Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਵੱਲੌਂ ਕੀਤੀ ਹੜਤਾਲ 35ਵੇ ਦਿਨ ‘ਚ ਦਾਖਲ

ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਵੱਲੌਂ ਕੀਤੀ ਹੜਤਾਲ 35ਵੇ ਦਿਨ ‘ਚ ਦਾਖਲ

ਅੰਬਾਲਾ (18 ਦਸੰਬਰ,2014): ਪਿੱਛਲੇ ਸਮੇਂ ਦੌਰਾਨ ਪੰਜਾਬ ਵਿੱਚ ਚਲੀ ਖਾੜਕੂ ਲਹਿਰ ਦੌਰਾਨ ਸਿੱਖ ਕੌਮੀ ਦੀ ਵਿਗੜੀ ਸੰਵਾਰਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਕੇ ਚੱਲਣ ਵਾਲੇ ਸਿੱਖ ਯੋਧਿਆਂ ਨੂੰ ਭਾਰਤ ਸਰਕਾਰ ਵੱਲੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।

Six-Sikh-Political-Prisoners-and-Bhai-Gurbaksh-Singh-Khalsaਸਜ਼ਾ ਪੂਰੀ ਕਰ ਚੁੱਕੇ ਇਨ੍ਹਾਂ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ ਭਾਈ ਗੁਰਬਖਸ਼ ਸਿੰਘ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ 35ਵੇਂ ਦਿਨ ਵੀ ਜਾਰੀ ਹੈ।

ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਭਾਈ ਖ਼ਾਲਸਾ ਦੇ ਸੰਘਰਸ਼ ਨੂੰ ਸਮਰਥਨ ਦੇ ਰਹੇ ਹਨ। ਨੌਜਵਾਨਾਂ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਅਤੇ ਤਹਿਸੀਲਾਂ ਵਿੱਚ ਮੰਗ ਪੱਤਰ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਈ ਖ਼ਾਲਸਾ ਦੇ ਸੰਘਰਸ਼ ਨਾਲ ਸਬੰਧਤ ਇਸ਼ਤਿਹਾਰ ਆਦਿ ਛਪਵਾ ਕੇ ਵੀ ਵੰਡੇ ਜਾ ਰਹੇ ਹਨ।

ਭਾਈ ਗੁਰੀ ਨੇ ਦੱਸਿਆ ਕਿ ਭਾਈ ਖ਼ਾਲਸਾ ਦੇ ਸੰਘਰਸ਼ ਨੂੰ ਪੰਜਾਬ, ਹਰਿਆਣਾ ਅਤੇ ਵਿਦੇਸ਼ਾਂ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ। ਹੁਣ ਹੈਦਰਾਬਾਦ ਦੇ ਸਿੱਖਾਂ ਨੇ ਖ਼ਾਲਸਾ ਦੇ ਸਮਰਥਨ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਹੈ।

ਜ਼ਿਕਰਯੋਗ ਹੈ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ,ਭਾਰਤ ਦੀਆਂ ਵੱਖ-ਵੱਖ ਜ਼ੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 7 ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ਤੇ ਹਨ।

ਜਿੰਨ੍ਹਾਂ ਦੀ ਰਿਹਾਈ ਲਈ ਮੋਰਚਾ ਲਾਇਆ ਹੈ ਉਨ੍ਹਾਂ ਵਿਚੋਂ ਗੁਰਮੀਤ ਸਿੰਘ, ਲੱਖਵਿੰਦਰ ਸਿੰਘ, ਸ਼ਮਸ਼ੇਰ ਸਿੰਘ (ਸਾਰੇ ਕੇਂਦਰੀ ਜ਼ੇਲ ਬੁੜੈਲ), ਭਾਈ ਲਾਲ ਸਿੰਘ (ਸਕਿਉਰਿਟੀ ਜ਼ੇਲ ਨਾਭਾ), ਵਰਿਆਮ ਸਿੰਘ (ਯੁ.ਪੀ. ਜ਼ੇਲ),ਅਤੇ ਗੁਰਦੀਪ ਸਿੰਘ (ਗੁਲਬਰਗ ਜ਼ੇਲ ਕਰਨਾਟਕ) ਵਿੱਚ ਨਜ਼ਰਬੰਦ ਹਨ। ਜਦ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਦਿੱਲੀ ਦੀ ਤਿਹਾੜ ਜੇਲ ਵਿਚ ਨਜ਼ਰਬੰਦ ਹਨ। ਉਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਹੋਣ ਕਾਰਣ ਹੁਣ ਉਹ ਵੀ ਪੱਕੀ ਰਿਹਾਈ ਦੇ ਹੱਕਦਾਰ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: