Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਦਭਾਵਨਾ ਦਲ ਵਲੋਂ ਹੋਲਾ ਮਹੱਲਾ ਮੌਕੇ ਅਨੰਦਪੁਰ ਸਾਹਿਬ ’ਚ 22 ਨੂੰ ਹੋਵੇਗਾ ਇਤਿਹਾਸਕ ਇਕੱਠ: ਭਾਈ ਬਲਦੇਵ ਸਿੰਘ ਵਡਾਲਾ

ਸਿੱਖ ਸਦਭਾਵਨਾ ਦਲ ਵਲੋਂ ਹੋਲਾ ਮਹੱਲਾ ਮੌਕੇ ਅਨੰਦਪੁਰ ਸਾਹਿਬ ’ਚ 22 ਨੂੰ ਹੋਵੇਗਾ ਇਤਿਹਾਸਕ ਇਕੱਠ: ਭਾਈ ਬਲਦੇਵ ਸਿੰਘ ਵਡਾਲਾ

 ਗੁਰਦਾਸਪੁਰ (9 ਮਾਰਚ 2016): ਸਿੱਖ ਸਦਭਾਵਨਾ ਦਲ ਅਤੇ ਸਿੱਖ ਜਥੇਬੰਦੀਆਂ ਦੀ ਮੀਟਿੰਗ ਅੱਜ ਤਿੱਬੜੀ ਰੋਡ ਸਥਿਤ ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਦਲ ਦੇ ਮੁਖੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਹੋਈ।

ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਵਿਚ ਸੁਧਾਰ ਲਈ ‘ਗੁਰਦੁਆਰਾ ਸੁਧਾਰ ਲਹਿਰ’ ਦੀ ਆਰੰਭਤਾ ਨੂੰ ਲੈ ਕੇ 22 ਮਾਰਚ ਨੂੰ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਦਭਾਵਨਾ ਦਲ ਵਲੋਂ ਕੀਤੀ ਜਾਣ ਵਾਲੀ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ
ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ

ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਵਡਾਲਾ ਨੇ ਆਖਿਆ ਕਿ ਸਿੱਖ ਕੌਮ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ ਜਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਗੁਰਮਤਿ ਅਨੁਸਾਰ ਚਲਾਉਣ ਲਈ ਕੀਤਾ ਗਿਆ ਸੀ, ਉਸ ’ਤੇ ਅੱਜ ਗੁਰਮਤਿ ਤੋਂ ਕੋਰੇ ਨਿਰੋਲ ਸਿਆਸੀ ਲੋਕਾਂ ਦਾ ਕਬਜ਼ਾ ਹੋ ਗਿਆ ਹੈ, ਜਿਸ ਕਾਰਨ ਹੀ ਅੱਜ ਸਿੱਖ ਕੌਮ ਨੂੰ ਚਾਰੇ ਪਾਸਿਆਂ ਤੋਂ ਅਨੇਕਾਂ ਚੁਣੌਤੀਆਂ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਉਨ੍ਹਾਂ ਕਿਹਾ ਕਿ ਅੱਜ ਲੋੜ ਸ਼੍ਰੋਮਣੀ ਕਮੇਟੀ ਵਰਗੀ ਸਮਰੱਥ ਅਤੇ ਮਜ਼ਬੂਤ ਸਿੱਖ ਸੰਸਥਾ ਦਾ ਵਿਰੋਧ ਕਰਨ ਦੀ ਨਹੀਂ, ਸਗੋਂ ਇਸ ਦੇ ਨਿਜ਼ਾਮ ਨੂੰ ਬਦਲਣ ਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੇਵਾ-ਭਾਵਨਾ ਵਾਲੇ, ਗੁਰਮਤਿ ਦੇ ਧਾਰਨੀ ਗੁਰਸਿੱਖਾਂ ਦੇ ਹੱਥਾਂ ਵਿਚ ਦੇਣ ਲਈ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਲਾਮਬੰਦ ਕਰਨ ਹਿੱਤ ਸਿੱਖ ਸਦਭਾਵਨਾ ਦਲ ਦਾ ਗਠਨ ਕੀਤਾ ਹੈ।

ਹਾਜ਼ਰ ਸੰਗਤ ਅਤੇ ਸਿੱਖ ਜੱਥੇਬੰਦੀਆਂ ਦੇ ਆਗੂ
ਹਾਜ਼ਰ ਸੰਗਤ ਅਤੇ ਸਿੱਖ ਜੱਥੇਬੰਦੀਆਂ ਦੇ ਆਗੂ

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਉਹ ਆਪਣਾ ਏਜੰਡਾ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਮਾਰਚ ਨੂੰ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੁਮਹੁਮਾ ਕੇ ਇਸ ਇਤਿਹਾਸਕ ਇਕੱਠ ਵਿਚ ਪਹੁੰਚਣ ਤਾਂ ਜੋ ਇਕ ਵਾਰ ਮੁੜ ਗੁਰਦੁਆਰਾ ਪ੍ਰਬੰਧਾਂ ਦੇ ਸੁਧਾਰ ਲਈ ਸੰਘਰਸ਼ ਆਰੰਭ ਕੀਤਾ ਜਾ ਸਕੇ।

ਇਸ ਮੌਕੇ ਮਨਿੰਦਰਪਾਲ ਸਿੰਘ ਘੁੰਮਣ, ਕੁਲਦੀਪ ਸਿੰਘ ਜਾਫ਼ਲਪੁਰ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪਠਾਨਕੋਟ, ਹਰਵਿੰਦਰਪਾਲ ਸਿੰਘ, ਜਥੇਦਾਰ ਨਿਰਮਲ ਸਿੰਘ ਸਰਪੰਚ ਪਿੰਡ ਨਰਪੁਰਾ, ਭਾਈ ਲਖਵਿੰਦਰ ਸਿੰਘ ਦਮਦਮੀ ਟਕਸਾਲ ਅਜਨਾਲਾ, ਭਾਈ ਗੁਰਨਾਮ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜਥੇਦਾਰ ਮੋਹਨ ਸਿੰਘ ਅੱਲੜਪਿੰਡੀ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਇਕ ਸਫ਼ਲ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੀ ਆਰੰਭਤਾ ਲਈ ਆਪਣੇ ਵਡਮੁੱਲੇ ਵਿਚਾਰ ਵੀ ਦਿੱਤੇ।

ਇਸ ਮੀਟਿੰਗ ਵਿਚ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਤੋਂ ਇਲਾਵਾ ਸ਼ਹੀਦ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਦੇ ਪਿਤਾ ਗੁਰਚਰਨਜੀਤ ਸਿੰਘ, ਭਾਈ ਕੁਲਦੀਪ ਸਿੰਘ, ਕਰਨਬੀਰ ਸਿੰਘ ਸੋਹਲ, ਹਰਦੇਵ ਸਿੰਘ ਗੁਰਦਾਸਪੁਰ, ਤਲਵਿੰਦਰ ਸਿੰਘ ਅੱਤਰੀ, ਮਨਿੰਦਰਜੀਤ ਸਿੰਘ ਮੁਕੇਰੀਆਂ, ਨਵਪ੍ਰੀਤ ਸਿੰਘ, ਗੁਰਦੀਪ ਸਿੰਘ, ਰਛਪਾਲ ਸਿੰਘ ਅਤੇ ਗੁਰਜੀਤ ਸਿੰਘ ਗਾਹਲੜੀ ਆਦਿ ਵੀ ਹਾਜ਼ਰ ਸਨ। ਫ਼ੋਟੋ ਵੇਰਵਾ : ਵੱਖ-ਵੱਖ ਬੁਲਾਰੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਤੇ ਹਾਜ਼ਰ ਸੰਗਤ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: