ਸਿੱਖ ਗੁਰੂਆਂ ਨੂੰ ਫਿਲਮਾਂ/ ਨਾਟਕਾਂ ਵਿੱਚ ਦਿਖਾਉਣ ‘ਤੇ ਬਹਿਸ, ਆ ਰਹੀ ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ਨਾਲ ਇੱਕ ਵਾਰ ਫਿਰ ਭੱਖ ਗਈ ਹੈ।ਫਿਲਮ “ਨਾਨਕ ਸ਼ਾਹ ਫਕੀਰ” ਦੇ ਨਿਰਮਾਤਾ ਹਰਿੰਦਰ ਸਿੱਕਾ ਦਾ ਦਾਅਵਾ ਹੈ ਕਿ ਇਹ ਫਿਲਮ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਅਧਾਰਿਤ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਨੂੰ ਸਿੱਖ ਪ੍ਰੰਪਰਾਵਾਂ ਦੀ ਉਲੰਘਣਾ ਕਰਨ ਕਰਕੇ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਿਆ ਹੈ, ਕਿਉਂਕਿ ਸਿੱਖ ਗੁਰੂ ਸਹਿਬਾਨਾਂ ਕਿਸੇ ਫਿਲਮ /ਨਾਟਕ ਦੇ ਪਾਤਰ ਦੇ ਤੌਰ ‘ਤੇ ਪੇਸ਼ ਨਹੀਂ ਕੀਤਾ ਜਾ ਸਕਦਾ।
ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਗੁਰੂ ਸਹਿਬਾਨਾਂ ਨੂਮ ਫਿਲਮਾ/ਨਾਟਕਾਂ ਵਿੱਚ ਪਾਤਰ ਦੇ ਰੂਪ ਵਿੱਚ ਪੇਸ਼ ਕਰਨ ਦੇ ਮੁੱਦੇ ‘ਤੇ ਬੜੂ ਸਾਹਿਬ ਯੂਨੀਵਰਸਿਟੀ (ਹਿਮਾਚਲ ਪ੍ਰਦੇਸ਼) ਦੇ ਧਰਮ ਦੇ ਸਹਾਇਕ ਪ੍ਰੋਫੈਸਰ ਡਾ. ਸੇਵਕ ਸਿੰਘ ਨਾਲ ਵਿਚਾਰ-ਚਰਚਾ ਕੀਤੀ ਗਈ। ਪਾਠਕਾਂ/ਦਰਸ਼ਕਾਂ ਦ ਿਸੇਵਾ ਵਿੱਚ ਪੇਸ਼ ਹੈ ਵਿਚਾਰ –ਚਰਚਾ ਦੀ ਵੀਡੀਓੁ।