Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ: ਇਨਸਾਫ ਦੀਆਂ ਲੰਮੀਆਂ ਉਡੀਕਾਂ

ਸਿੱਖ ਕਤਲੇਆਮ: ਇਨਸਾਫ ਦੀਆਂ ਲੰਮੀਆਂ ਉਡੀਕਾਂ

ਲੁਧਿਆਣਾ: ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਹੈ ਕਿ ਨਵੰਬਰ 1984 ਵਿੱਚ ਹਰਿਆਣੇ ਦੇ ਪਿੰਡ ਹੋਦ ਚਿੱਲੜ ਵਿੱਚ ਜਿਉਂਦਿਆਂ ਸਾੜ ਕੇ ਮਾਰੇ ਗਏ 32 ਸਿੱਖਾਂ ਦੇ ਕੇਸ ਦੀ ਅਗਲੀ ਸੁਣਵਾਈ 30 ਅਪਰੈਲ ਨੂੰ ਹੋਵੇਗੀ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਤਾਲਮੇਲ ਕਮੇਟੀ ਦੇ ਪ੍ਰਧਾਨ ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਗਿਆਨ ਸਿੰਘ

ਅੱਜ ਇੱਥੇ ਜਾਣਕਾਰੀ ਦਿੰਦਿਆਂ ਗਿਆਸਪੁਰਾ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਇਆ ਚੌਧਰੀ ਦੀ ਅਦਾਲਤ ਵੱਲੋਂ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 30 ਅਪਰੈਲ ਨੂੰ ਹਰਿਆਣਾ ਸਰਕਾਰ ਨੂੰ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ ਪਵੇਗਾ। ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰੀ ਗਿਆਸਪੁਰਾ ਅਤੇ ਜਨਰਲ ਸਕੱਤਰ ਭਾਈ ਗਿਆਨ ਸਿੰਘ ਨੇ ਦੱਸਿਆ ਕਿ ਜਸਟਿਸ ਟੀ.ਪੀ.ਗਰਗ ਦੀ 200 ਸਫ਼ਿਆਂ ਦੀ ਰਿਪੋਰਟ ਵਿੱਚ ਚਾਰ ਉੱਚ ਅਧਿਕਾਰੀਆਂ ਖ਼ਿਲਾਫ਼ ਸੰਗੀਨ ਦੋਸ਼ਾਂ ਤੇ ਪੀੜਤਾਂ ਨੂੰ ਵੀਹ-ਵੀਹ ਲੱਖ ਰੁਪਏ ਮੁਆਵਜ਼ੇ ਦੀ ਸਿਫ਼ਾਰਸ਼ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੀ ਇਹ ਕਤਲੇਆਮ ਵਾਪਰਿਆ ਸੀ ਤੇ ਉਨ੍ਹਾਂ ਉੱਚ ਅਧਿਕਾਰੀਆਂ ਨੇ ਹੀ ਮਾਰਚ 1985 ਨੂੰ 32 ਸਿੱਖਾਂ ਦੇ ਕਤਲੇਆਮ ਦੇ ਕੇਸ ਦੀ ਕਲੋਜ਼ਿੰਗ ਰਿਪੋਰਟ ਤਿਆਰ ਕਰਕੇ ਲੋਕਲ ਅਦਾਲਤ ਵਿੱਚ ਦਾਇਰ ਕਰ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਉਨ੍ਹਾਂ ਨੇ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੁਆਵਜ਼ੇ ਨੂੰ 1984 ਤੋਂ ਵਿਆਜ ਸਮੇਤ ਲੈਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਰਹੀ, ਜਿਸ ਦਾ ਬੇਹਦ ਅਫ਼ਸੋਸ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: