Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜਥੇਬੰਦੀਆਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੁ ਰਾਮਦਾਸ ਜੀ ਪ੍ਰਕਾਸ਼ ਦਿਹਾੜਾ ਮਨਾਇਆ

ਸਿੱਖ ਜਥੇਬੰਦੀਆਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੁ ਰਾਮਦਾਸ ਜੀ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ ( 9 ਅਕਤੂਬਰ, 2015): ਅੱਜ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਜਦੋਂਕਿ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਪ੍ਰਕਾਸ਼ ਦਿਹਾੜਾ 29 ਅਕਤੂਬਰ ਨੂੰ ਮਨਾਇਆ ਜਾ    ਰਿਹਾ ਹੈ।

ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੱਤਕੇ ਦੇ ਜੌਹਰ ਦਿਖਾ ਰਹੇ ਸਿੱਖ ਨੌਜਵਾਨ
ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੱਤਕੇ ਦੇ ਜੌਹਰ ਦਿਖਾ ਰਹੇ ਸਿੱਖ ਨੌਜਵਾਨ

ਇਨ੍ਹਾਂ ਜਥੇਬੰਦੀਆਂ ਵੱਲੋਂ ਅੱਜ ਸਵੇਰੇ ਗੁਰਦੁਆਰਾ ਰੂਪ ਨਗਰ ਤੋਂ ਪ੍ਰਭਾਤ ਫੇਰੀ ਕੱਢੀ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਸਮੇਤ ਪ੍ਰੋ. ਬਲਜਿੰਦਰ ਸਿੰਘ ਤੇ ਹੋਰ ਪਤਵੰਤੇ ਸ਼ਾਮਲ ਸਨ। ਇਹ ਪ੍ਰਭਾਤਫੇਰੀ ਅੱਗੇ ਸਕੂਲੀ ਬੈਂਡ ਅਤੇ ਗੱਤਕਾ ਪਾਰਟੀਆਂ ਆਪਣੇ ਜੌਹਰ ਦਿਖਾ ਰਹੀਆਂ ਸਨ। ਰਸਤੇ ਵਿੱਚ ਕਈ ਥਾਵਾਂ ਤੇ ਪ੍ਰਭਾਤਫੇਰੀ ਦਾ ਸਵਾਗਤ ਕਰਦਿਆਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਪ੍ਰਭਾਤਫੇਰੀ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਸੰਪੂਰਨ ਹੋਈ, ਜਿਥੇ ਸੰਗਤੀ ਰੂਪ ਵਿੱਚ ਅਰਦਾਸ ਕੀਤੀ ਗਈ। ਅਰਦਾਸ ਸਮੇਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਾਰੇ ਗੁਰਪੁਰਬ ਤੇ ਦਿਨ ਤਿਉਹਾਰ ਮਨਾਉਣ ਦਾ ਪ੍ਰਣ ਕੀਤਾ ਗਿਆ।

ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਅਮਰਜੀਤ ਸਿੰਘ ਭਾਟੀਆ ਕੌਂਸਲਰ, ਹਰਜੀਤ ਸਿੰਘ, ਰਜਿੰਦਰ ਸਿੰਘ, ਭੁਪਿੰਦਰਪਾਲ ਸਿੰਘ ਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਕਾਰਕੁਨ ਪਰਿਵਾਰਾਂ ਸਮੇਤ ਮੌਜੂਦ ਸਨ।

ਸ਼ਾਮ ਨੂੰ ਨਿਊ ਅੰਮ੍ਰਿਤਸਰ ਵਿਖੇ ਗੁਰਬਾਣੀ ਦਾ ਕੀਰਤਨ ਦਰਬਾਰ ਹੋਇਆ। ਇਸ ਮੌਕੇ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਗੁਰਪੁਰਬ ਅਤੇ ਕੈਲੰਡਰ ਬਾਰੇ ਵਿਚਾਰ ਚਰਚਾ ਕੀਤੀ। ਬੁਲਾਰਿਆਂ ਨੇ ਮੌਜੂਦਾ ਸਿੱਖ ਸੰਕਟ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ ਅਤੇ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਆਖਿਆ।

ਐਡਵੋਕੇਟ ਜਸਵਿੰਦਰ ਸਿੰਘ ਨੇ ਆਖਿਆ ਕਿ ਕਿ ਮੂਲ ਨਾਨਕਸ਼ਾਹੀ ਕੈਲੰਡਰ ਸ੍ਰੀ ਅਕਾਲ ਤਖ਼ਤ ਤੋਂ ਸਮੂਹ ਸਿੱਖ ਜਥੇਬੰਦੀਆਂ ਦੀ ਪ੍ਰਵਾਨਗੀ ਨਾਲ ਲਾਗੂ ਕੀਤਾ ਗਿਆ ਸੀ ਪਰ ਇਸ ਵਿੱਚ ਸੋਧ ਕਰਨ ਸਮੇਂ ਕਿਸੇ ਵੀ ਜਥੇਬੰਦੀ ਦੀ ਰਾਇ ਨਹੀਂ ਲਈ ਗਈ। ਉਨ੍ਹਾਂ ਆਖਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ, ਜੋ ਸਿੱਖ ਕੌਮ ਦੀ ਵੱਖਰੀ ਪਛਾਣ ਦਾ ਪ੍ਰਤੀਕ ਸੀ, ਨੂੰ ਮੁੜ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਦੇ ਸਹਿਯੋਗ ਨਾਲ ਨਾਨਕਸ਼ਾਹੀ ਨਵਾਂ ਸਾਲ 12 ਮਾਰਚ ਨੂੰ ਮਨਾਇਆ ਗਿਆ ਜਿਸ ਵਿੱਚ ਮੈਲਬੌਰਨ ਇਲਾਕੇ ਦੇ ਮੰਤਰੀਆਂ, ਸੰਸਦ
ਸਿੱਖ ਕੌਮ ਦੇ ਸਿਧਾਂਤਕ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਜਾਰੀ ਕੀਤਾ ਆਰ ਐੱਸ ਐੱਸ ਅਤੇ ਅਕਾਲੀ ਭਾਜਪਾ ਨੂੰ ਖੁਸ ਕਰਨ
ਇੰਗਲੈਂਡ ਦੇ ਸਾਊਥਹਾਲ ਵਿੱਚ ਇੱਕ ਸਮਾਗਮ ਦੌਰਾਨ ਵੱਖ-ਵੱਖ ਪੰਥਕ ਜੱਥੇਬੰਦੀਆਂ ਨੇ ਬਿਕਰਮੀ ਕੈਲੰਡਰ ਨੂਮ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰ ਦਿੱਤਾ ਹੈ।ਇਸ ਸਮਾਗਮ ਵਿੱਚ ਦਲ ਖ਼ਾਲਸਾ, ਬ੍ਰਿਟਿਸ਼ ਸਿੱਖ
ਵਿਦੇਸ਼ਾਂ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਘਾਰਾ ਮਿਲ ਰਿਹਾ ਹੈ। ਜਿਹੜਾ 2003 ਵਾਲਾ ਮੂਲ ਨਾਨਕਸ਼ਾਹੀ ਕੈਲੰਡਰ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: