ਅੰਮ੍ਰਿਤਸਰ ( 25 ਜਨਵਰੀ, 2014): ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੱਲ ਕਿਹਾ ਕਿ ਅਦਾਲਤਾਂ ਵੱਲੌਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰਨ ਉਪਰੰ ਤਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਮੁੱਦੇ ‘ਤੇ 2 ਜਨਵਰੀ ਨੂੰ ਹੋ ਰਹੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ।

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵੱਲੋਂ ਰੱਖੇ ਮਰਨ ਵਰਤ ਤੋਂ ਇਲਾਵਾ ਸਿੱਖ ਸੰਗਤਾਂ ‘ਚ ਵੱਧ ਰਹੇ ਰੋਸ ਦੀ ਪ੍ਰੋੜਤਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਰਕਾਰ ਨੂੰ ਬੰਦੀ ਸਿੰਘਾਂ ਦੀਆਂ ਵਾਰ ਵਾਰ ਸੂਚੀਆਂ ਦੇਣ ਉਪਰੰਤ ਸਰਕਾਰ ਦੇ ਭਰੋਸਿਆਂ ਤੱਕ ਹੀ ਸੀਮਤ ਵਤੀਰੇ ‘ਤੇ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਯਕੀਨ ਦਿਵਾਉਣ ਉਪਰੰਤ ਅਜੇ ਤੱਕ ਸਿੰਘਾਂ ਦੀ ਰਿਹਾਈ ਲਈ ਕੋਈ ਪ੍ਰਤੱਖ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਸਿੱਖਾਂ ‘ਚ ਰੋਸ ਪੈਦਾ ਹੋ ਰਿਹਾ ਹੈ, ਕਿਉਂਕਿ ਮੁੱਦੇ ‘ਤੇ ਜ਼ਿਆਦਾ ਦੇਰੀ ਹੋਣ ਕਾਰਨ ਭਾਈ ਖ਼ਾਲਸਾ ਦੇ ਜੀਵਨ ਤੇ ਸਿੱਖ ਕੌਮ ਦਾ ਨੁਕਸਾਨ ਹੋਣ ਦੀਆਂ ਸੰਭਾਵਨਾਵਾਂ ਬਣ ਰਹੀਆਂ ਹਨ ।