Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨੌਜਵਾਨਾਂ ਨੂੰ ਸੁਣਾਈ ਉਮਰਕੈਦ ਬਾਰੇ ਸੱਥ ਨੇ ਰੱਖੀ ਚਰਚਾ,ਆਪ ਵਿਧਾਇਕਾਂ ਨੇ ਵੀ ਲਿਆ ਹਿੱਸਾ

ਸਿੱਖ ਨੌਜਵਾਨਾਂ ਨੂੰ ਸੁਣਾਈ ਉਮਰਕੈਦ ਬਾਰੇ ਸੱਥ ਨੇ ਰੱਖੀ ਚਰਚਾ,ਆਪ ਵਿਧਾਇਕਾਂ ਨੇ ਵੀ ਲਿਆ ਹਿੱਸਾ

ਚੰਡੀਗੜ੍ਹ: ਬੀਤੇ ਕਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦੀ ਜਥੇਬੰਦੀ ਸੱਥ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਨਵਾਂ ਸ਼ਹਿਰ ਸੈਸ਼ਨ ਕੋਰਟ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦੇ ਮੁੱਦੇ ਉੱਪਰ ਵਿਚਾਰ ਚਰਚਾ ਰੱਖੀ ਗਈ ਜਿਸ ਵਿੱਚ ਹਾਈ ਕੋਰਟ ਦੇ ਸੀਨੀਅਰ ਵਕੀਲ ਆਰ ਐਸ ਬੈਂਸ ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ। ਇਸ ਤੋਂ ਇਲਾਵਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ,ਗੜ੍ਹਸ਼ੰਕਰ ਤੋਂ ਜੈ ਕਿਸ਼ਨ ਸਿੰਘ ਰੋੜੀ ਅਤੇ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਤੋਂ ਇਸ ਵਿਚਾਰ ਚਰਚਾ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇਸ ਮੁੱਦੇ ਨੂੰ ਵਿਚਾਰਿਆ ਗਿਆ।

ਇਸ ਵਿਚਾਰ ਚਰਚਾ ਵਿੱਚ ਬੋਲਦਿਆਂ ਵਕੀਲ ਆਰ ਐਸ ਬੈਂਸ ਨੇ ਕਿਹਾ ਕਿ ਇਨ੍ਹਾ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਜੰਗ ਵੱਢਣ ਦੇ ਦੋਸ਼ਾਂ ਤਹਿਤ ਧਾਰਾ 121 ਅਤੇ ਧਾਰਾ 121 ਅ ਦੇ ਆਧਾਰ ਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਜਦੋਂ ਕਿ ਇਨ੍ਹਾਂ ਕੋਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਹਥਿਆਰ ਜ਼ਬਤ ਨਹੀਂ ਕੀਤਾ ਗਿਆ।ਜੱਜ ਨੇ ਮਹਿਜ਼ ਇਸ਼ਤਿਹਾਰ, ਤਸਵੀਰਾਂ ਅਤੇ ਕੁਝ ਕਿਤਾਬਾਂ ਨੂੰ ਆਧਾਰ ਬਣਾ ਕੇ ਇਨ੍ਹਾਂ ਨੌਜਵਾਨਾਂ ਨੂੰ ਸਜ਼ਾ ਸੁਣਾਈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਪਣੇ ਆਪ ਵਿੱਚ ਇੱਕ ਹਾਸੋਹੀਣਾ ਫ਼ੈਸਲਾ ਤੇ ਨਾਲ ਦੀ ਨਾਲ ਬਹੁਤ ਦੁੱਖਦਾਈ ਫੈਸਲਾ ਹੈ ਕਿ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਕਹੇ ਜਾਣ ਵਾਲੇ ਭਾਰਤ ਵਿੱਚ ਬੋਲਣ ਦੀ ਆਜ਼ਾਦੀ ਵੀ ਨਹੀਂ ਹੈ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦੀ ਜਥੇਬੰਦੀ ਸੱਥ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਨਵਾਂ ਸ਼ਹਿਰ ਸੈਸ਼ਨ ਕੋਰਟ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦੇ ਮੁੱਦੇ ਉੱਪਰ ਵਿਚਾਰ ਚਰਚਾ ਰੱਖੀ ਗਈ

ਉਨ੍ਹਾਂ ਕਿਹਾ ਕਿ ਦੇਸ਼ ਖ਼ਿਲਾਫ਼ ਜੰਗ ਵਿੱਢਣ ਤੇ ਲਗਾਈ ਜਾਣ ਵਾਲੀ ਧਾਰਾ 121 ਰਾਜੀਵ ਗਾਂਧੀ, ਇੰਦਰਾ ਗਾਂਧੀ ਅਤੇ ਜਨਰਲ ਵੈਦਿਆ ਦੇ ਕਾਤਲਾਂ ਉੱਪਰ ਵੀ ਨਹੀਂ ਸੀ ਲਗਾਈ ਗਈ ਪਰ ਸਿਤਮ ਦੀ ਗੱਲ ਹੈ ਕਿ ਮਾਮੂਲੀ ਸਾਹਿਤ ਬਰਾਮਦ ਹੋਣ ਤੇ ਤਿੰਨ ਗਰੀਬ ਪਰਿਵਾਰ ਨਾਲ ਸਬੰਧਿਤ ਨੌਜਵਾਨਾਂ ਉੱਪਰ ਇਹ ਧਾਰਾ ਲਾ ਕੇ ਉਨ੍ਹਾਂ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨਾ ਲਗਾਇਆ ਗਿਆ। ਤਿੰਨਾਂ ਨੌਜਵਾਨਾਂ ਵਿਚੋਂ ਅਰਵਿੰੰਦਰ ਸਿੰਘ ਉੱਪਰ ਪੁਲਿਸ ਵੱਲੋਂ ਨਵਾਂ ਮਾਮਲਾ ਦਰਜ ਕੀਤਾ ਗਿਆ ਜਿਸ ਦੇ ਤਹਿਤ ਪੁਲਸ ਦਾਅਵਾ ਕਰ ਰਹੀ ਹੈ ਕਿ 2017 ਵਿੱਚ ਉਸ ਵੱਲੋਂ ਕਿਸੇ ਨੂੰ ਹਥਿਆਰ ਸਪਲਾਈ ਕੀਤੇ ਗਏ ਅਰਵਿੰਦਰ ਸਿੰਘ 2016 ਤੋਂ ਹੀ ਜੇਲ੍ਹ ਵਿਚ ਬੰਦ ਹੈ ਤਾਂ 2017 ਵਿੱਚ ਹਥਿਆਰਾਂ ਦੀ ਸਪਲਾਈ ਦਾ ਮਾਮਲਾ ਬਿਲਕੁਲ ਬੇਬੁਨਿਆਦ ਹੈ।ਜਿਸ ਤੋਂ ਸਾਫ਼ ਹੋ ਜਾਂਦਾ ਹੈ ਕਿ ਪੁਲਿਸ ਆਪਣੇ ਆਪ ਨੂੰ ਬਚਾਉਣ ਖਾਤਰ ਇਸ ਨੌਜਵਾਨ ਨੂੰ ਨਵੇਂ ਕੇਸਾਂ ਵਿੱਚ ਫਸਾ ਰਹੀ ਹੈ।ਵਿਿਦਆਰਥੀਆਂ ਵੱਲੋਂ ਮੰਗ ਕੀਤੀ ਗਈ ਕਿ ਅਰਵਿੰਦਰ ਸਿੰਘ ਉੱਪਰ ਬੇਬੁਨਿਆਦ ਮਾਮਲੇ ਦਰਜ ਕਰਨ ਵਾਲੇ ਪੁਲਸ ਅਫਸਰ ਨੂੰ ਬਰਖਾਸਤ ਕੀਤਾ ਜਾਵੇ।

ਇਸ ਦੌਰਾਨ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਉਹ ਸਿੱਖ ਧਰਮ ਜੋ ਨਿੱਤ ਆਪਣੀ ਅਰਦਾਸ ਵਿੱਚ ਸਰਬੱਤ ਦਾ ਭਲਾ ਮੰਗਦਾ ਹੈ ਉਸ ਨਾਲ ਸਬੰਧਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਠੋਸ ਸਬੂਤਾਂ ਤੇ ਸੰਗੀਨ ਜੁਰਮਾਂ ਦੇ ਇੰਨੀ ਸਖਤ ਸਜ਼ਾ ਫ਼ੈਲਾਉਣਾ ਇਸ ਦੇਸ਼ ਦੇ ਸੰਵਿਧਾਨ ਨਾਲ ਵੀ ਕੋਝਾ ਮਜ਼ਾਕ ਹੈ।ਇਸ ਮੌਕੇ ਸੱਥ ਦੇ ਮੈਂਬਰ ਸੁਖਵਿੰਦਰ ਸਿੰਘ ਨੇ ਆਪਣੀ ਗੱਲ ਰੱਖਦਿਆਂ ਕਿਹਾ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਵਿਿਦਆਰਥੀਆਂ ਦਾ ਫ਼ਰਜ਼ ਹੈ ਕਿ ਉਹ ਆਮ ਲੋਕਾਂ ਉੱਪਰ ਹੋ ਰਹੇ ਪ੍ਰਸ਼ਾਸਨਿਕ ਜੁਲਮ ਦਾ ਡੱਟ ਕੇ ਵਿਰੋਧ ਕਰਨ ਤੇ ਇਸ ਦੇ ਖਿਲਾਫ ਲੋਕ ਲਹਿਰ ਉਸਾਰਨ। ਸੱਥ ਵੱਲੋਂ ਮੌਕੇ ਤੇ ਮੌਜੂਦ ਵਿਧਾਇਕਾਂ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਉਹ ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਪਹਿਲ ਦੇ ਆਧਾਰ ਤੇ ਉਠਾਉਣ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਇਸ ਗੱਲ ਦਾ ਜਵਾਬ ਲੈਣ ਕਿ ਉਹ ਕਿਸ ਆਧਾਰ ਤੇ ਪਿਛਲੇ ਦਿਨਾਂ ਵਿੱਚ ਗ੍ਰਿਫ਼ਤਾਰ ਹੋਏ ਨੌਜਵਾਨਾਂ ਨੂੰ ਅੱਤਵਾਦੀ ਕਹਿ ਰਹੇ ਹਨ। ਇਸ ਤੋਂ ਇਲਾਵਾ ਸੱਥ ਵੱਲੋਂ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵਿਿਦਆਰਥੀ ਜਥੇਬੰਦੀਆਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਪਿਛਲੇ ਕੁਝ ਅਰਸੇ ਦੌਰਾਨ ਸਿੱਖ ਇਤਿਹਾਸ ਬਾਰੇ ਬਣ ਰਹੀਆਂ ਕਾਰਟੂਨ ਅਤੇ ਆਮ ਫਿਲਮਾਂ ਸਿੱਖੀ ਉੱਪਰ ਬਹੁਤ ਸੂਖਮ ਅਤੇ ਮਾਰੂ ਹਮਲਾ ਹਨ ਜਿਸ ਨੂੰ ਆਮ ਸਿੱਖ ਅਜੇ ਸਮਝ ਨਹੀਂ ਰਹੇ। ਸੱਥ
ਪਿਛਲੇ ਕੁਝ ਅਰਸੇ ਦੌਰਾਨ ਸਿੱਖ ਇਤਿਹਾਸ ਬਾਰੇ ਬਣ ਰਹੀਆਂ ਕਾਰਟੂਨ ਅਤੇ ਆਮ ਫਿਲਮਾਂ ਸਿੱਖੀ ਉੱਪਰ ਬਹੁਤ ਸੂਖਮ ਅਤੇ ਮਾਰੂ ਹਮਲਾ ਹਨ ਜਿਸ ਨੂੰ ਆਮ ਸਿੱਖ ਅਜੇ ਸਮਝ ਨਹੀਂ ਰਹੇ। ਸੱਥ
ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: