Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਵਕੀਲ ਨੂੰ ਬਰਤਾਨੀਆ ‘ਚ ਮਿਲਿਆ ‘ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’

ਸਿੱਖ ਵਕੀਲ ਨੂੰ ਬਰਤਾਨੀਆ ‘ਚ ਮਿਲਿਆ ‘ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’

ਲੰਡਨ: ਬਕਿੰਘਮ ਪੈਲੇਸ ਵਿੱਚ ਹੋਏ ਸਮਾਗਮ ਦੌਰਾਨ ਬਰਤਾਨਵੀ ਸਿੱਖ ਵਕੀਲ ਨੇ ਆਪਣੇ ਭਾਈਚਾਰੇ ਦੀਆਂ ਸੇਵਾਵਾਂ ਲਈ ਸ਼ਹਿਜ਼ਾਦਾ ਵਿਲੀਅਮ ਪਾਸੋਂ ‘ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’ (ਓਬੀਈ) ਹਾਸਲ ਕੀਤਾ।

jasvir singh prince williams
ਬਕਿੰਘਮ ਪੈਲੇਸ ਵਿੱਚ ਬਰਤਾਨਵੀ ਸਿੱਖ ਵਕੀਲ ਨੂੰ ਪ੍ਰਿੰਸ ਵਿਲੀਅਮ ‘ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’ ਦਿੰਦੇ ਹੋਏ

‘ਸਿਟੀ ਸਿੱਖਸ’ ਸੰਸਥਾ ਦੇ ਬਾਨੀ ਚੇਅਰਮੈਨ ਜਸਵੀਰ ਸਿੰਘ ਨੇ ਸ਼ਹਿਜ਼ਾਦਾ ਵਿਲੀਅਮ ਤੋਂ ‘ਆਫਿਸਰ ਆਫ ਦਿ ਮੋਸਟ ਐਕਸੀਲੈਂਟ ਓਬੀਈ’ ਹਾਸਲ ਕੀਤਾ। ਬਰਤਾਨਵੀ ਰਾਜਗੱਦੀ ਦੇ ਦਾਅਵੇਦਾਰਾਂ ਦੀ ਦੂਜੀ ਕਤਾਰ ਵਿੱਚ ਸ਼ਾਮਲ ਸ਼ਹਿਜ਼ਾਦਾ ਵਿਲੀਅਮ ਅਕਸਰ ਸਨਮਾਨ ਸਮਾਗਮਾਂ ਵਿੱਚ ਮਹਾਰਾਣੀ ਐਲਿਜ਼ਾਬੈੱਥ ਦੀ ਥਾਂ ਨਜ਼ਰ ਆਉਂਦੇ ਹਨ। ਪਿਛਲੇ ਹਫ਼ਤੇ ਹੋਏ ਸਮਾਗਮ ਮਗਰੋਂ ਜਸਵੀਰ ਸਿੰਘ ਨੇ ਇਕ ਬਿਆਨ ਵਿੱਚ ਕਿਹਾ ਕਿ “ਇਹ ਨਿਮਾਣਾ ਤਜਰਬਾ ਸੀ। ਮੈਂ ਵਿਗਿਆਨੀਆਂ, ਕਲਾਕਾਰਾਂ, ਪੈਰਾਲੰਪੀਅਨਾਂ ਅਤੇ ਹਥਿਆਰਬੰਦ ਦਸਤਿਆਂ ਤੇ ਪੁਲਿਸ ਦੇ ਕਈ ਮੈਂਬਰਾਂ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਪਤਾ ਲੱਗੀਆਂ।”

ਸਮਾਗਮ ਦੌਰਾਨ ਸਨਮਾਨ ਪ੍ਰਾਪਤ ਕਰਨ ਵਾਲੇ ਹੋਰ ਬਰਤਾਨਵੀ ਸਿੱਖਾਂ ਵਿੱਚ ਬਰਿੰਦਰ ਸਿੰਘ ਮਾਹੋਂ ਸ਼ਾਮਲ ਹੈ। ਉਸ ਨੂੰ ਸਿੱਖਿਆ ਵਿੱਚ ਯੋਗਦਾਨ ਬਦਲੇ ‘ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’ ਦਿੱਤਾ ਗਿਆ। ਮਰਸੀਸਾਈਡ ਪੁਲਿਸ ਦੀ ਡਿਟੈਕਟਿਵ ਸਾਰਜੈਂਟ ਸਰਬਜੀਤ ਕੌਰ ਨੂੰ ਪੁਲੀਸਿੰਗ ਸੇਵਾਵਾਂ ਲਈ ‘ਮੈਂਬਰ ਆਫ ਦਿ ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: