Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ ਵਿਰੁੱਧ ਨਿੰਦਾ ਪ੍ਰਸਤਾਵ ਲੈਕੇ ਆਵਾਂਗੇ: ਛੋਟੇਪੁਰ

ਸਿੱਖ ਨਸਲਕੁਸ਼ੀ ਵਿਰੁੱਧ ਨਿੰਦਾ ਪ੍ਰਸਤਾਵ ਲੈਕੇ ਆਵਾਂਗੇ: ਛੋਟੇਪੁਰ

Aap logo
ਆਮ ਆਦਮੀ ਪਾਰਟੀ

ਚੰਡੀਗੜ੍ਹ (1 ਨਵੰਬਰ, 2014): ਆਮ ਆਦਮੀ ਪਾਰਟੀ ਦੇ ਮੈਂਬਰ ਲੋਕ ਸਭਾ ਦੇ ਅਗਲੇ ਇਜਲਾਸ ਵਿਚ 30 ਸਾਲ ਪਹਿਲਾਂ ਉਦੋਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਪਿੱਛੋਂ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੰਧ ਵਿਚ ਨਿੰਦਾ ਮਤਾ ਲਿਆਉਣਗੇ।

ਪੰਜਾਬ ਦੇ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਪੂਰੀ ਤਰਾਂ ਗੰਭੀਰ ਹੈ। ਇਸ ਕਰਕੇ ਹੀ ਜਦ ਪਾਰਟੀ ਦੀ ਦਿੱਲੀ ਵਿੱਚ ਸਰਕਾਰਬਣੀ ਤਾ ਸਿੱਖ ਨਸਲਕੁਸ਼ੀ ਦੀ ਨਵੇਂ ਸਿਰਿਉਂ ਜਾਂਚ ਕਰਵਾਉਣ ਲਈ ਸਪੈਸ਼ਲ ਜਾਂਚ ਟੀਮ ਦੇ ਗਠਨ ਦਾ ਐਲਾਨ ਕਤਿਾ ਗਿਆ ਸੀ।

ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ‘ਆਪ’ ਅਕਾਲੀ ਭਾਜਪਾ ਦੇ ਮੈਂਬਰਾਂ ਤੋਂ ਬਾਅਦ ਦੂਜੇ ਨੰਬਰ ਦੀ ਪਾਰਟੀ ਹੈ । ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਹੈਸੀਅਤ ਵਿਚ ਸਭ ਤੋਂ ਪਹਿਲਾਂ ਇਹ ਮਾਮਲਾ ਉਠਾਇਆ ਸੀ ,ਪਰ ਬਾਦਲ ਦਲ ਨਾਲ ਸਬੰਧਿਤ ਪੰਜਾਬ ‘ਚੋਂ ਲੋਕ ਸਭਾ ਦੇ ਮੈਂਬਰ ਵੀ ਇਸ ਬਾਰੇ ਅਜੇ ਤੱਕ ਲਗਭਗ ਚੁੱਪ ਹੀ ਬੈਠੇ ਹਨ।

ਮੋਦੀ ਸਰਕਾਰ ਵੱਲੋਂ ਪੀੜਤਾਂ ਨੂੰ 5-5 ਲੱਖ ਦੀ ਮਾਲੀ ਮਦਦ ਦੇਣ ਦੇ ਕੀਤੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ, ਹਾਲਾਂਕਿ ਇਹ ਫ਼ੈਸਲਾ ਦੇਰੀ ਨਾਲ ਹੀ ਕੀਤਾ ਗਿਆ ਹੈ , ਮੁਲਜ਼ਮਾਂ ਨੂੰ ਸਜ਼ਾਵਾਂ ਦੇਣੀਆਂ ਜ਼ਰੂਰੀ ਹੈ।  ਇਸ ਲਈ ਕੇਵਲ ਸਮੇਂ ਦੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: