Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੈਡਰੇਸ਼ਨ ਯੂ.ਕੇ. ਦੀ ਲੈਸਟਰ ਇਕਾਈ ਵਲੋਂ 14 ਅਗਸਤ ਨੂੰ ਸਲਾਨਾ ਸ਼ਹੀਦੀ ਸਮਾਗਮ

ਸਿੱਖ ਫੈਡਰੇਸ਼ਨ ਯੂ.ਕੇ. ਦੀ ਲੈਸਟਰ ਇਕਾਈ ਵਲੋਂ 14 ਅਗਸਤ ਨੂੰ ਸਲਾਨਾ ਸ਼ਹੀਦੀ ਸਮਾਗਮ

ਲੰਡਨ: ਸਿੱਖ ਫੈਡਰੇਸ਼ਨ ਯੂ.ਕੇ. ਦੀ ਲੈਸਟਰ ਇਕਾਈ ਅਤੇ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦੀਆਂ ਸਮੂਹ ਸੰਗਤਾਂ ਅਤੇ ਪ੍ਰਬੰਧਕ ਸੇਵਾਦਾਰਾਂ ਵਲੋਂ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰੂ ਤੇਗ਼ ਬਹਾਦਰ ਗੁਰਦੁਆਰਾ 106 ਈਸਟ ਪਾਰਕ ਰੋਡ ਲੈਸਟਰ ਵਿਖੇ ਵਿਸ਼ੇਸ਼ ਸ਼ਹੀਦੀ ਕਾਨਫਰੰਸ 14 ਅਗਸਤ ਐਤਵਾਰ ਵਾਲੇ ਦਿਨ ਹੋ ਰਹੀ ਹੈ। 12 ਅਗਸਤ ਸਵੇਰੇ 11 ਵਜੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਹੋਣਗੇ। ਭੋਗ ਐਤਵਾਰ 14 ਅਗਸਤ ਸਵੇਰੇ 10 ਵਜੇ ਪਏਗਾ। ਭੋਗ ਉਪਰੰਤ ਵਿਸ਼ੇਸ਼ ਸ਼ਹੀਦੀ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥਕ ਬੁਲਾਰੇ ਸੰਗਤਾਂ ਨੂੰ ਸੰਬੋਧਨ ਹੋਣਗੇ।

shahidi program
ਸਿੱਖ ਫੈਡਰੇਸ਼ਨ ਯੂ.ਕੇ. ਦੀ ਲੈਸਟਰ ਇਕਾਈ ਵਲੋਂ 14 ਅਗਸਤ ਨੂੰ ਸਲਾਨਾ ਸ਼ਹੀਦੀ ਸਮਾਗਮ ਸਬੰਧੀ ਜਾਰੀ ਕੀਤਾ ਗਿਆ ਪੋਸਟਰ

ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਦੀ ਲੈਸਟਰ ਬ੍ਰਾਂਚ ਦੇ ਮੁੱਖ ਸੇਵਾਦਾਰ ਭਾਈ ਭਜਨ ਸਿੰਘ ਜੀ ਢਾਡੀ, ਮਨਜੀਤ ਸਿੰਘ ਜੀ ਢੱਕ ਮਾਜਰਾ, ਕੁਲਦੀਪ ਸਿੰਘ ਚਹੇੜੂ, ਮੰਗਲ ਸਿੰਘ, ਮਹਿੰਦਰ ਸਿੰਘ ਜੀ ਸੰਘਾ, ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਰਾਜਿੰਦਰ ਸਿੰਘ ਚਿੱਟੀ, ਸੋਹਣ ਸਿੰਘ ਪੁਰੇਵਾਲ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਸਮੇਂ ਸਿਰ ਇਸ ਸਮਾਗਮ ਵਿਚ ਪੁੱਜਿਆ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: