Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਝਾਰਖੰਡ ਵਿੱਚ 1984 ਦੇ ਸਿੱਖ ਕਤਲੇਆਮ ਖਿਲਾਫ ਜਨ ਹਿੱਤ ਪਟੀਸ਼ਨ ਦਾਇਰ

ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਝਾਰਖੰਡ ਵਿੱਚ 1984 ਦੇ ਸਿੱਖ ਕਤਲੇਆਮ ਖਿਲਾਫ ਜਨ ਹਿੱਤ ਪਟੀਸ਼ਨ ਦਾਇਰ

November-1984-File-Photo
[ ਫਾਈਲ ਫੋਟੋ ]

ਜਮਸ਼ੇਦਪੁਰ (11 ਨਵੰਬਰ, 2014): ਨਵੰਬਰ 1984 ਵਿੱਚ ਇਂਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੁਬਿਆਂ ਵਿੱਚ ਚੱਲੀ ਸਿਖ ਕਤਲੇਆਮ ਦੌਰਾਨ ਝਾਰਖੰਡ ਅਤੇ ਬਿਹਾਰ ਦੇ ਮਾਮਲਿਆ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਰਾਜ ਦੀ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਪਾਈ ਹੈ।

ਇਹ ਪਟੀਸ਼ਨ ਫੈਡਰੇਸ਼ਨ ਦੀ ਬਿਹਾਰ, ਝਾਰਖੰਡ ਇਕਾਈ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਤੇ ਬਲਵਿੰਦਰ ਕੌਰ ਨੇ ਪਾਈ ਹੈ। ਬਲਵਿੰਦਰ ਕੌਰ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰ ਵਿੱਚੋਂ ਹੈ।

ਇੱਥੇ ਪੈ੍ਰਸ ਕਾਨਫਰੰਸ ਵਿੱਚ ਇਨ੍ਹਾਂ ਦੋਵਾਂ ਨੇ ਦੱਸਿਆ ਕਿ ਹਾਈ ਕੋਰਟ ਦੇ ਚੀਫ ਜਸਟਿਸ ਵਰਿੰਦਰ ਸਿੰਘ ਤੇ ਜਸਟਿਸ ਡੀ ਐਨ ਪਟੇਲ ਨੇ ਪਟੀਸ਼ਨ ਨੂੰ ਆਪਣੇ ਧਿਆਨ ਹਿੱਤ ਰੱਖ ਲਿਆ ਹੈ।

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਉਕਤ ਆਗੂਆਂ ਨੇ ਦੱਖ ਜ਼ਾਹਿਰ ਕੀਤਾ ਕਿ ਕਤਲੇਆਮ ਦੇ 30 ਸਾਲ ਬੀਤ ਜਾਣ ‘ਤੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਜਾਂ ਪੀੜਤਾਂ ਨੂੰ ਮੁਆਵਜ਼ਾ ਦੇ ਲਈ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: