Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ: ਮੇਰੇ ਪਤੀ ਨੂੰ ਮਾਰਨ ਵਾਲੀ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ -ਪੀੜਤ ਬੀਬੀ

ਸਿੱਖ ਨਸਲਕੁਸ਼ੀ: ਮੇਰੇ ਪਤੀ ਨੂੰ ਮਾਰਨ ਵਾਲੀ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ -ਪੀੜਤ ਬੀਬੀ

Sikh Genocideਨਵੀਂ ਦਿੱਲੀ ( 11 ਮਾਰਚ 2015): ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਈ ਸਿੱਖ ਨਸਲਕਸ਼ੀ ਦੇ ਇੱਕ ਕੇਸ ਵਿੱਚ ਅੱਜ ਇੱਕ ਅਦਾਲਤ ਵਿੱਚ ਪੀੜਤਾ ਨੇ ਗਵਾਹੀ ਦਰਜ਼ ਕਰਵਾਈ।ਅਦਾਲਤੀ ਕਾਰਵਾਈ ਦੌਰਾਨ ਮੰਗਲਵਾਰ ਨੂੰ ਦਿੱਲੀ ਦੀ ਅਦਾਲਤ ਨੂੰ ਇਕ 70 ਸਾਲਾ ਪੀੜਤ ਔਰਤ ਨੇ ਦੱਸਿਆ ਕਿ ਜਿਹੜੀ ਭੀੜ ਸਿੱਖਾਂ ਦਾ ਕਤਲ ਤੇ ਲੁੱਟਖੋਹ ਕਰ ਰਹੀ ਸੀ ਤਾਂ ਉਸ ਭੀੜ ਵਿਚ ਸੱਜਣ ਕੁਮਾਰ ਵੀ ਸ਼ਾਮਲ ਸੀ।

ਸਿੱਖ ਕਤਲੇਆਮ ਦੇ ਮਾਮਲੇ ਵਿਚ ਪੀੜਤ ਔਰਤ ਨੇ ਆਪਣੀ ਗਵਾਹੀ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਸ ਦੇ ਗੁਆਂਢੀਆਂ ਨੇ ਉਸ ਨੂੰ ਦੱਸਿਆ ਸੀ ਕਿ ਸੁਲਤਾਨਪੁਰੀ ਵਿਚ ਸਿੱਖਾਂ ਉੱਤੇ ਹਮਲਾ ਕਰਨ ਵਾਲੀ ਭੀੜ ਵਿਚ ਉਕਤ ਕਾਂਗਰਸੀ ਨੇਤਾ ਵੀ ਸ਼ਾਮਲ ਸੀ। ਉਨ੍ਹਾਂ ਉਸ ਨੂੰ ਦੱਸਿਆ ਕਿ ਸੱਜਣ ਕੁਮਾਰ, ਜੈ ਕਿਸ਼ਨ, ਰਤਨ ਅਤੇ ਗੁਪਤਾ ਵੱਢ ਟੁੱਕ ਕਰ ਰਹੇ ਸਨ।

ਪੀੜਤ ਬੀਬੀ ਨੇ ਦੱਸਿਆ ਕਿ ਉਹ ਸਿੱਖ ਕਤਲੇਆਮ ਦੌਰਾਨ ਕਿਤੇ ਲੁਕ ਗਏ ਸਨ ਅਤੇ ਜਦੋਂ ਬਾਹਰ ਆਏ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਘਰਾਂ ਨੂੰ ਫੂਕ ਦਿੱਤਾ ਗਿਆ ਹੈ।

ਪੱਛਮੀ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਵਿਚ ਸੁਰਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ, ਪੀਰੀਆ ਅਤੇ ਵੇਦ ਪ੍ਰਕਾਸ਼ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਤੀ ਬਾਰੇ ਅੱਜ ਤੱਕ ਵੀ ਜਾਣਕਾਰੀ ਨਹੀਂ ਮਿਲ ਸਕਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: