Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ: ਸੱਜਣ ਕੁਾਮਰ ਖਿਲਾਫ ਹੋਈ ਗਵਾਹੀ

ਸਿੱਖ ਕਤਲੇਆਮ: ਸੱਜਣ ਕੁਾਮਰ ਖਿਲਾਫ ਹੋਈ ਗਵਾਹੀ

ਨਵੀ ਦਿੱਲੀ (10 ਸਤੰਬਰ , 2015): ਨਵੰਬਰ 1984 ਵਿੱ ਚਭਾਰਤੀ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਧੀ ਦੇ ਕਤਲ ਤੋਂ ਬਾਅਦ ਭਾਰਤੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੇ ਕੇਸ ਵਿੱਚ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚ ਸੱਜਣ ਕੁਮਾਰ ਖਿਲਾਫ ਸਿੱਖ ਨਸਲਕੁਸ਼ੀ ਨਾਲ ਸਬੰਧਤ ਇਕ ਮਾਮਲੇ ਦੀ ਗਵਾਹ ਬੀਬੀ ਸ਼ੀਲਾ ਕੌਰ ਨੇ ਅੱਜ ਅਦਾਲਤ ‘ਚ ਸੱਜਣ ਕੁਮਾਰ ਦੀ ਪਛਾਣ ਕੀਤੀ ।

ਨਵੰਬਰ 1984  ਸਿੱਖ ਨਸਲਕੁਸ਼ੀ
ਨਵੰਬਰ 1984 ਸਿੱਖ ਨਸਲਕੁਸ਼ੀ

ਕੜਕੜਡੂਮਾ ਅਦਾਲਤ ‘ਚ ਅੱਜ ਦੀ ਸੁਣਵਾਈ ਦੌਰਾਨ ਸ਼ੀਲਾ ਕੌਰ ਨੇ ਅਦਾਲਤ ਨੂੰ ਦੱਸਿਆ ਕਿ 1 ਨਵੰਬਰ, 1984 ਨੂੰ ਕਾਂਗਰਸੀ ਆਗੂ ਸੱਜਣ ਕੁਮਾਰ ਸੁਲਤਾਨ ਪੁਰੀ ਇਲਾਕੇ ‘ਚ ਆਪਣੇ ਸਮਰਥਕਾਂ ਨਾਲ ਆਇਆ ਸੀ ਅਤੇ ਉਸ ਸਮੇਂ ਉਸ ਨੇ ਆਪਣੇ ਸਮਰਥਕਾਂ ਨੂੰ ਸਿੱਖਾਂ ਸਮੇਤ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਹਮਲਾ ਕਰਨ ਲਈ ਉਕਸਾਇਆ ਸੀ ।

ਉਸ ਨੇ ਇਥੋਂ ਤੱਕ ਕਿਹਾ ਸੀ ਕਿ ਕੋਈ ਵੀ ਸਿੱਖ ਜਿੰਦਾ ਨਹੀਂ ਬਚਣਾ ਨਹੀਂ ਚਾਹੀਦਾ ਅਤੇ ਇਸ ਤੋਂ ਬਾਅਦ ਸਮਰਥਕਾਂ ਨੇ ਸਾਡੇ ਘਰਾਂ ‘ਤੇ ਹਮਲਾ ਕਰ ਦਿੱਤਾ ਤੇ ਸਾਡੀ ਗਲੀ ‘ਚ ਰਹਿੰਦੇ ਸਾਰੇ ਸਿੱਖਾਂ ਨੂੰ ਮਾਰ ਦਿੱਤਾ । ਇਸ ਦੌਰਾਨ ਸ਼ੀਲਾ ਕੌਰ ਦੇ ਘਰ ਦੇ ਤਿੰਨ ਜੀਅ ਮਾਰੇ ਗਏ ।

ਕੜਕੜਡੂਮਾ ਵਿਖੇ ਜੱਜ ਕਮਲੇਸ਼ ਕੁਮਾਰ ਦੀ ਅਦਾਲਤ ‘ਚ ਅੱਜ ਦੀ ਸੁਣਵਾਈ ਦੌਰਾਨ ਪੀੜਤ ਵੱਲੋਂ ਪੇਸ਼ ਵਕੀਲ ਤੇ ਸੱਜਣ ਕੁਮਾਰ ਦੇ ਵਕੀਲ ਆਈ. ਯੂ. ਖਾਨ ਵਿਚਕਾਰ ਤਿੱਖੀ ਬਹਿਸ ਵੀ ਹੋਈ, ਇਥੋਂ ਤੱਕ ਕਿ ਸੀ.ਬੀ.ਆਈ. ਦੇ ਵਕੀਲ ਡੀ.ਪੀ.ਸਿੰਘ ਨੇ ਵੀ ਅਦਾਲਤ ਨੂੰ ਦੱਸਿਆ ਕਿ ਸੱਜਣ ਕੁਮਾਰ ਦੇ ਵਕੀਲ ਵੱਲੋਂ ਇਸ ਮਾਮਲੇ ‘ਚ ਭੰਬਲਭੂਸਾ ਪੈਦਾ ਕੀਤਾ ਜਾ ਰਿਹਾ ਹੈ । ਇਸ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: