Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਦੇ ਖੁਦਮੁੱਖਤਿਆਰੀ ਅਧਿਕਾਰ ਨੂੰ ਮਾਨਤਾ ਦੇਣ ਦੀ ਕੀਤੀ ਅਪੀਲ

ਸਿੱਖਾਂ ਦੇ ਖੁਦਮੁੱਖਤਿਆਰੀ ਅਧਿਕਾਰ ਨੂੰ ਮਾਨਤਾ ਦੇਣ ਦੀ ਕੀਤੀ ਅਪੀਲ

NishanHome1-240x300
ਨਿਸ਼ਾਨ ਸਾਹਿਬ

ਵੈਨਕੂਵਰ (18 ਮਾਰਚ, 2015): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 16 ਅਪ੍ਰੈਲ ਨੂੰ ਵੈਨਕੂਵਰ ‘ਚ ਪਹਿਲੀ ਵਾਰ ਦੌਰਾ ਕੀਤਾ ਜਾ ਰਿਹਾ ਹੈ, ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਵੱਲੋਂ ਜੀ-20 ਸੰਮੇਲਨ ਦੌਰਾਨ ਮੋਦੀ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਮੋਦੀ ਨੇ ਮੱਧ ਅਪ੍ਰੈਲ ‘ਚ ਕੈਨੇਡਾ ਫੇਰੀ ਤੈਅ ਕੀਤੀ ਹੈ ।

ਇਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਹਾਰਪਰ ਨੂੰ ਇਕ ਪਟੀਸ਼ਨ ਤਿਆਰ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਸਿੱਖ ਮੁੱਦੇ ਉਠਾਉਣ ਦੀ ਅਪੀਲ ਕੀਤੀ ਗਈ ਹੈ ।

ਸਿੱਖਜ਼ ਫਾਰ ਜਸਟਿਸ ਵੱਲੋਂ ਤਿਆਰ ਕੀਤੀ ਗਈ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਹਾਰਪਰ ਮੋਦੀ ਨੂੰ ਕਹਿਣ ਕਿ ਉਹ ਸਿੱਖਾਂ ਦੇ ਖੁਦਮੁਖਤਿਆਰੀ ਦੇ ਅਧਿਕਾਰ ਨੂੰ ਮਾਨਤਾ ਦੇਵੇ ਅਤੇ ਭਾਰਤੀ ਕਬਜ਼ੇ ਵਾਲੇ ਪੰਜਾਬ ਵਿਚ ਰਾਏਸ਼ਮਾਰੀ ਕਰਵਾਏ ।

ਜ਼ਿਕਰਯੋਗ ਹੈ ਕਿ ਪਿੱਛਲੇ 12 ਸਾਲਾਂ ਤੋਂ ਕੈਨੇਡਾ ਸਰਕਾਰ ਨੇ ਮੋਦੀ ‘ਤੇ ਉਸ ਵੱਲੋਂ ਗੁਜਰਾਤ ਵਿੱਚ ਮੁਸਲਮਾਨਾਂ ਦੇ ਹੋਏ ਕਤਲੇਆਮ ਸਮੇਂ ਕੀਤੇ ਮਨੁੱਖੀ ਹੱਕਾਂ ਦੇ ਘਾਣ ਲਈ ਕੈਨੇਡਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਾਈ ਹੋਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: