Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ: 2 ਨਵੰਬਰ ਨੂੰ ਇਨਸਾਫ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਸਾਹਿਬ ਬੰਗਲਾ ਸਾਹਿਬ ਪਹੁੰਚੇਗਾ, 3 ਨੂੰ ਦਿੱਲੀ ‘ਚ ਹੋਵੇਗੀ ਇਨਸਾਫ ਰੈਲੀ

ਸਿੱਖ ਨਸਲਕੁਸ਼ੀ: 2 ਨਵੰਬਰ ਨੂੰ ਇਨਸਾਫ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਸਾਹਿਬ ਬੰਗਲਾ ਸਾਹਿਬ ਪਹੁੰਚੇਗਾ, 3 ਨੂੰ ਦਿੱਲੀ ‘ਚ ਹੋਵੇਗੀ ਇਨਸਾਫ ਰੈਲੀ

ਜਲੰਧਰ (24 ਅਕਤੂਬਰ, 2014): ਅੱਜ ਤੋਂ ਤੀਹ ਸਾਲ ਪਹਿਲਾਂ ਦਿੱਲੀ ਸਮੇਤ ਵਿੱਚ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਲਈ ਇਨਸਾਫ ਲਈ ਕੀਤੇ ਜਾ ਰਹੇ ਇਨਸਾਫ ਮਾਰਚ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਦਲ ਖਾਲਸਾ ਆਗੂ ਭਾਈ ਹਰਚਰਨਜੀਤ ਸਿੰਘ ਧਾਮੀ, ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ ਤੇ ਭਾਈ ਕੰਵਰਪਾਲ ਸਿੰਘ ਨੇ ਅੱਜ ਇਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ 3 ਨਵੰਬਰ ਸੋਮਵਾਰ ਨੂੰ ਇਹ ਮਾਰਚ ਸਵੇਰੇ 9 ਵਜੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੱਲ ਕੇ 11 ਵਜੇ ਜੰਤਰ-ਮੰਤਰ ਪੁੱਜੇਗਾ, ਜਿਥੇ ਰੈਲੀ ਕੀਤੀ ਜਾਵੇਗੀ। ਇਸ ਉਪਰੰਤ ਸੰਯੁਕਤ ਰਾਸ਼ਟਰ (ਯੂ. ਐਨ. ਓ.) ਦੇ ਦੂਤ ਘਰ ਦੇ ਅਧਿਕਾਰੀਆਂ ਨੂੰ ਯਾਦ-ਪੱਤਰ ਸੌਾਪਿਆ ਜਾਵੇਗਾ।

2 ਨਵੰਬਰ ਨੂੰ ਇਨਸਾਫ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਸਾਹਿਬ ਬੰਗਲਾ ਸਾਹਿਬ ਪਹੁੰਚੇਗਾ
2 ਨਵੰਬਰ ਨੂੰ ਇਨਸਾਫ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਸਾਹਿਬ ਬੰਗਲਾ ਸਾਹਿਬ ਪਹੁੰਚੇਗਾ

ਇਸ ਸਮੇਂ ਉਨ੍ਹਾਂ ਨਾਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ, ਜਸਵਿੰਦਰ ਸਿੰਘ ਮੱਕੜ ਤੇ ਗੁਰਦੁਆਰਾ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ । ਇਸ ਸਮੇਂ ਦਲ ਖਾਲਸਾ ਦੇ ਨੇਤਾਵਾਂ ਨੇ ਹੋਣ ਵਾਲੇ ਮਾਰਚ ਅਤੇ ਰੈਲੀ ਬਾਰੇ ਇਸ਼ਤਿਹਾਰ (ਪੋਸਟਰ) ਜਾਰੀ ਕੀਤਾ।

ਦਲ ਖਾਲਸਾ ਵੱਲੋਂ ਦਮਦਮੀ ਟਕਸਾਲ ਅਖੰਡ ਕੀਰਤਨੀ ਜਥਾ, ਸ਼੍ਰੋਮਣੀ ਅਕਾਲੀ ਦਲ, ਪੰਚ ਪ੍ਰਧਾਨੀ ਯੂਨਾਈਟਿਡ ਸਿੱਖ ਮੂਵਮੈਂਟ, ਸ਼੍ਰੋਮਣੀ ਖਾਲਸਾ ਪੰਚਾਇਤ, ਸਿੱਖ ਯੂਥ ਆਫ਼ ਪੰਜਾਬ ਤੇ ਸਿੱਖ ਯੂਥ ਫੋਰਮ ਦਿੱਲੀ ਦੇ ਸਹਿਯੋਗ ਨਾਲ 2 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲ ਕੇ ਦਿੱਲੀ ਦੇ ਯੂ. ਐਨ. ਓ. ਦੇ ਦੂਤਘਰ ਤੱਕ ਕੱਢੇ ਜਾਣ ਵਾਲੇ ‘ਹੱਕ ਅਤੇ ਇਨਸਾਫ਼ ਮਾਰਚ’ ਦੀਆਂ ਤਿਆਰੀਆਂ ਜ਼ੋਰ ਨਾਲ ਚਲ ਰਹੀਆਂ ਹਨ ।

ਉਨ੍ਹਾਂ ਦੱਸਿਆ ਕਿ ਨਸਲਕੁਸ਼ੀ ਦੌਰਾਨ ਭਾਰਤ ਵਿਚ ਲਗਪਗ 8000 ਸਿੱਖ ਕਤਲ ਹੋਏ, ਹਜ਼ਾਰਾਂ ਨਕਾਰਾ ਬਣਾ ਦਿੱਤੇ ਗਏ, ਹਜ਼ਾਰਾਂ ਔਰਤਾਂ ਦੀ ਬੇਪਤੀ ਹੋਈ ਤੇ ਬਹੁਤ ਸਾਰੇ ਗੁਰਦੁਆਰੇ ਸਾੜੇ ਗਏ, ਪਰ ਅੱਜ ਤੱਕ ਸਿੱਖ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ । ਇਨਸਾਫ਼ ਮਾਰਚ ਅੰਮਿ੍ਤਸਰ ਤੋਂ ਚਲ ਕੇ ਸ੍ਰੀ ਫਤਹਿਗੜ੍ਹ ਸਾਹਿਬ ਥੋੜ੍ਹੀ ਦੇਰ ਰੁਕ ਕੇ ਰਾਤ 11 ਵਜੇ ਦਿੱਲੀ ਲਈ ਚਾਲੇ ਪਾਏਗਾ ।

ਉਨ੍ਹਾਂ ਦੱਸਿਆ ਕਿ ਇਸ ਮਾਰਚ ਵਿਚ ਪਹਿਲੀ ਵਾਰੀ ਨਸਲਕੁਸ਼ੀ ਦੀ ਰਾਜਨੀਤੀ ਦਾ ਸ਼ਿਕਾਰ ਘੱਟ-ਗਿਣਤੀ ਕੌਮਾਂ ਜਿਵੇਂ ਮੁਸਲਮਾਨ, ਈਸਾਈ, ਕਸ਼ਮੀਰੀ ਤੇ ਤਾਮਿਲ ਵੀ ਸ਼ਾਮਿਲ ਹੋਣਗੇ । ਉਨ੍ਹਾਂ ਦੱਸਿਆ ਕਿ ਸ੍ਰੀ ਲੰਕਾ ਵਿਚ ਜੋ ਨਸਲਕੁਸ਼ੀ ਹੋਈ ਸੀ ਉਸ ਦੀ ਜਾਂਚ ਲਈ ਸੰਯੁਕਤ ਰਾਸ਼ਟਰ ਨੇ ਕਮਿਸ਼ਨ ਬਣਾਇਆ ਹੈ, ਸਾਡੀ ਵੀ ਮੰਗ ਹੈ ਕਿ ਸੰਯੁਕਤ ਰਾਸ਼ਟਰ ਭਾਰਤ ਵਿਚ ਹੋਈ ਸਿੱਖ ਨਸਲਕੁਸ਼ੀ ਦੀ ਜਾਂਚ ਕਰਵਾ ਕੇ ਇਨਸਾਫ਼ ਕਰੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: