Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਿਆ ਸਰਕਾਰਾਂ ਦੇ ਏਜੰਡੇ ਵਿੱਚ ਕਦੇ ਰਹੀ ਹੀ ਨਹੀਂ; ਨਿੱਜੀ ਸੰਸਥਾਵਾਂ ਨੂੰ ਲਾਭ ਪਹੁੰਚਾਇਆ: ਆਪ

ਸਿੱਖਿਆ ਸਰਕਾਰਾਂ ਦੇ ਏਜੰਡੇ ਵਿੱਚ ਕਦੇ ਰਹੀ ਹੀ ਨਹੀਂ; ਨਿੱਜੀ ਸੰਸਥਾਵਾਂ ਨੂੰ ਲਾਭ ਪਹੁੰਚਾਇਆ: ਆਪ

ਚੰਡੀਗੜ੍ਹ: ਪੰਜਾਬ ਵਿੱਚ ਉੱਚ ਸਿੱਖਿਆ ਦੀ ਤਰਸਯੋਗ ਹਾਲਤ ਅਤੇ ਸਰਕਾਰੀ ਕਾਲਜਾਂ ਵਿੱਚ ਕਈ ਸਾਲਾਂ ਤੋਂ ਪਈਆਂ ਖਾਲੀ ਅਸਾਮੀਆਂ ਬਾਰੇ ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਪਾਰਟੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਏਜੰਡੇ ਵਿੱਚ ਸਿੱਖਿਆ ਨੂੰ ਕਦੇ ਮੁੱਖ ਸਥਾਨ ਦਿੱਤਾ ਹੀ ਨਹੀਂ ਸੀ।

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਰਾਜ ਵਿੱਚ ਸਾਰੇ ਸਰਕਾਰੀ ਅਦਾਰਿਆਂ ਨੂੰ ਬੰਦ ਕਰਕੇ ਉਨ੍ਹਾਂ ਦੀ ਥਾਂ ਪ੍ਰਾਇਵੇਟ ਲੋਕਾਂ ਨੂੰ ਮੁਨਾਫ਼ਾ ਪਹੁੰਚਾਉਣ ਦੇ ਮਕਸਦ ਨਾਲ ਨਾ ਤਾਂ ਨਵੀਆਂ ਭਰਤੀਆਂ ਕੀਤੀਆਂ ਹਨ ਅਤੇ ਨਾ ਹੀ ਉਨ੍ਹਾਂ ਦੇ ਢਾਂਚੇ ਉੱਤੇ ਧਿਆਨ ਦਿੱਤਾ ਹੈ। ਮਾਨ ਨੇ ਕਿਹਾ ਕਿ ਅਜੋਕੇ ਪ੍ਰਾਇਵੇਟ ਸਿੱਖਿਆ ਸੰਸਥਾਨ ਬੇਰੋਜ਼ਗਾਰੀ ਪੈਦਾ ਕਰਨ ਦੀਆਂ ਫੈਕਟਰੀਆਂ ਬਣ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਨਵੇਂ ਸਰਕਾਰੀ ਕਾਲਜ ਖੋਲ੍ਹਣ ਦੇ ਨਾਂ ਉੱਤੇ ਸਿਰਫ ਨੀਂਹ ਪੱਥਰ ਹੀ ਰੱਖੇ ਹਨ।

punjab government school
ਬਹੁਤ ਸਾਰੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਬੱਚੇ ਸਰਦੀਆਂ ਵਿਚ ਵੀ ਜ਼ਮੀਨ ‘ਤੇ ਬੈਠ ਕੇ ਪੜ੍ਹਨ ਨੂੰ ਮਜਬੂਰ

ਮਾਨ ਨੇ ਕਿਹਾ ਕਿ ਕਈ ਸਾਲਾਂ ਤੋਂ ਪੰਜਾਬ ‘ਚ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ ਦੀ ਅਸਾਮੀਆਂ ਖਾਲੀ ਪਈਆਂ ਹਨ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖਲ ਦੇ ਬਾਅਦ ਵੀ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ। ਰਾਜ ਦੇ ਸਾਰੇ 49 ਸਰਕਾਰੀ ਕਾਲਜਾਂ ਵਿੱਚ ਵੀ ਦੋ ਤਿਹਾਈ ਦੇ ਕਰੀਬ ਪੋਸਟ ਰੈਗੂਲਰ ਅਧਿਆਪਕਾਂ ਤੋਂ ਬਿਨਾਂ ਹਨ।

ਮਾਨ ਨੇ ਕਿਹਾ ਕਿ ਜਦੋਂ ਤੋਤਾ ਸਿੰਘ ਵਰਗੇ ਅਨਪੜ੍ਹ ਲੋਕ ਪੰਜਾਬ ਵਿੱਚ ਸਿੱਖਿਆ ਮੰਤਰੀ ਬਣਨਗੇ ਅਤੇ ਸਿਕੰਦਰ ਸਿੰਘ ਮਲੂਕਾ ਵਰਗੇ ਮੰਤਰੀ ਨੌਕਰੀ ਮੰਗਣ ਆਈ ਲੜਕੀਆਂ ਨੂੰ ਕੁੱਟਣਗੇ ਤਾਂ ਇਸ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਨੌਜਵਾਨ ਵਰਗ ਨੂੰ ਚੰਗੀ ਸਿੱਖਿਆ ਦੇਣ ਲਈ ਕਿੰਨੀ ਕੁ ਗੰਭੀਰ ਹੈ।

ਆਪ ਸੰਸਦ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਕਾਲਜ ਅਤੇ ਤਿੰਨ ਪ੍ਰਮੁੱਖ ਯੁਨਿਵਰਸਿਟੀਆਂ ਜਿਸ ਵਿੱਚ ਗੁਰੂ ਨਾਨਕ ਦੇਵ ਯੁਨਿਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਪੈਸੇ ਦੀ ਕਮੀ ਦੇ ਚਲਦੇ ਚੰਗੀ ਸਿੱਖਿਆ ਉਪਲੱਬਧ ਕਰਵਾਉਣ ਵਿੱਚ ਅਸਫਲ ਨਜ਼ਰ ਆ ਰਹੀਆਂ ਹਨ। ਸਰਕਾਰੀ ਸਿੱਖਿਆ ਸੰਸਥਾਨਾਂ ਨੂੰ ਚੱਲਦਾ ਰੱਖਣ ਲਈ ਹਰ ਸਾਲ ਯੂਨਿਵਰਸਿਟੀਆਂ ਅਤੇ ਕਾਲਜਾਂ ਦੀਆਂ ਫੀਸਾਂ ਕਈ ਗੁਣਾ ਵਧਾ ਦਿੰਦੀ ਹੈ। ਜਿਸਦਾ ਸਿੱਧਾ ਅਸਰ ਵਿਦਿਆਰਥੀਆਂ ਉੱਤੇ ਪੈਂਦਾ ਹੈ।

ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਿੱਖਿਆ ਪ੍ਰਤੀ ਨੀਤੀ ਦੇ ਬਾਰੇ ਵਿੱਚ ਦੱਸਦੇ ਹੋਏ ਕਿਹਾ ਕਿ ‘ਆਪ’ ਸਿੱਖਿਆ ਅਤੇ ਸਿਹਤ ਨੂੰ ਆਪਣੇ ਏਜੰਡਾ ਵਿੱਚ ਸਭ ਤੋਂ ਅਹਿਮ ਮੰਨਦੀ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾ ਵਿੱਚ ਆਉਂਦੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਬਜਟ ਨੂੰ ਦੁੱਗਣਾ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕ ਅਤੇ ਪ੍ਰਿੰਸੀਪਲ ਸਿੱਖਿਆ ਦੇ ਖੇਤਰ ਵਿੱਚ ਨਵੀਂ ਤਕਨੀਕਾਂ ਨੂੰ ਜਾਨਣ ਲਈ ਅਮਰੀਕਾ ਅਤੇ ਇੰਗਲੈਂਡ ਦੀਆਂ ਯੂਨਿਵਰਸਿਟੀਆਂ ਵਿੱਚ ਪੜ੍ਹਨ ਗਏ ਹੋਏ ਹਨ। ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ ਉੱਤੇ ਪੰਜਾਬ ਵਿੱਚ ਵੀ ਸਰਕਾਰੀ ਸਕੂਲਾਂ ਅਤੇ ਕਾਲਜਾਂ ਨੂੰ ਪ੍ਰਾਇਵੇਟ ਸਕੂਲਾਂ ਅਤੇ ਪ੍ਰਾਇਵੇਟ ਸਿੱਖਿਆ ਸੰਸਥਾਨਾਂ ਤੋਂ ਬਿਹਤਰ ਬਣਾਇਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: