਕੂ ਅਤੇ ਨਫਰਤ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤਹਿਤ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਗੁਰੂ ਸਾਹਿਬਾਨ ਤੇ ਪੈਗੰਬਰਾਂ ਦਾ ਮਿਥ ਕੇ ਅਪਮਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਭਾਈਚਾਰਿਆਂ ਦੀਆਂ ਧਾਰਮਿਕ ਸਖਸ਼ੀਅਤਾਂ ਤੇ ਖਾਸ ਕਰਕੇ ਬੀਬੀਆਂ ਵਿਰੁੱਧ ਵੀ ਮੰਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਅਜਿਹਾ ਕਰਨ ਵਾਲਿਆਂ ਵਿਰੁੱਧ ਸਰਕਾਰਾਂ, ਪੁਲਿਸ ਪ੍ਰਸ਼ਾਸਨ ਤੇ ਜਾਂਚ ਏਜੰਸੀਆਂ ਕੋਈ ਵੀ ਕਾਰਵਾਈ ਨਾ ਕਰਕੇ ਸਮਾਜ ਨੂੰ ਵੰਡਣ ਦੀ ਬਹੁਤ ਹੀ ਖਤਰਨਾਕ ਖੇਡ, ਖੇਡ ਰਹੀਆਂ ਹਨ। ਪੰਜਾਬ ਵਿਚ ਕਈ ਹਿੱਸਿਆਂ ਵੱਲੋਂ ਸਿੱਖਾਂ ਵਿਰੁਧ ਲਗਾਤਾਰ ਨਫਰਤ ਦਾ ਪਰਚਾਰ ਕੀਤਾ ਜਾ ਰਿਹਾ ਹੈ ਤੇ ਸਿੱਖਾਂ ਦੀ ਨਸਲਕੁਸ਼ੀ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰੀ ਤੰਤਰ ਅਜਿਹਾ ਕਰਨ ਵਾਲਿਆਂ ਵਿਰੁਧ ਜਾਣਬੁੱਝ ਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਕਰ ਰਿਹਾ। ਅੰਮ੍ਰਿਤਸਰ ਵਿੱਚ ਵਾਪਰੀ ਹਾਲੀਆ ਘਟਨਾ ਲਈ ਸਰਕਾਰਾਂ, ਕਾਨੂੰਨ, ਪੁਲਿਸ ਪ੍ਰਸ਼ਾਸਨ ਤੇ ਜਾਂਚ ਏਜੰਸੀਆਂ ਦੀ ਇਹ ਨਾਕਾਮੀ ਜ਼ਿੰਮੇਵਾਰ ਹੈ। ਨਫਰਤ ਦੇ ਇਸ ਪ੍ਰਚਾਰ ਨੂੰ ਰੋਕਣ ਲਈ ਸਮਾਜ ਦੇ ਸੁਹਿਰਦ ਹਿੱਸਿਆਂ ਨੂੰ ਇਕਜੁੱਟ ਹੋ ਕੇ ਆਵਾਜ ਬੁਲੰਦ ਕਰਨੀ ਚਾਹੀਦੀ ਹੈ ਅਤੇ ਸਰਕਾਰਾਂ ਦੀ ਵੰਡ ਪਾਊ ਨੀਤੀ ਦਾ ਵਿਰੋਧ ਕਰਨਾ ਚਾਹੀਦਾ ਹੈ”।

⊕ ਇਹ ਬਿਆਨ ਇੰਨ-ਬਿੰਨ ਪੜ੍ਹੋ (PDF):-


ਇਥੇ ਇਹ ਦੱਸ ਦੇਈਏ ਕਿ 5 ਨਵੰਬਰ 2022 ਨੂੰ ਸਿਵ ਸੈਨਾ ਦੇ ਇਕ ਘੜੇ ਦੇ ਆਗੂ ਸੁਧੀਰ ਸੂਰੀ ਨੂੰ ਸੰਦੀਪ ਸਿੰਘ ਸੰਨੀ ਨਾਮੀ ਇਕ ਨੌਜਵਾਨ ਵਲੋਂ ਉਸ ਵੇਲੇ ਗੋਲੀਆਂ ਮਾਰੀਆਂ ਗਈਆਂ ਸਨ ਜਦੋਂ ਉਹ ਸ੍ਰੀ ਅੰਮ੍ਰਿਤਸਰ ਵਿਚ ਗੋਪਾਲ ਮੰਦਰ ਦੇ ਪ੍ਰਬੰਧਕਾਂ ਵਿਰੁਧ ਧਰਨੇ ਉੱਤੇ ਬੈਠਾ ਹੋਇਆ ਸੀ। ਸੁਧੀਰ ਸੂਰੀ ਸੋਸ਼ਲ ਮੀਡੀਆ ਉੱਤੇ ਸਿੱਖਾ ਵਿਰੁਧ ਨਫਤਰ ਵਾਲੇ ਬਿਆਨ ਦੇਣ ਦੇ ਕਈ ਮਾਮਲਿਆਂ ਵਿਚ ਨਾਮਜ਼ਦ ਸੀ ਅਤੇ ਉਸ ਨੂੰ ਪੁਲਿਸ ਵਲੋਂ ਸੁਰੱਖਿਆ ਦਿੱਤੀ ਹੋਈ ਸੀ। 5 ਨਵੰਬਰ ਦੀ ਘਟਨਾ ਵਿਚ ਸੁਧੀਰ ਸੂਰੀ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਸਮਰਥਕਾਂ ਵਲੋਂ ਸਿੱਖਾਂ ਦੀ ਨਸਲਕੁਸ਼ੀ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਜੋ ਕਿ “ਡੇਲੀ ਪੋਸਟ” ਚੈਨਲ ਉੱਤੇ ਪ੍ਰਸਾਰਿਤ ਕੀਤੀਆਂ ਗਈਆਂ ਸਨ। ਸੰਦੀਪ ਸਿੰਘ ਸੰਨੀ ਪੁਲਿਸ ਦੀ ਹਿਰਾਸਤ ਵਿਚ ਹੈ। ਅਦਾਲਤ ਨੇ ਉਸ ਦਾ 7 ਦਿਨ ਦਾ ਰਿਮਾਂਡ ਦਿੱਤਾ ਹੈ ਜੋ ਕਿ 12 ਨਵੰਬਰ ਨੂੰ ਖਤਮ ਹੋਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: