Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਅਪੀਲ; ਸੰਗਤਾਂ ਭਾਈ ਵਡਾਲਾ, ਭਾਈ ਰਣਜੀਤ ਸਿੰਘ ਦਾ ਸਾਥ ਦੇਣ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਅਪੀਲ; ਸੰਗਤਾਂ ਭਾਈ ਵਡਾਲਾ, ਭਾਈ ਰਣਜੀਤ ਸਿੰਘ ਦਾ ਸਾਥ ਦੇਣ

ਅੰਮ੍ਰਿਤਸਰ: ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ ‘ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਦਿੱਲੀ ਦੇ ਗੁਰਦੁਆਰਿਆਂ ‘ਚ ਪਹਿਲਾਂ ਕਾਂਗਰਸ ਸਮਰਥਕ ਪਰਮਜੀਤ ਸਿੰਘ ਸਰਨਾ ਫਿਰ ਬਾਦਲ ਦਲ ਦੇ ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਪੰਥ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਕੇ ਸਿੱਖੀ ਦੀ ਸ਼ਾਨ ਨੂੰ ਰੋਲਿਆ। ਨਾਲ ਹੀ ਉਨ੍ਹਾਂ ਦਿੱਲੀ ਦੀਆਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੀਅਾਂ ਬੇਅਦਬੀਆਂ, ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੰਘਾਂ ਦੀਆਂ ਸ਼ਹੀਦੀਆਂ, ਹੁਕਮਨਾਮਿਆਂ ਦੀ ਉਲੰਘਣਾ, ਗੋਲਕਾਂ ਦਾ ਪੈਸਾ ਬਾਦਲ ਦਲ ਦੀਆਂ ਰੈਲੀਆਂ ‘ਚ ਵਰਤਿਆ ਜਾਣਾ ਅਤੇ ਡੇਰਾ ਸਿਰਸਾ ਦੀ ਵੋਟਾਂ ਲੈਣ ਲਈ ਸਿੱਖੀ ਸਿਧਾਂਤਾਂ ਦਾ ਘਾਣ ਕਰਨਾ, ਆਦਿ ਯਾਦ ਰੱਖਣ।

ਸਬੰਧਤ ਖ਼ਬਰ:

ਪੰਥਕ ਏਜੰਡੇ ਨੂੰ ਤਿਲਾਂਜਲੀ ਦੇਣ ਵਾਲੇ ਬਾਦਲਕਿਆਂ ਨੂੰ ਦਿੱਲੀ ਦੇ ਸਿੱਖ ਕਰਾਰੀ ਹਾਰ ਦੇਣ: ਦਲ ਖ਼ਾਲਸਾ …

ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਹੋਰ ਨਿਘਾਰ ਅਤੇ ਨੁਕਸਾਨ ਤੋਂ ਬਚਾਉਣ ਲਈ ਅਸੀਂ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਬਾਦਲ ਦਲ ਤੇ ਸਰਨਾ ਦਲ ਦੇ ਉਪਾਸਕਾਂ ਨੂੰ ਆਉਂਦੀਆਂ ਗੁਰਦੁਆਰਾ ਕਮੇਟੀ ਚੋਣਾਂ ਵਿਚ ਕਰਾਰੀ ਹਾਰ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਮਾਨ ਅਤੇ ਭਾੲੀ ਹਰਪ੍ਰੀਤ ਸਿੰਘ ਖ਼ਾਲਿਸਤਾਨੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: