Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜੱਥਿਆਂ ਨੂੰ ਰੋਕੇ ਜਾਣ ਕਾਰਨ ਪਾਕਿਸਤਾਨ ਕਮੇਟੀ ਵਲੋਂ ਭਾਰਤ ਖ਼ਿਲਾਫ਼ ਮੁਜ਼ਾਹਰਾ 7 ਜੁਲਾਈ ਨੂੰ

ਸਿੱਖ ਜੱਥਿਆਂ ਨੂੰ ਰੋਕੇ ਜਾਣ ਕਾਰਨ ਪਾਕਿਸਤਾਨ ਕਮੇਟੀ ਵਲੋਂ ਭਾਰਤ ਖ਼ਿਲਾਫ਼ ਮੁਜ਼ਾਹਰਾ 7 ਜੁਲਾਈ ਨੂੰ

ਅੰਮ੍ਰਿਤਸਰ: ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੀ ਯਾਤਰਾ ਲਈ ਭਾਰਤ ਦੇ ਸਿੱਖ ਜਥੇ ਨੂੰ ਰੋਕਣ ਖ਼ਿਲਾਫ਼ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਜੁਲਾਈ ਨੂੰ ਸਰਹੱਦ ਪਾਰ ਵਾਹਗਾ (ਪਾਕਿਸਤਾਨ) ਵਿੱਚ ਭਾਰਤ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਲਾਹੌਰ ਵਿੱਚ ਔਕਾਫ਼ ਬੋਰਡ ਦੇ ਦਫ਼ਤਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਹੁਦੇਦਾਰ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਹੁਦੇਦਾਰ

ਇਹ ਕਾਨਫਰੰਸ ਪੀਐਸਜੀਪੀਸੀ ਅਤੇ ਔਕਾਫ਼ ਬੋਰਡ ਦੇ ਆਗੂਆਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਸੀ। ਇਕ ਬਿਆਨ ਵਿੱਚ ਪੀਐਸਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਨੇ ਆਖਿਆ ਕਿ ਭਾਰਤ ਸਰਕਾਰ ਵੱਲੋਂ 8 ਅਤੇ 28 ਜੂਨ ਨੂੰ ਦੋ ਵਾਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਆਉਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਅਟਾਰੀ ਰੇਲਵੇ ਸਟੇਸ਼ਨ ’ਤੇ ਰੋਕੇ ਜਾਣ ਖ਼ਿਲਾਫ਼ ਭਾਰਤ ਸਰਕਾਰ ਦੀ ਨਿਖੇਧੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ 7 ਜੁਲਾਈ ਨੂੰ ਵਾਹਗਾ ਸਰਹੱਦ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸੰਯੁਕਤ ਰਾਸ਼ਟਰ ਕੋਲ ਸ਼ਿਕਾਇਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਇਸ ਮੌਕੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ, ਮਨਿੰਦਰ ਸਿੰਘ, ਔਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਾਰੂਕ, ਡਿਪਟੀ ਸਕੱਤਰ ਇਮਰਾਨ ਖਾਨ ਗੌਂਦਲ, ਫਰਾਜ ਅੱਬਾਸ, ਗੁਰਦੁਆਰਾ ਡੇਰਾ ਸਾਹਿਬ ਦੇ ਨਿਗਰਾਨ ਅਜ਼ਹਰ ਅੱਬਾਸ ਤੇ ਹੋਰ ਸ਼ਾਮਲ ਸਨ।

ਸਬੰਧਤ ਖ਼ਬਰ:

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ: ਭਾਰਤ ਸਰਕਾਰ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: