Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਨੂੰ ਮਜ਼ਾਕੀਆ ਲਹਿਜ਼ੇ ਵਿੱਚ ਪੇਸ਼ ਕਰਦੀ ਫਿਲਮ ਸੰਤ ਬੰਤਾ ‘ਤੇ ਪੰਜਾਬ ਸਰਕਾਰ ਨੇ ਲਾਈ ਪਾਬੰਦੀ

ਸਿੱਖਾਂ ਨੂੰ ਮਜ਼ਾਕੀਆ ਲਹਿਜ਼ੇ ਵਿੱਚ ਪੇਸ਼ ਕਰਦੀ ਫਿਲਮ ਸੰਤ ਬੰਤਾ ‘ਤੇ ਪੰਜਾਬ ਸਰਕਾਰ ਨੇ ਲਾਈ ਪਾਬੰਦੀ

ਚੰਡੀਗੜ੍ਹ: ਸਿੱਖਾਂ ਨੂੰ ਮਜ਼ਾਕੀਆ ਲਹਿਜ਼ੇ ਵਿੱਚ ਪੇਸ਼ ਕਰਦੀ ਫਿਲਮ ਸੰਤ ਬੰਤਾ ਪ੍ਰਾਈਵੇਟ ਲਿਮਟਿਡ ‘ਤੇ ਪੰਜਾਬ ਸਰਕਾਰ ਨੇ ਪਾਬੰਦੀ ਲਾ ਦਿੱਤੀ ਹੈ।ਰਾਜ ਸਰਕਾਰ ਵੱਲੋਂ ਅੱਜ ਰਾਤ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ।ਜਿਸ ਅਨੁਸਾਰ ਇਸ ਫ਼ਿਲਮ ਨੂੰ ਰਾਜ ਦੇ ਸਿਨੇਮਿਆਂ ‘ਚ ਦਿਖਾਉਣ ‘ਤੇ ਅਗਲੇ ਹੁਕਮਾਂ ਤੱਕ ਪਾਬੰਦੀ ਰਹੇਗੀ ।1318418__14

ਦਿੱਲੀ ਵਿਖੇ ਇਸ ਫ਼ਿਲਮ ‘ਤੇ ਪਹਿਲਾਂ ਹੀ ਪਾਬੰਦੀ ਲਗਾਉਣ ਦਾ ਫੈਸਲਾ ਹੋ ਚੁੱਕਾ ਹੈ ਕਿਉਂਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਸਿੱਖਾਂ ਵੱਲੋਂ ਕੱਲ੍ਹ ਇਸ ਫ਼ਿਲਮ ‘ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਸੀ ।ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਨੇ ਅੱਜ ਸ਼ਾਮ ਦਿੱਲੀ ਵਿਖੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਇਸ ਫ਼ਿਲਮ ‘ਤੇ ਪਾਬੰਦੀ ਦੀ ਮੰਗ ਉਠਾਈ ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੋਸ਼ ਹੈ ਕਿ ਇਸ ਫ਼ਿਲਮ ‘ਚ ਸਿੱਖਾਂ ਨੂੰ ਮਜ਼ਾਕ ਦਾ ਮੁੱਦਾ ਬਣਾ ਕੇ ਪੇਸ਼ ਕੀਤਾ ਗਿਆ ਹੈ ਅਤੇ ਭੱਦੇ ਮਜ਼ਾਕ ਕੀਤੇ ਗਏ ਹਨ ।ਜਿਸ ਕਾਰਨ ਸਮੁੱਚਾ ਸਿੱਖ ਜਗਤ ਰੋਸ ‘ਚ ਹੈ ।ਉਪ ਮੁੱਖ ਮੰਤਰੀ ਵੱਲੋਂ ਸਾਰੇ ਪੱਖਾਂ ਨੂੰ ਵਿਚਾਰਨ ਤੋਂ ਬਾਅਦ ਇਸ ਫ਼ਿਲਮ ‘ਤੇ ਰਾਜ ‘ਚ ਪਾਬੰਦੀ ਦੀ ਕੀਤੀ ਤਜਵੀਜ਼ ਨੂੰ ਮੁੱਖ ਮੰਤਰੀ ਵੱਲੋਂ ਵੀ ਅੱਜ ਰਾਤ ਪ੍ਰਵਾਨਗੀ ਦੇ ਦਿੱਤੀ ਗਈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਗੁਰੂ ਸਾਹਿਬਾਨ, ਉਹਨਾਂ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਨਕਲਾਂ ਲਾਹੁਣ ਅਤੇ ਸਵਾਂਗ ਰਚਣ ਦੀ ਗੁਰਮਤਿ ਅਨੁਸਾਰ ਸਖਤ ਮਨਾਹੀ
ਗੁਰੂ ਸਾਹਿਬਾਨ, ਉਹਨਾਂ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਨਕਲਾਂ ਲਾਹੁਣ ਅਤੇ ਸਵਾਂਗ ਰਚਣ ਦੀ ਗੁਰਮਤਿ ਅਨੁਸਾਰ ਸਖਤ ਮਨਾਹੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: