Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੈੱਡਰੇਸ਼ਨ ਯੂਕੇ ਦੀ ਸਾਲਾਨਾ ਕੰਨਵੈਨਸ਼ਨ 20 ਸਤੰਬਰ ਨੂੰ, ਲੇਬਰ ਪਾਰਟੀ ਦੇ ਡਿਪਟੀ ਲੀਡਰ ਟੌਮ ਵਾਟਸਨ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ

ਸਿੱਖ ਫੈੱਡਰੇਸ਼ਨ ਯੂਕੇ ਦੀ ਸਾਲਾਨਾ ਕੰਨਵੈਨਸ਼ਨ 20 ਸਤੰਬਰ ਨੂੰ, ਲੇਬਰ ਪਾਰਟੀ ਦੇ ਡਿਪਟੀ ਲੀਡਰ ਟੌਮ ਵਾਟਸਨ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ

ਲੰਡਨ (16 ਸਤੰਬਰ, 2015): ਬਰਤਾਨੀਆਂ ਦੀਆਂ ਵੱਖ-ਵੱਖ ਸਿੱਖ ਜੱਥੇਬੰਦੀਆਂ ਦੀ ਸਾਂਝੀ ਜੱਥੇਬੰਦੀ ਯੁਨਾਈਟਿਡ ਸਿੱਖ ਫੈੱਡਰੇਸ਼ਨ ਸਾਲਾਨਾ ਅੰਤਰਰਾਸ਼ਟਰੀ ਕਨਵੈਨਸ਼ਨ 20 ਸਤੰਬਰ ਨੂੰ ਹੋ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਕਰ ਲਈਆਂ ਹਨ। 20 ਸਤੰਬਰ ਨੂੰ ਵੁਲਵਰਹੈਂਪਟਨ ਦੇ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟਰੀਟ ਵਿਖੇ ਹੋਣ ਵਾਲੀ ਸਾਲਾਨਾ ਅੰਤਰਰਾਸ਼ਟਰੀ ਕਨਵੈਨਸ਼ਨ ਵਿਚ ਹਿੱਸਾ ਲੈਣ ਲਈ ਬਰਤਾਨੀਆਂ ਦੇ ਹੋਰ ਸਿਆਸਤਦਾਨਾਂ ਅਤੇ ਪ੍ਰਸਿੱਧ ਸ਼ਖਸ਼ੀਅਤਾਂ ਤੋਂ ਇਲਾਵਾ ਲੇਬਰ ਪਾਰਟੀ ਦੇ ਡਿਪਟੀ ਲੀਡਰ ਤੇ ਸੰਸਦ ਮੈਂਬਰ ਟੌਮ ਵਾਟਸਨ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ ।

ਭਾਈ ਅਮਰੀਕ ਸਿੰਘ ਗਿੱਲ ਅਤੇ ਟੌਮ ਵਾਟਸਨ
ਭਾਈ ਅਮਰੀਕ ਸਿੰਘ ਗਿੱਲ ਅਤੇ ਟੌਮ ਵਾਟਸਨ

ਫੈਡਰੇਸ਼ਨ ਵੱਲੋਂ ਜਾਰੀ ਕੀਤੇ ਬਿਆਨ ਵਿਚ ਕਿਹਾ ਗਿਆ ਹੈ ਕਿ ਐਮ.ਪੀ. ਟਾਮ ਵਾਟਸਨ ਨੇ ਹਮੇਸ਼ਾਂ ਸਿੱਖ ਭਾਈਚਾਰੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ, ਭਾਂਵੇਂ ਉਹ 1984 ਦਾ ਮਾਮਲਾ ਹੋਵੇ, ਭਾਂਵੇਂ ਸਿੱਖ ਪਹਿਚਾਣ ਦੀ ਗੱਲ ਹੋਵੇ । ਜ਼ਿਕਰਯੋਗ ਹੈ ਕਿ ਟਾਮ ਵਾਟਸਨ ਨੇ ਲੇਬਰ ਪਾਰਟੀ ਦੇ ਡਿਪਟੀ ਲੀਡਰ ਬਣਨ ਉਪਰੰਤ ਕੱਲ੍ਹ ਬੀ.ਬੀ.ਸੀ. ਨਾਲ ਪਹਿਲੀ ਅਤੇ ਵਿਸ਼ੇਸ਼ ਮੁਲਾਕਾਤ ਵਿੱਚ ਸਿੱਖ ਭਾਈਚਾਰੇ ਨੂੰ ਵਿਸ਼ੇਸ਼ ਨੁਮਾਇੰਦਗੀ ਦੇਣ ਦੀ ਗੱਲ ਉਚੇਚੇ ਤੌਰ ‘ਤੇ ਕਹੀ ਹੈ ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਿੱਖ ਭਾਈਚਾਰੇ ਨੂੰ ਵਿਸ਼ੇਸ਼ (ਪਾਰਲੀਮੈਂਟ ਵਿੱਚ, ਸਕਾਟਿਸ਼ ਪਾਰਲੀਮੈਂਟ ਵਿਚ ਅਤੇ ਵੇਲਜ਼ ਪਾਰਲੀਮੈਂਟ ਵਿਚ) ਨੁਮਾਇੰਦਗੀ ਨਹੀਂ ਮਿਲੀ ਅਤੇ ਇਸ ਨੂੰ ਬਦਲਣ ਦੀ ਲੋੜ ਹੈ ।

ਭਾਈ ਅਮਰੀਕ ਸਿੰਘ ਗਿੱਲ ਨੇ ਇਸ ਬਿਆਨ ਨੂੰ ਲੈ ਕੇ ਸ਼ੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਚੋਣਾਂ ਦੌਰਾਨ ਤਿਆਰ ਕੀਤੇ ਗਏ ਸਿੱਖ ਚੋਣ ਮਨੋਰਥ ਪੱਤਰ ਦੀ ਹੀ ਦੇਣ ਹੈ ਕਿ ਅੱਜ ਸਿੱਖਾਂ ਦੀ ਇਸ ਮੰਗ ਤੇ ਵਿਚਾਰ ਚਰਚਾ ਛਿੜੀ ਹੋਈ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: