Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਆਗੂਆਂ ਦੀ ਗ੍ਰਿਫਤਾਰੀਆਂ ਸੰਬੰਧੀ ਹਾਈਕੋਰਟ ‘ਚ ਸੁਣਵਾਈ 18 ਨਵੰਬਰ ਨੂੰ

ਸਿੱਖ ਆਗੂਆਂ ਦੀ ਗ੍ਰਿਫਤਾਰੀਆਂ ਸੰਬੰਧੀ ਹਾਈਕੋਰਟ ‘ਚ ਸੁਣਵਾਈ 18 ਨਵੰਬਰ ਨੂੰ

ਚੰਡੀਗੜ੍ਹ: 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਕੀਤੀਆਂ ਗਈਆਂ ਗ਼ੈਰਕਾਨੂੰਨੀ ਗ੍ਰਿਫਤਾਰੀਆਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਜਾਂਚ ਰਿਪੋਰਟ ਦੇਣ ਲਈ ਪੰਜਾਬ ਸਰਕਾਰ ਨੂੰ ਹਫ਼ਤੇ ਦਾ ਸਮਾਂ ਦਿੱਤਾ ਹੈ।

ਹਿਰਾਸਤ ਵਿੱਚ ਲਏ ਵਿਅਕਤੀਆਂ ਨੂੰ ਛੱਡਣ ਦੀ ਮੰਗ ਕਰਦਿਆਂ ਸਿਮਰਨਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਮਿਹਰਦੀਪ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਸਬੰਧੀ ਜਾਣਕਾਰੀ ਇਕੱਤਰ ਕਰਨ ਦੀ ਪ੍ਰਕਿਰਿਆ ਹਾਲੇ ਜਾਰੀ ਹੈ। ਇਸ ’ਤੇ ਜਸਟਿਸ ਜਤਿੰਦਰ ਚੌਹਾਨ ਨੇ ਮਾਮਲੇ ਦੀ ਸੁਣਵਾਈ 18 ਨਵੰਬਰ ’ਤੇ ਪਾ ਦਿੱਤੀ।

ਫਾਈਲ ਫੋਟੋ
ਫਾਈਲ ਫੋਟੋ

ਇਸ ਤੋਂ ਪਹਿਲਾਂ ਬੈਂਚ ਨੇ 24 ਘੰਟਿਆਂ ਦੀ ਮੋਹਲਤ ਦਿੰਦਿਆਂ ਪੰਜਾਬ ਸਰਕਾਰ ਨੂੰ ਵੀਰਵਾਰ ਨੂੰ ਮਾਮਲੇ ਸਬੰਧੀ ਜਵਾਬ ਦੇਣ ਲਈ ਕਿਹਾ ਸੀ। ਪਟੀਸ਼ਨਰ ਦੇ ਵਕੀਲ ਨੇ ਦੱਸਿਆ ਕਿ ਪਟੀਸ਼ਨਰ ਨੂੰ ‘ਸਰਬੱਤ ਖ਼ਾਲਸਾ’ ਦੇ ਪ੍ਰਬੰਧਕ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਸੀ। ਪਟੀਸ਼ਨ ਵਿੱਚ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਪੁਲਿਸ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼ਹਿ ’ਤੇ ‘ਸਰਬੱਤ ਖ਼ਾਲਸਾ’ ਦੇ ਪ੍ਰਬੰਧਕਾਂ ਤੇ ਸਮਰਥਕਾਂ ਦੇ ਘਰਾਂ ਉਤੇ ਛਾਪੇ ਮਾਰੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ 'ਹਿੰਦੂਵਾਦੀ ਆਗੂਆਂ' ਦੇ ਕਤਲਾਂ
ਪੰਜਾਬ ਵਿਚ ਚੋਣਵੇਂ ਕਤਲਾਂ ਨਾਲ ਸਬੰਧਿਤ ਮੁਕੱਦਮਿਆਂ, ਜਿਨ੍ਹਾਂ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਅਤੇ ਬਰਤਾਨੀਆ ਤੋਂ 9 ਸਾਲ ਬਾਅਦ ਵਾਪਸ
ਬਰਤਾਨੀਆ ਤੋਂ ਵਿਆਹ ਕਰਾਉਣ ਲਈ ਪੰਜਾਬ ਗਏ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ, 2017 ਨੂੰ ਪੰਜਾਬ ਪੁਲਿਸ ਵਲੋਂ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਅ
ਭਾਰਤ ਦੀ ਸਭ ਤੋਂ ਵੱਡੀ ਅਤੇ ਤਾਕਤਵਰ ਜਾਂਚ ਏਜੰਸੀ ਐਨਆਈਏ ਦੀ ਟੀਮ ਵੀਰਵਾਰ ਦੇਰ ਸ਼ਾਮ ਫਤਿਹਗੜ੍ਹ ਸਾਹਿਬ ਜਿੰਮ 'ਚੋਂ ਗ੍ਰਿਫਤਾਰ ਕੀਤੇ ਗਏ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਲੁਧਿਆਣਾ ਦੇ ਪਿੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: