Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰੋਹ ਤੋਂ ਬਾਅਦ ਗਿ. ਗੁਰਬਚਨ ਸਿੰਘ ਨੂੰ ਕਹਿਣਾ ਪਿਆ ਕਿ ਸੰਗਤਾਂ 2004 ਦੇ ਹੁਕਮਨਾਮੇ ‘ਤੇ ਪਹਿਰਾ ਦੇਣ

ਸਿੱਖ ਰੋਹ ਤੋਂ ਬਾਅਦ ਗਿ. ਗੁਰਬਚਨ ਸਿੰਘ ਨੂੰ ਕਹਿਣਾ ਪਿਆ ਕਿ ਸੰਗਤਾਂ 2004 ਦੇ ਹੁਕਮਨਾਮੇ ‘ਤੇ ਪਹਿਰਾ ਦੇਣ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਹਿੰਦੂਵਾਦੀ ਵਿਚਾਰਧਾਰਾ ਵਾਲੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਵਲੋਂ 25 ਅਕਤੂਬਰ ਨੂੰ ਦਿੱਲੀ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਨੂੰ ਲੈਕੇ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕਰ ਰਹੇ। ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸੰਸਥਾ ਸਬੰਧੀ 23 ਜੁਲਾਈ 2004 ਨੂੰ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੋਇਆ ਹੁਕਮਨਾਮਾ ਜਿਉਂ ਦਾ ਤਿਉਂ ਬਰਕਰਾਰ ਹੈ।

ਰਾਸ਼ਟਰੀ ਸਿੱਖ ਸੰਗਤ ਦੇ ਪ੍ਰੋਗਰਾਮ ਦੀ ਫਾਈਲ ਫੋਟੋ
ਰਾਸ਼ਟਰੀ ਸਿੱਖ ਸੰਗਤ ਦੇ ਪ੍ਰੋਗਰਾਮ ਦੀ ਫਾਈਲ ਫੋਟੋ

ਪਰ ਗਿ. ਗੁਰਬਚਨ ਸਿੰਘ ਵਲੋਂ ਜਾਰੀ ਪ੍ਰੈਸ ਬਿਆਨ ‘ਚ (ਜਿਸਦੀ ਨਕਲ ਸਿੱਖ ਸਿਆਸਤ ਨਿਊਜ਼ ਕੋਲ ਮੌਜੂਦ ਹੈ) ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਸ਼ਮੂਲੀਅਤ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਅਕਾਲ ਤਖਤ ਸਾਹਿਬ ਦੇ ਸਕਤਰੇਤ ਵਲੋਂ ਗਿਆਨੀ ਗੁਰਬਚਨ ਸਿੰਘ ਦੇ ਹਵਾਲੇ ਨਾਲ ਭੇਜੇ ਗਏ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਹੈ ਕਿ ਸਿੱਖ ਗੁਰੂ-ਸਾਹਿਬਾਨ ਸਭ ਦੇ ਸਾਂਝੇ ਹਨ ਅਤੇ ਗੁਰੂ-ਸਾਹਿਬਾਨ ਵੱਲੋਂ ਸਾਰੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਗਿਆ ਹੈ। ਸਾਡੇ ਇਤਿਹਾਸ ਨੂੰ ਕਿਸੇ ਹੋਰ ਧਰਮ ਵਿਚ ਰਲਗੱਡ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਇਹ ਬਰਦਾਸ਼ਤ ਕੀਤਾ ਜਾ ਸਕਦਾ ਹੈ। ਕਿਉਂਕਿ ਸਿੱਖ ਇੱਕ ਵੱਖਰੀ ਕੌਮ ਹੈ, ਸਾਡੀ ਵੱਖਰੀ ਪਹਿਚਾਣ ਹੈ, ਸਾਡਾ ਆਪਣਾ ਵਿਲੱਖਣ ਇਤਿਹਾਸ ਹੈ। ਸਿੱਖ ਧਰਮ ਕਿਸੇ ਵੀ ਦੂਸਰੇ ਧਰਮ ਦੇ ਧਾਰਮਿਕ ਵਿਸ਼ਵਾਸਾਂ, ਮਰਿਯਾਦਾਵਾਂ ਅਤੇ ਇਤਿਹਾਸ ਵਿਚ ਕਦੇ ਵੀ ਦਖ਼ਲਅੰਦਾਜ਼ੀ ਨਹੀਂ ਕਰਦਾ ਹੈ ਅਤੇ ਨਾ ਹੀ ਸਿੱਖ ਧਰਮ ਵਿਚ ਕੀਤੀ ਜਾਣ ਵਾਲੀ ਦਖ਼ਲਅੰਦਾਜ਼ੀ ਬਰਦਾਸ਼ਤ ਕਰਦਾ ਹੈ’।

ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

US Sikh Bodies Call for Boycott of October 25 Event by Anti-Sikh RSS wing …

ਜ਼ਿਕਰਯੋਗ ਹੈ ਕਿ ਹਿੰਦੀ ਹਿੰਦੂ ਹਿੰਦੁਸਤਾਨ ਦੀ ਹਮਾਇਤੀ ਜਥੇਬੰਦੀ ਆਰ.ਐਸ.ਐਸ. ਦੀ ਹੀ ਇਕ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵਲੋਂ 25 ਅਕਤੂਬਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

2004 ‘ਚ ਆਰ.ਐਸ.ਐਸ. ਖਿਲਾਫ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਹੁਕਮਨਾਮੇ ਦੀ ਨਕਲ

ਇਸ ਪ੍ਰੋਗਰਾਮ ਕਾਰਨ ਦੁਨੀਆ ਭਰ ਦੇ ਸਿੱਖਾਂ ਵਲੋਂ ਪ੍ਰਤੀਕ੍ਰਿਆਵਾਂ ਆ ਰਹੀਆਂ ਹਨ। ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤਾ ਬਿਆਨ ਇਸੇ ਸੰਦਰਭ ‘ਚ ਲਿਆ ਜਾ ਸਕਦਾ ਹੈ ਕਿ ਉਹ ਸੰਗਤ ਦੇ ਰੋਹ ਨੂੰ ਦੇਖਦੇ ਹੋਏ ਇਹੋ ਜਿਹੇ ਬਿਆਨ ਦੇਣ ਦੀ ਰਣਨੀਤੀ ਅਪਣਾ ਰਹੇ ਹਨ।

ਸਬੰਧਤ ਖ਼ਬਰ:

ਸਿੱਖਾਂ ਦੀਆਂ ਜੜ੍ਹਾਂ ਵੱਢਣ ਵਾਲੀ ਆਰ.ਐਸ.ਐਸ., ਹੁਣ ਗੁਰਪੁਰਬ ਮਨਾਉਣ ਦਾ ਢੌਂਗ ਰਚ ਰਹੀ ਹੈ: ਖਾਲੜਾ ਮਿਸ਼ਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਕਸਫੋਰਡ ਡਿਕਸ਼ਨਰੀ ਅਨੁਸਾਰ 'ਕਲਟ' ਦਾ ਮਤਲਬ ਹੈ ਉਹ ਧਾਰਮਿਕ ਗਰੁੱਪ ਜੋ ਆਪਣੇ ਧਾਰਮਿਕ ਵਿਸ਼ਵਾਸ਼ਾਂ ਨੂੰ ਕੱਟੜਤਾ ਨਾਲ ਮੰਨਦੇ ਹਨ ਅਤੇ ਕਈ ਤਰੀਕੇ ਦੀਆਂ ਰਸਮਾਂ ਕਰਦੇ ਹਨ ਅਤੇ ਉਹ ਕਿਸੇ ਸਥਾਪਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸਿੰਘ ਸਾਹਿਬਾਨ ਵਲੋਂ ਕੀਤੀ ਗਈ ਇੱਤਰਤਾ ਅਮਨ-ਆਮਨ ਨਾਲ ਨੇਪਰੇ ਚੜ੍ਹ ਗਈ।
ਗੰਭੀਰ ਇਲਜ਼ਾਮਾਂ ਤਹਿਤ ਵਿਵਾਦਾਂ ਵਿਚ ਘਿਰੇ ਗਿਆਨੀ ਇਕਬਾਲ ਸਿੰਘ ਵਲੋਂ 3 ਮਾਰਚ ਨੂੰ ਜਥੇਦਾਰੀ ਤੋਂ ਦਿਤੇ ਅਸਤੀਫੇ ਨੂੰ ਤਖਤ ਸਾਹਿਬ ਪ੍ਰਬੰਧਕੀ ਬੋਰਡ ਦੀ ਇਕਤਰਤਾ ਨੇ ਪ੍ਰਵਾਨ ਕਰ ਲਿਆ ਹੈ।
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਬੀਤੇ ਕਲ੍ਹ ਜਥੇਦਾਰੀ ਤੋਂ ਦਿਤੇ ਅਸਤੀਫੇ ਨੂੰ ਤਖਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਢਿੱਲੋਂ ਨੇ ਇਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: