Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਦਾ ਸਵੈ-ਨਿਰਣੇ ਲਈ ਸੰਘਰਸ਼, ਫ਼ਤਿਹਯਾਬੀ ਤੱਕ ਰਹੇਗਾ ਜਾਰੀ, 13 ਅਗਸਤ ਨੂੰ ਦਲ ਖਾਲਸਾ ਮਨਾਏਗਾ “ਸਿੱਖ ਅਜ਼ਾਦੀ ਸਕੰਲਪ ਦਿਵਸ”

ਸਿੱਖਾਂ ਦਾ ਸਵੈ-ਨਿਰਣੇ ਲਈ ਸੰਘਰਸ਼, ਫ਼ਤਿਹਯਾਬੀ ਤੱਕ ਰਹੇਗਾ ਜਾਰੀ, 13 ਅਗਸਤ ਨੂੰ ਦਲ ਖਾਲਸਾ ਮਨਾਏਗਾ “ਸਿੱਖ ਅਜ਼ਾਦੀ ਸਕੰਲਪ ਦਿਵਸ”

dal-khalsa-300x154ਹੁਸ਼ਿਆਰਪੁਰ (4 ਅਗਸਤ 2014): 14 ਅਤੇ 15 ਅਗਸਤ 1947 ਨੂੰ ਮੁਸਲਮਾਨਾਂ ਨੂੰ ਪਾਕਿਸਤਾਨ ਅਤੇ ਹਿੰਦੂਆਂ ਨੂੰ ਹਿੰਦੋਸਤਾਨ ਮਿਲਿਆ ਪਰ ਸਿੱਖ ਆਜ਼ਾਦੀ ਦਾ ਆਨੰਦ ਮਾਨਣ ਤੋਂ ਵਾਂਝੇ ਰਹਿ ਗਏ। ਉਸ ਦਿਨ ਤੋਂ ਹੀ ਸਿੱਖ ਆਪਣੇ ਰਾਜ ਭਾਗ ਅਤੇ ਕੌਮੀ ਘਰ ਲਈ ਜੱਦੋਜਹਿਦ ਕਰ ਰਹੇ ਹਨ। ਦਲ ਖਾਲਸਾ ਨੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਸਿੱਖਾਂ ਦਾ ਸਵੈ-ਨਿਰਣੇ ਲਈ ਸੰਘਰਸ਼ ਜੋ ਪਿਛਲੇ 3 ਦਹਾਕਿਆਂ ਤੋਂ ਜਾਰੀ ਹੈ, ਫ਼ਤਿਹਯਾਬੀ ਤੱਕ ਜਾਰੀ ਰਹੇਗਾ। ਇਹ ਪ੍ਰਗਟਾਵਾ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਕੰਵਰਪਾਲ ਸਿੰਘ ਅਤੇ ਡਾ. ਮਨਜਿੰਦਰ ਸਿੰਘ ਵੀ ਮੌਜੂਦ ਸਨ।

ਪਾਕਿਸਤਾਨ ਅਤੇ ਭਾਰਤ ਵੱਲੋਂ 14 ਤੇ 15 ਅਗਸਤ ਨੂੰ ਮਨਾਏ ਜਾ ਰਹੇ ਆਪੋ-ਆਪਣੇ ਆਜ਼ਾਦੀ ਦਿਹਾੜਿਆਂ ਦੇ ਸਬੰਧ ਵਿੱਚ ਸਿੱਖ ਜਥੇਬੰਦੀ ਦਲ ਖਾਲਸਾ ਨੇ 13 ਅਗਸਤ ਨੂੰ ‘ਆਜ਼ਾਦੀ ਸੰਕਲਪ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ।

ਜਥੇਬੰਦੀ ਨੇ ‘ਆਜ਼ਾਦੀ ਇੱਕੋ-ਇੱਕ ਰਾਹ’ ਵਿਸ਼ੇ ‘ਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਜਲੰਧਰ ਵਿਖੇ ਕਾਨਫ਼ਰੰਸ ਕਰਨ ਦਾ ਐਲਾਨ ਵੀ ਕੀਤਾ।

ਉਨ੍ਹਾਂ ਕਿਹਾ ਕਿ ਹੋਂਦ ਵਿੱਚ ਆਈ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਦੇ ਸਿੱਖਾਂ ਵਿੱਚ ਜੋ ਤਣਾਅ ਅਤੇ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ, ਉਹ ਖ਼ਤਰਨਾਕ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਅੰਦਰੂਨੀ ਟਕਰਾਅ ਅਤੇ ਪਾਟੋ-ਧਾੜ ਨੇ ਪਹਿਲਾਂ ਹੀ ਸਿੱਖਾਂ ਦੇ ਅਕਸ ਨੂੰ ਢਾਹ ਲਗਾਈ ਹੋਈ ਹੈ, ਜਿਸ ਨੇ ਸਿੱਖ ਸੰਘਰਸ਼ ਨੂੰ ਕਮਜ਼ੋਰ ਕੀਤਾ ਹੈ।

ਉਨ੍ਹਾਂ ਮੌਜੂਦਾ ਹਾਲਾਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਟੁੱਟਣ ਦਾ ਉਨ੍ਹਾਂ ਨੂੰ ਵੀ ਦੁੱਖ ਹੈ ਪਰ ਅਫ਼ਸੋਸ ਹੈ ਕਿ ਇਨ੍ਹਾਂ ਸਾਰੇ ਹਾਲਾਤ ਲਈ ਜ਼ਿੰਮੇਵਾਰ ਧਿਰ ਅਕਾਲ ਤਖ਼ਤ ਸਾਹਿਬ ਦੀ ਢਾਲ ਲੈ ਕੇ ਆਪਣੇ ਆਪ ਨੂੰ ਸੱਚਾ ਅਤੇ ਦੂਜੀ ਧਿਰ ਨੂੰ ਗਲਤ ਸਾਬਤ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੀ ਟੀਮ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸੋਚ ਅਤੇ ਕੰਮ ਕਰਨ ਦੇ ਢੰਗ ਵਿੱਚ ਨਿਘਾਰ ਆਇਆ ਹੈ ਅਤੇ ਸਿੱਖਾਂ ਦੀ ਇਹ ਸੰਸਥਾ ਅਕਾਲੀ ਦਲ ਦੀ ਕੇਵਲ ਇਕ ਬਰਾਂਚ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਕਾਇਆ-ਕਲਪ ਕਰਨ ਦਾ ਸਮਾਂ ਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

26 ਜਨਵਰੀ ਨੂੰ ਭਾਰਤ ਦੇ 70ਵੇ ਗਣਤੰਤਰ ਦਿਹਾੜੇ ਮੌਕੇ ਸਿੱਖਾਂ ਦੀ ਆਜ਼ਾਦੀ ਪਸੰਦ ਜਥੇਬੰਦੀ ਦਲ ਖਾਲਸਾ ਸਰਕਾਰੀ ਜਸ਼ਨਾਂ ਦੇ ਸਮਾਨਾਂਤਰ ਪੰਜਾਬ ਦੇ ਤਿੰਨ ਸ਼ਹਿਰਾਂ ਹੁਸ਼ਿਆਰਪੁਰ, ਲੁਧਿਆਣਾ ਅਤੇ ਜ਼ੀਰਾ ਵਿਖੇ ਪੰਜਾਬ
ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ।
ਲੰਘੇ ਦਿਨ ਜਲੰਧਰ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ "ਪੰਥਕ ਅਸੈਂਬਲੀ" ਨਾਂ ਹੇਠ ਇਕ ਇਕੱਤਰਤਾ ਕਰਕੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: