Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜੱਥੇਬੰਦੀਆਂ ਵੱਲੋਂ 12 ਦਸੰਬਰ ਤੱਕ ਪੰਜਾਬ ਵਿੱਚੋਂ ਨੂਰਮਹਿਲ ਦੇ ਡੇਰੇ ਬੰਦ ਕਰਨ ਦਾ ਸਰਾਕਰ ਨੂੰ ਦਿੱਤਾ ਸਮਾਂ

ਸਿੱਖ ਜੱਥੇਬੰਦੀਆਂ ਵੱਲੋਂ 12 ਦਸੰਬਰ ਤੱਕ ਪੰਜਾਬ ਵਿੱਚੋਂ ਨੂਰਮਹਿਲ ਦੇ ਡੇਰੇ ਬੰਦ ਕਰਨ ਦਾ ਸਰਾਕਰ ਨੂੰ ਦਿੱਤਾ ਸਮਾਂ

NishanHome1-240x300ਤਰਨ ਤਾਰਨ ( 4 ਦਸੰਬਰ, 2014): ਇੱਥੋਂ ਨੇੜਲੇ ਪਿੰਡ ਜੋਧਪੁਰ ਵਿੱਚ ਕਰੀਬ ਚਾਰ ਦਿਨ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋ ਜਾਣ ਸਬੰਧੀ ਪਛਤਾਵੇ ਵਜੋਂ ਕਰਵਾਏ ਗਏ ਧਾਰਮਿਕ ਸਮਾਗਮਾਂ ਮੌਕੇ ਸਾਂਝੀ ਸਹਿਮਤੀ ਨਾਲ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਵਾਲੇ ਅਨਸਰਾਂ ਖ਼ਿਲਾਫ਼ ਨੂਰਮਹਿਲੀਆਂ ਦੇ ਪੰਜਾਬ ਵਿੱਚ ਡੇਰੇ ਭੰਦ ਕਰਵਾਉਣ ਲਈ ਪੰਜਾਬ ਸਰਕਾਰ ਨੂੰ 12 ਦਸੰਬਰ ਤੱਕ ਕਾਰਵਾਈ ਕੀਤੇ ਜਾਣ ਦਾ ਅਲਟੀਮੇਟਮ ਦਿੱਤਾ ਗਿਆ।

ਅੱਜ ਪਿੰਡ ਦੇ ਗੁਰਦੁਆਰੇ ਵਿਖੇ ਰਖਾਏ ਗਏ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਅਰਦਾਸ ਪਿੰਡ ਦੇ ਬਾਹਰਵਾਰ ਸਜਾਏ ਗਏ ਪੰਡਾਲ ਵਿੱਚ ਕੀਤੀ ਗਈ। ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ, ਜਿਨ੍ਹਾਂ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਭਾਈ ਅਮਰੀਕ ਸਿੰਘ ਅਜਨਾਲਾ ਮੁਖੀ ਦਮਦਮੀ ਟਕਸਾਲ, ਅਕਾਲੀ ਦਲ (ਅ) ਦੇ ਆਗੂ ਧਿਆਨ ਸਿੰਘ ਮੰਡ, (ਸਾਬਕਾ ਲੋਕ ਸਭਾ ਮੈਂਬਰ), ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਤਰਲੋਚਨ ਸਿੰਘ ਨੇ ਸੰਬੋਧਨ ਕੀਤਾ। ਸਟੇਜ ’ਤੇ ਗਰਮਖਿਆਲੀ ਜਥੇਬੰਦੀਆਂ ਦੇ ਆਗੂ ਭਾਈ ਬਲਵਿੰਦਰ ਸਿੰਘ ਨੂਰਦੀ, ਡਾ. ਗੁਰਜਿੰਦਰ ਸਿੰਘ, ਸੂਬਾ ਸਿੰਘ ਰਾਮਰੌਵੀ, ਬਲਬੀਰ ਸਿੰਘ, ਬਲਵੰਤ ਸਿੰਘ ਗੋਪਾਲਾ, ਕਸ਼ਮੀਰ ਸਿੰਘ, ਦਲ ਖਾਲਸਾ ਦੇ ਕੰਵਰਪਾਲ ਸਿੰਘ, ਮਨਜੀਤ ਸਿੰਘ ਝਬਾਲ ਆਦਿ ਵੀ ਸੁਸ਼ੋਭਿਤ ਸਨ।

ਸ਼੍ਰੋਮਣੀ ਕਮੇਟੀ, ਗਰਮਖਿਆਲੀ ਸਿੱਖ ਜਥੇਬੰਦੀਆਂ ਅਤੇ ਹੋਰ ਧਿਰਾਂ ਨੇ ਸਾਂਝੀ ਸਹਿਮਤੀ ਨਾਲ ਜਿਥੇ ਨੂਰਮਹਿਲੀਆਂ ਦੇ ਡੇਰੇ ਬੰਦ ਕਰਾਉਣ ਦੀ ਆਵਾਜ਼ ਉਠਾਈ, ਉਥੇ ਉਨ੍ਹਾਂ ਵੱਲੋਂ ਕੀਤੇ ਗਏ ਕਾਰੇ ਲਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪ੍ਰਸ਼ਾਸਨ ਨੂੰ 12 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ।

ਇਸ ਅਰਸੇ ਦੌਰਾਨ ਚਾਰ ਹੋਰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ 12 ਦਸੰਬਰ ਨੂੰ ਫਿਰ ਇੱਥੇ ਧਾਰਮਿਕ ਇਕੱਠ ਕੀਤਾ ਜਾਵੇਗਾ।

ਇਕੱਤਰ ਕੀਤੀ ਅਨੁਸਾਰ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਸਬੰਧੀ ਦਰਜ ਕੀਤੇ ਗਏ ਕੇਸ ਦੇ ਮੁਲਜ਼ਮ ਹਰਜੀਤ ਸਿੰਘ ਫੌਜੀ ਅਤੇ ਤੇਜਿੰਦਰ ਸਿੰਘ, ਜੋ ਪੰਜਾਬ ਪੁਲੀਸ ਦਾ ਕਰਮਚਾਰੀ ਵੀ ਹੈ, ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਕੁੱਲ 10 ਨੂਰਮਹਿਲੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਜਦੋਂ ਸਟੇਜ ਤੋਂ ਜਥੇਦਾਰ ਅਵਤਾਰ ਸਿੰਘ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਪੰਡਾਲ ਵਿੱਚ ਬੈਠੇ ਗਰਮਖਿਆਲੀ ਕਾਰਕੁਨਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਨੂਰਮਹਿਲੀਆਂ ਦੇ ਪੈਰੋਕਾਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਅਗਨ ਭੇਟ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਵੱਲੋਂ ਕੋਈ ਠੋਸ ਪ੍ਰੋਗਰਾਮ ਨਹੀਂ ਉਲੀਕਿਆ ਗਿਆ। ਅਜਿਹਾ ਕੁਝ ਹੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੰਬੋਧਨ ਕਰਨ ਮੌਕੇ ਦੇਖਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: