ਟੋਰੰਟੋ, ਕੈਨੇਡਾ: ਸਿੱਖ ਮਨੁੱਖੀ ਅਧਿਕਾਰ ਗੁਰੱਪ, ਸਿੱਖਸ ਫਾਰ ਜਸਟਿਸ ਨੇ ਕੈਨੇਡਾ ਦੀ ਟਰੂਡੋ ਸਰਕਾਰ ਤਕ ਪਹੁੰਚ ਕੀਤੀ ਹੈ ਕਿ ਭਾਰਤੀ ਪੁਲਿਸ ਅਫਸਰ ਚਰਨਜੀਤ ਸ਼ਰਮਾ ਨੂੰ ਅਕਤੂਬਰ 2015 ਵਿਚ ਬਹਿਬਲ ਕਲਾਂ ਵਿਖੇ ਸਿੱਖਾਂ ਦੇ ਕਤਲ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਜਾਵੇ।

ਸਿੱਖਸ ਫਾਰ ਜਸਟਿਸ ਨੇ ਕੈਨੇਡਾ ਦੇ ਮੰਤਰੀ ਗੂਡੇਲ, ਮੈਕਲਮ ਅਤੇ ਡਿਓਨ ਨੂੰ ਚਿੱਠੀ ਲਿਖ ਕੇ ਕਿਹਾ ਕਿ ਜਸਟਿਸ ਕਾਟਜੂ ਅਤੇ ਜ਼ੋਰਾ ਸਿੰਘ ਕਮਿਸ਼ਨ, ਚਰਨਜੀਤ ਸ਼ਰਮਾਂ ਦੀ ਗ੍ਰਿਫਤਾਰੀ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਉਂਦੇ ਹਨ।

ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ, ਗੁਰਪਤਵੰਤ ਸਿੰਘ ਪੰਨੂ ਨੇ ਜਸਟਿਸ ਕਾਟਜੂ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੋਗਾ ਦੇ ਪੁਲਿਸ ਕਪਤਾਨ ਚਰਨਜੀਤ ਸ਼ਰਮਾਨੇ 20 ਫੁੱਟ ਦੀ ਦੂਰੀ ਤੋਂ ਗੋਲੀ ਚਲਾਉਣ ਦਾ ਹੁਕਮ ਦਿੱਤਾ ਅਤੇ ਰੋਸ ਪ੍ਰਦਰਸ਼ਨ ਵਿਚ ਹਿੱਸਾ ਲੈ ਰਹੀਆਂ ਬੀਬੀਆਂ ਨੂੰ ਲੱਤਾਂ ਮਾਰੀਆਂ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: SFJ want Canada to arrest visiting Punjab SSP Charanjit Sharma for Killing of Sikhs in Behbal Kalan …
ਸਬੰਧਤ ਵੀਡੀਓ:
ਵਿਸ਼ੇਸ਼: ਬਹਿਬਲ ਕਲਾਂ ਵਿਖੇ ਹੋਈ ਪੁਲਿਸ ਫਾਇਰਿੰਗ ਦੀ ਜਸਟਿਸ ਮਾਰਕੰਡੇ ਕਾਟਜੂ ਵਲੋਂ ਜਾਂਚ (ਵਿਸ਼ੇਸ਼ ਰਿਪੋਰਟ)
ਜਸਟਿਸ ਕਾਟਜੂ ਦੀ ਰਿਪੋਰਟ ਬਾਰੇ ਵਿਚਾਰ-ਚਰਚਾ
ਚਸ਼ਮਦੀਦਾਂ ਦੀ ਜ਼ੁਬਾਨੀ, ਬਹਿਬਲ ਕਲਾਂ ਗੋਲੀ ਕਾਂਡ (1)
ਚਸ਼ਮਦੀਦਾਂ ਦੀ ਜ਼ੁਬਾਨੀ, ਬਹਿਬਲ ਕਲਾਂ ਗੋਲੀ ਕਾਂਡ (2)