Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਸਿੱਖ ਨਸਲਕੁਸ਼ੀ” ਦੇ ਮਾਮਲੇ ਵਿੱਚ ਸੋਨੀਆਂ ਗਾਂਧੀ ਖ਼ਿਲਾਫ ਸਿੱਖ ਜੱਥੇਬੰਦੀ ਦੀ ਅਪੀਲ ਅਮਰੀਕਾ ਦੀ ਅਦਾਲਤ ਵੱਲੋਂ ਰੱਦ

“ਸਿੱਖ ਨਸਲਕੁਸ਼ੀ” ਦੇ ਮਾਮਲੇ ਵਿੱਚ ਸੋਨੀਆਂ ਗਾਂਧੀ ਖ਼ਿਲਾਫ ਸਿੱਖ ਜੱਥੇਬੰਦੀ ਦੀ ਅਪੀਲ ਅਮਰੀਕਾ ਦੀ ਅਦਾਲਤ ਵੱਲੋਂ ਰੱਦ

ਨਿਊਯਾਰਕ (10 ਜੁਲਾਈ 2014): ਅਮਰੀਕਾ ਦੀ ਇੱਕ ਅਦਾਲਤ  ਨੇ ਇਕ ਮਨੁੱਖੀ ਅਧਿਕਾਰਾਂ ਲਈ ਸਰਗਰਮ ਸਿੱਖ  (ਸਿੱਖਜ਼ ਫਾਰ ਜਸਟਿਸ) ਵੱਲੋਂ ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੀ ਯੋਜਨਾ ਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੇ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ਼ ਇਕ ਸੋਧੀ ਸ਼ਿਕਾਇਤ ਦਾਖ਼ਲ ਕਰਨ ਦੀ ਬੇਨਤੀ ਨੂੰ ਖਾਰਜ ਕਰ ਦਿੱਤਾ।

 ਸਿੱਖ ਅਧਿਕਾਰ ਸਮੂਹ ਨੇ ਅਮਰੀਕੀ ਜ਼ਿਲ੍ਹਾ ਜੱਜ ਬਰਾਇਨ ਕੋਗੈਨ ਨੂੰ ਪੱਤਰ ਲਿਖ ਕੇ ਸੋਨੀਆ ਖਿਲਾਫ਼ ਸੋਧੀ ਸ਼ਿਕਾਇਤ ਦਾਖ਼ਲ ਕਰਨ ਦੀ ਬੇਨਤੀ ਕੀਤੀ ਸੀ। ਜੱਜ ਨੇ ਇਸ ਬੇਨਤੀ ਨੂੰ ਠੁਕਰਾਉਂਦਿਆਂ ਕਿਹਾ ਕਿ ਕਿਉਂਕਿ ਇਹ ਮਾਮਲਾ ਪਿਛਲੇ ਮਹੀਨੇ ਖਾਰਜ ਕੀਤਾ ਜਾ ਚੁੱਕਾ ਹੈ। ਇਸ ਲਈ ਸ਼ਿਕਾਇਤ ਵਿਚ ਸੋਧ ਕਰਨ ਦਾ ਕੋਈ ਆਧਾਰ ਹੀ ਨਹੀਂ ਬਣਦਾ।

ਕੋਗੈਨ ਨੇ ਆਪਣੇ ਆਦੇਸ਼ ਵਿਚ ਕਿਹਾ,’ਇਸ ਮਾਮਲੇ ਵਿਚ ਅੰਤਿਮ ਫ਼ੈਸਲਾ ਹੋ ਚੁੱਕਾ ਹੈ। ਇਸ ਲਈ ਸ਼ਿਕਾਇਤ ਵਿਚ ਸੋਧ ਦੀ ਬੇਨਤੀ ਦਾ ਕੋਈ ਕਾਰਨ ਨਹੀਂ ਬਣਦਾ। ਇਸ ਦੇ ਇਲਾਵਾ ਜੇਕਰ ਮਾਮਲਾ ਬੰਦ ਨਹੀਂ ਹੋਇਆ ਤਾਂ ਵੀ ਕੋਈ ਅਜਿਹਾ ਕੋਈ ਆਧਾਰ ਨਹੀਂ ਦੱਸਿਆ ਕਿ ਇਸ ਵਿਚ ਸੋਧ ਦੀ ਕੋਈ ਇਜਾਜ਼ਤ ਦਿੱਤੀ ਜਾਵੇ।’

ਪਿਛਲੇ ਮਹੀਨੇ ਕੋਗੈਨ ਨੇ ਸੋਨੀਆ ਦੇ ਖਿਲਾਫ਼ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਵਿਸ਼ਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ। ਉਨ੍ਹਾਂ ਨੇ ਸਿੱਖਜ਼ ਫਾਰ ਜਸਟਿਸ ‘ਤੇ ਭਵਿੱਖ ਵਿਚ ਸੋਨੀਆ ਖਿਲਾਫ਼ ਪਟੀਸ਼ਨ ਦਾਖਲ ਕਰਨ ‘ਤੇ ਰੋਕ ਨਹੀਂ ਲਾਈ ਸੀ।

ਸਿੱਖ ਕਤਲੇਆਮ ਦੇ ਪੀੜਤਾਂ ਨੇ ਸੋਨੀਆਂ ਗਾਂਧੀ ਖਿਲਾਫ ਮੁਕੱਦਮਾਂ ਚਲਾਉਣ, 1984 ਦੇ ਸਿੱਖ ਕਤਲੇਆਂਮ ਵਿੱਚ ਹੋਏ ਨੁਕਸਾਨ ਦਾ ਹਰਜਾਨਾ ਦੇਣ ਅਤੇ ਸੋਨੀਆਂ ਗਾਂਧੀ ਵੱਲੋਂ ਸਿੱਖ ਕਤਲੇਆਮ ਵਿੱਚ ਸ਼ਾਮਲ ਵਿਅਕਤੀਆਂ ਕਮਲ ਨਾਥ, ਸੱਜਣ ਕੁਮਾਰ, ਜਗਦੀਸ਼ ਟਾਇਟਲਰ ਦੀ ਪੁਸ਼ਤਪਨਾਹੀ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਤੋਂ ਬਚਾਉਣ ਦੇ ਦੋਸ਼ਾਂ ਤਹਿਤ ਸਜ਼ਾ ਦੇਣ ਦੀ ਮੰਗ ਕੀਤੀ ਸੀ ।

ਇਸ ਸੋਧੀ ਹੋਈ ਸ਼ਿਕਾਇਤ ਵਿਚ ਸੋਨੀਆ ਗਾਂਧੀ ਵੱਲੋਂ ਕੀਤੇ ਗਏ ਉਹ ਕੰਮ ਵੀ ਸ਼ਾਮਿਲ ਕੀਤੇ ਗਏ ਸਨ, ਜਿਸ ਵਿਚ ਉਨ੍ਹਾਂ ਨੇ ਸਿੱਖਾਂ ‘ਤੇ ਨਸਲਕੁਸ਼ੀ ਹਮਲਿਆਂ ਵਿਚ ਸ਼ਾਮਿਲ ਰਹੇ ਆਗੂਆਂ ਨੂੰ ਉੱਚ ਸਿਆਸੀ ਅਹੁਦਿਆਂ ਨਾਲ ਨਿਵਾਜਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਰੈਫਰੈਂਡਮ 2020 ਮੁਹਿੰਮ ਦੀ ਸਪੱਸ਼ਟਤਾ ਸਬੰਧੀ ਸਿੱਖਜ਼ ਫਾਰ ਜਸਟਿਸ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਇਕ ਸਵਾਲਾਂ ਵਾਲੀ ਚਿੱਠੀ ਲਿਖਣ ਤੋਂ ਬਾਅਦ ਸਿੱਖ ਧਿਰਾਂ ਦਰਮਿਆਨ ਆਪਸੀ ਸ਼ਬਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: