Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੇ ਮਾਰਚ ਕੱਢਿਆ

ਸਿੱਖ ਕਤਲੇਆਮ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੇ ਮਾਰਚ ਕੱਢਿਆ

ਪਟਿਆਲਾ (4 ਨਵੰਬਰ, 2015): ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 1984 ਵਿੱਚ ਹੋਏ ਸਿੱਖ ਕਤਲੇਆਮ ਦੀ 31ਵੀਂ ਵਰੇਗੰਢ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਕੈਂਪਸ ਦੀਆਂ ਸੜਕਾਂ ’ਤੇ ਇੱਕ ਮਾਰਚ ਕੱਢਿਆ। ਇਹ ਮਾਰਚ ਗੋਲ ਮਾਰਕੀਟ ਤੋਂ ਸ਼ੁਰੂ ਹੋ ਕੇ ਗੁਰਦੁਆਰੇ ਵਿੱਚ ਅਰਦਾਸ ਨਾਲ ਸਮਾਪਤ ਹੋਇਆ। ਜਾਣਕਾਰੀ ਅਨੁਸਾਰ ਇਸ ਮਾਰਚ ਨੂੰ ਵਿਦਿਆਰਥੀਆਂ ਨੇ ’84 ਦੀ ਦੁਖਦਾਈ ਯਾਦਗਾਰ ਦਾ ਨਾਮ ਦਿੱਤਾ। ਸਤਿਨਾਮ-ਵਾਹਿਗੁਰੂ ਦਾ ਜਾਪ ਕਰਕੇ ਹੋਏ ਵਿਦਿਆਰਥੀ ਸ਼ਾਂਤਮਈ ਮਾਰਚ ਕਰਦੇ ਹੋਏ ਗੁਰਦੁਆਰੇ ਪੁੱਜੇ।

ਵਿਦਿਆਰਥੀਆਂ ਵੱਲੋਂ ਸਿੱਖ ਕਤਲੇਆਮ ਦੀ ਯਾਦ ਵਿੱਚ ਕੀਤਾ ਗਿਆ ਮਾਰਚ
ਵਿਦਿਆਰਥੀਆਂ ਵੱਲੋਂ ਸਿੱਖ ਕਤਲੇਆਮ ਦੀ ਯਾਦ ਵਿੱਚ ਕੀਤਾ ਗਿਆ ਮਾਰਚ

ਇਸ ਮੌਕੇ ਪੀਐੱਚਡੀ ਦੇ ਵਿਦਿਆਰਥੀ ਜਗਤਾਰ ਸਿੰਘ ਝੰਡੂਕੇ ਨੇ ਸਿੱਖ ਕਤਲੇਆਮ 1984 ਦੀ ਜਾਣਕਾਰੀਦਿੰਦਿਆਂ ਦੱਸਿਆ ਕਿ ਇਹ ਸਰਕਾਰੀ ਸ੍ਰਪਰਸਤੀ ਹੇਠ ਯੋਜਨਾਬੱਧ ਤਰੀਕੇ ਨਾਲ ਵੱਡੇ ਪੱਧਰ ‘ਤੇ ਸਿੱਖਾਂ ਦੀ ਕੀਤੀ ਗਈ ਨਸਲਕੁਸ਼ੀ ਸੀ।ਉਨ੍ਹਾਂ ਪੀਡ਼ਤਾਂ ਨੂੰ ਇਨਸਾਫ਼ ਨਾ ਮਿਲਣ ਦੇ ਮਾਮਲੇ ਵਿੱਚ ਸਿੱਧੇ ਰੂਪ ਵਿੱਚ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਅੱਜ ਵੀ ਇਹ ਦੁੱਖ ਦੀ ਘੜੀ ਹੈ ਕਿ ਸਿੱਖਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।

ਵਿਦਿਆਰਥੀਆਂ ਵੱਲੋਂ ਸਿੱਖ ਕਤਲੇਆਮ ਦੀ ਯਾਦ ਵਿੱਚ ਕੀਤੇ ਗਏ ਮਾਰਚ ਦੀ ਇੱਕ ਹੋਰ ਤਸਵੀਰ
ਵਿਦਿਆਰਥੀਆਂ ਵੱਲੋਂ ਸਿੱਖ ਕਤਲੇਆਮ ਦੀ ਯਾਦ ਵਿੱਚ ਕੀਤੇ ਗਏ ਮਾਰਚ ਦੀ ਇੱਕ ਹੋਰ ਤਸਵੀਰ

ਇਸ ਮੌਕੇ ਰਣਜੀਤ ਸਿੰਘ, ਗੁਰਚਰਨ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ ਰਛਪਾਲ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਸਿਮਰਜੀਤ ਸਿੰਘ, ਬਲਜੀਤ ਸਿੰਘ, ਅਜੀਤ ਸਿੰਘ, ਬੱਬੂ ਸਿੰਘ, ਮਨਪ੍ਰੀਤ ਸਿੰਘ, ਜਗਜੀਤ ਸਿੰਘ ਤੇ ਗੁਰਪ੍ਰਤਾਪ ਸਿੰਘ ਨੇ ਵੀ ਮਾਰਚ ਦੀ ਅਗਵਾਈ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: