Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜੱਥੇਬੰਦੀਆਂ ਵੱਲੋਂ ਮੋਦੀ ਦੀ ਅਮਰੀਕਾ ਵਿੱਚ ਰਾਸ਼ਟਰਪਤੀ ਉਬਾਮਾ ਨਾਲ ਮੁਲਾਕਾਤ ਸਮੇਂ “ਵਾਈਟ ਹਾਉਸ” ਅੱਗੇ ਰੋਸ ਮੁਜ਼ਾਹਰਾ ਕਰਨ ਦੀ ਤਿਆਰੀ

ਸਿੱਖ ਜੱਥੇਬੰਦੀਆਂ ਵੱਲੋਂ ਮੋਦੀ ਦੀ ਅਮਰੀਕਾ ਵਿੱਚ ਰਾਸ਼ਟਰਪਤੀ ਉਬਾਮਾ ਨਾਲ ਮੁਲਾਕਾਤ ਸਮੇਂ “ਵਾਈਟ ਹਾਉਸ” ਅੱਗੇ ਰੋਸ ਮੁਜ਼ਾਹਰਾ ਕਰਨ ਦੀ ਤਿਆਰੀ

ਨਿਊਯਾਰਕ, ਅਮਰੀਕਾ (18 ਸਤੰਬਰ, 2014): ਅਮਰੀਕਾ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਵਿੱਚਕਾਰ ਹੋਣ ਜਾ ਰਹੀ ਮੁਲਾਕਾਤ ਦੇ ਸਰਕਾਰੀ ਤੌਰ ‘ਤੇ ਥੋੜਾ ਸਮਾਂ ਪਹਿਲਾਂ ਕੀਤੇ ਐਲਾਨ ਤੋਂ ਬਾਅਦ ਅਮਰੀਕਾ ਸਥਿਤ ਸਿੱਖ ਜੱਥੇਬੰਦੀਆਂ ਵੱਲੋਂ ਅਮਰੀਕੀ ਰਾਸ਼ਟਰਪਤੀ ਭਵਨ “ਵਾਈਟ ਹਾਉਸ” ਜਿੱਥੇ ਦੋਹਾਂ ਦੇਸ਼ਾਂ ਦੇ ਆਗੂਆਂ ਨੇ ਬੈਠਕੇ ਗੱਲਬਾਤ ਕਰਨੀ ਹੈ, ਦੇ ਅੱਗੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਘੱਟ ਗਿਣਤੀਆਂ ‘ਤੇ ਜ਼ੁਲਮ ਕਰਨ ਅਤੇ ਉਨ੍ਹਾਂ ਨੂੰ ਅਪਮਾਣਤ ਕਰਨ ਖਿਲਾਫ ਮੁਜ਼ਾਹਰਾ ਕਰਨ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

28 Sep.cdr
ਸਿੱਖਸ ਫਾਰ ਜਸਟਿਸ ਵੱਲੋਂ ਜਾਰੀ ਕੀਤਾ ਗਿਆ ਇਸ਼ਤਿਹਾਰ

ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੀਆਂ ਇਕ ਸੌ ਤੋਂ ਵੱਧ ਸਿੱਖ ਜੱਥੇਬੰਦੀਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਸਮੇਂ ਅਮਰੀਕੀ ਰਾਸ਼ਟਰਪਤੀ ਭਵਨ “ਵਾਈਟ ਹਾਉਸ” ਅੱਗੇ ਰੋਸ ਮੁਜ਼ਾਹਰਾ ਕਰਨ ਲਈ ਸਾਂਝਾ ਮੁਹਾਜ਼ ਤਿਆਰ ਕੀਤਾ ਹੈ।
ਨਰਿੰਦਰ ਮੋਦੀ 29-30 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੇ ਸੱਦੇ ‘ਤੇ ਅਮਰੀਕਾ ਦੇ ਵਾਈਟ ਹਾਉਸ ਵਿੱਚ ਪਹੁੰਚ ਰਿਹਾ ਹੈ, ਜਿੱਥੇ ਬਰਾਕ ਉਬਾਮਾ ਅਤੇ ਨਰਿੰਦਰ ਮੋਦੀ ਦੋਹਾਂ ਦੇਸ਼ਾਂ ਨਾਲ ਸਬੰਧਿਤ ਵੱਖ-ਵੱਖ ਮੱਦਿਆਂ ‘ਤੇ ਗੱਲਬਾਤ ਕਰਨਗੇ।ਇਸ ਤੋਂ ਪਹਿਲਾਂ “ਵਾਈਟ ਹਾਉਸ” ਵੱਲੋਂ ਇਹ ਦੱਸਦਿਆਂ ਇੱਕ ਬਿਆਨ ਜਾਰੀ ਕੀਤਾ ਗਿਆ ਕਿ ਦੋਹਾਂ ਦੇਸ਼ਾਂ ਦੇ ਆਗੂ ਭਾਰਤ- ਅਮਰੀਕਾ ਸਬੰਧਾਂ ਨੂੰ ਹੋਰ ਗੂੜਿਆਂ ਕਰਨ ਲਈ ਵੱਖ- ਵੱਖ ਮੁੱਦਿਆਂ ‘ਤੇ ਗੱਲ ਕਰਨਗੇ।

ਸਿੱਖ ਅਧਿਕਾਰ ਗਰੁੱਪ “ਸਿੱਖਸ ਫਾਰ ਜਸਟਿਸ” ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ “ਬੁਸ਼ ਪ੍ਰਸ਼ਾਸ਼ਨ ਨੇ ਗੁਜਰਾਤ ਵਿੱਚ ਸੰਨ 2002 ਮੁਸਲਿਮ ਕਤਲੇਆਮ ਲਈ ਜ਼ਿਮੇਵਾਰ ਨਰਿੰਦਰ ਮੋਦੀ ਦੇ ਅਮਰੀਕਾ ਆਉਣ ‘ਤੇ ਪਾਬੰਦੀ ਲਾਈ ਹੋਈ ਸੀ, ਪਰ ਉਬਾਮਾ ਪ੍ਰਸ਼ਾਸ਼ਨ ਮੋਦੀ ਨੂੰ ਅਮਰੀਕਾ ਸੱਦ ਕੇ ਉਸਦੀ ਮਹਿਮਾਨ ਨਿਵਾਜੀ ਲਈ ਪੁਰਾ ਟਿੱਲ ਲਾ ਰਿਹਾ ਹੈ।ਸਿੱਖ ਗਰੁੱਪ ਨੇ ਕਿਹਾ ਕਿ ਸਿੱਖ ਜੱਥੇਬੰਦੀਆਂ ਉਬਾਮਾ ਪ੍ਰਸ਼ਾਸ਼ਨ ਵੱਲੋਂ ਮੋਦੀ ਦੀ ਅਮਰੀਕਾ ਵਿੱਚ ਮਹਿਮਾਨ ਨਿਵਾਜ਼ੀ ਦੀ ਨੀਤੀ ਨੂੰ ਵਾਈਟ ਹਾਉਸ ਅੱਗੇ ਮੁਜ਼ਾਹਰਾ ਕਰਕੇ ਜੱਗ ਜਾਹਿਰ ਕਰਨਗੀਆਂ।

ਪ੍ਰੈਸ ਨੋਟ ਵਿੱਚ ਅੱਗੇ ਕਿਹਾ ਗਿਆ ਹੈ ਕਿ “ਸਿੱਖਸ਼ ਫਾਰ ਜਸਟਿਸ” ਦੇ ਸੱਦੇ ‘ਤੇ ਸਮੁੱਚੇ ਅਮਰੀਕਾ ਦੀਆਂ ਸਿੱਖ ਜੱਥੇਬੰਦੀਆਂ ਦੇ ਆਗੂ ਉਬਾਮਾ ਪ੍ਰਸ਼ਾਸ਼ਨ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਹਿਮਾਨ ਨਿਵਾਜੀ ਦੇ ਫੈਸਲੇ ਵਿਰੁੱਧ ਰੋਸ ਮੁਜ਼ਾਹਰੇ ਦੀ ਵਿਉਂਤਬੰਦੀ ਕਰਨ ਲਈ ਨਿਊਜਰਸੀ ਵਿੱਚ ਇਕੱਠੇ ਹੋ ਰਹੇ ਹਨ”।

ਪ੍ਰੈਸ ਨੂੰ ਭੇਜੇ ਪੱਤਰ ਵਿੱਚ “ਸਿੱਖਸ ਫਾਰ ਜਸਟਿਸ” ਨੇ ਕਿਹਾ ਕਿ ਉਬਾਮਾ ਪ੍ਰਸ਼ਾਸ਼ਨ ਵੱਲੋਂ ਮੋਦੀ ਨੂੰ ਅਮਰੀਕਾ ਬੁਲਾਉਣਾ ਅਮਰੀਕੀ ਕਾਨੂੰਨ ਦੀ ਉਲੰਘਣਾ ਹੈ।ਪੱਤਰ ਵਿੱਚ ਦੱਸਿਆ ਗਿਆ ਹੈ ਕਿ ਅਮਰੀਕਾ ਨੇ ਪਹਿਲਾਂ ਕੌਮਾਂਤਰੀ ਧਾਰਮਿਕ ਅਜ਼ਾਦੀ ਕਾਨੂੰਨ ਦੇ ਅਨੁਸਾਰ ਮੋਦੀ ਦੀ ਗੁਜਰਾਤ ਵਿੱਚ ਮੁਸਲਿਮ ਕਤਲੇਆਮ ਵਿੱਚ ਨਿਭਾਈ ਭੁਮਿਕਾ ਕਰਕੇ, ਉਸਨੂੰ ਅਮਰੀਕਾ ਦੇ ਵੀਜ਼ੇ ਤੋਂ ਇਨਕਾਰ ਕੀਤਾ ਸੀ।

“ਸਿੱਖਸ ਫਾਰ ਜਸਟਿਸ” ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਭਾਰਤ ਵਿੱਚ ਹੋਈ ਹੂੰਝਾ ਫੇਰ ਜਿੱਤ ਨੇ ਪਹਿਲਾਂ ਤੋਂ ਹੀ ਰਾਜਸੀ ਅਤੇ ਧਾਰਮਿਕ ਤੌਰ ‘ਤੇ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਧਾਰਮਿਕ ਘੱਟ ਗਿਣਤੀਆਂ ਦੀ ਹੋਂਦ ਲਈ ਖ਼ਤਰਾ ਪੈਦਾ ਕਰ ਦਿੱਤਾ ਹੈ।

ਸਿੱਖਾਂ ਨੂੰ ਹਿੰਦੂ ਧਰਮ ਦਾ ਅੰਗ ਐਲਾਨਦਿਆਂ ਭਾਰਤੀ ਜਨਤਾ ਪਾਰਟੀ ਅਤੇ ਆਰ. ਐੱਸ. ਐੱਸ ਨੇ 23 ਦਸੰਬਰ ਤੋਂ ਇਸਾਈਆਂ ਅਤੇ ਮੁਸਲਮਾਨਾਂ ਨੂੰ ਜਬਰੀ ਹਿੰਦੂ ਬਣਾਉਣ ਲਈ ਲਈ ਸ਼ੁੱਧੀਕਰਨ ਦੀ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ।

“ਸਿੱਖਸ ਫਾਰ ਜਸਟਿਸ” ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਅਨੁਸਾਰ 30 ਸਤੰਬਰ ਨੂੰ ਸਿੱਖ ਕੌਮ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠਿਆਂ ਹੋਕੇ ਅਮਰੀਕੀ ਰਾਸ਼ਟਰਪਤੀ ਉਬਾਮਾ ਨੂੰ ਇਹ ਯਾਦ ਦਿਵਾਵੇਗੀ ਕਿ “ਅਮਰੀਕੀ ਕਾਨੂੰਨ ਦੇ ਧਾਰਮਿਕ ਅਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣਾ, ਘੱਟ ਗਿਣਤੀਆਂ ਦੀ ਧਾਰਮਿਕ ਅਜ਼ਾਦੀ ਲਈ ਖ਼ਤਰਾ ਬਣ ਰਹੇ ਲੋਕਾਂ ਨਾਲ ਵਪਾਰਕ ਸੌਦੇ ਕਰਨ ਨਾਲੋਂ ਜਿਆਦਾ ਮਹੱਤਵਪੂਰਨ ਹੈ”।

ਡਾਕਟਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਗੁਜਰਾਤ ਵਿੱਚ ਸੰਨ 2002 ਵਿੱਚ ਮੁਸਲਮਾਨਾਂ ਦੇ ਹੋਏ ਕਤਲੇਆਮ ਦਾ ਦੋਸ਼ੀ ਹੈ, ਜਦੋਂਕਿ ਉਸਦੀ ਪਾਰਟੀ ਭਾਜਪਾ 1984 ਵਿੱਚ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਤੇ ਫੌਜੀ ਹਮਲਾ ਕਰਨ ਲਈ ਇੰਦਰਾ ਗਾਂਧੀ ਨੂੰ ਉਕਸਾਉਣ ਤੋਂ ਸ਼ੁਰੂ ਹੋ ਕੇ, 1992 ਵਿੱਚ ਬਾਬਰੀ ਮਸਜਿਦ ਨੂੰ ਢਾਉਣ ਅਤੇ 2008 ਵਿੱਚ ਉੜੀਸਾ ਵਿੱਚ ਇਸਾਈਆਂ ਦੇ ਚਰਚ ਸਾੜਨ ਅਤੇ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ‘ਤੇ ਹਮਲੇ ਕਰਨ ਲਈ ਬਦਨਾਮ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: