Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਭਾਰਤੀ ਗ੍ਰਹਿ ਮੰਤਰਾਲੇ ਨੇ ਰਿਹਾਅ ਕਰਨ ਦੇ ਦਿੱਤੇ ਹੁਕਮ

ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਭਾਰਤੀ ਗ੍ਰਹਿ ਮੰਤਰਾਲੇ ਨੇ ਰਿਹਾਅ ਕਰਨ ਦੇ ਦਿੱਤੇ ਹੁਕਮ

ਨਵੀਂ ਦਿੱਲੀ (12 ਅਕਤੂਬਰ, 2015): ਪਿਛਲੇ 25 ਸਾਲਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਭਾਰਤੀ ਘਰੇਲੂ ਮੰਤਰਾਲੇ ਨੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ।

 ਭਾਈ ਵਰਿਆਮ ਸਿੰਘ
ਭਾਈ ਵਰਿਆਮ ਸਿੰਘ

ਭਾਈ ਵਰਿਆਮ ਸਿੰਘ ਮੌਜੂਦਾ ਸਮੇਂ ਉੱਤਰ ਪ੍ਰਦੇਸ਼ ਦੀ ਬਰੇਲੀ ਜੇਲ੍ਹ ‘ਚ ਬੰਦ ਹਨ। ਅਧਿਕਾਰਤ ਸੂਤਰਾਂ ਨੇ ਅੱਜ ਰਾਤ ਦੱਸਿਆ ਕਿ ਭਾਈ ਵਰਿਆਮ ਸਿੰਘ ਨੂੰ ਰਿਹਾਅ ਕੀਤੇ ਜਾਣ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੇ ਵਧੀਆ ਵਿਵਹਾਰ ਦੇ ਨਾਲ-ਨਾਲ ਉਨ੍ਹਾਂ ਵੱਲੋਂ ਕਰੀਬ 25 ਸਾਲ ਦੀ ਸਜ਼ਾ ਭੁਗਤ ਚੁੱਕੇ ਜਾਣ ਦਾ ਹਵਾਲਾ ਦਿੱਤਾ ਹੈ।

ਸੂਤਰਾਂ ਨੇ ਕਿਹਾ ਕਿ ਭਾਈ ਵਰਿਆਮ ਸਿੰਘ 1990 ‘ਚ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਤੱਕ ਇਕ ਵਾਰ ਵੀ ਪੈਰੋਲ ‘ਤੇ ਬਾਹਰ ਨਹੀਂ ਆਏ ਅਤੇ ਜੇਲ੍ਹ ‘ਚ ਉਨ੍ਹਾਂ ਦਾ ਵਿਵਹਾਰ ਬਹੁਤ ਵਧੀਆ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਰਿਹਾਈ ਦਾ ਪ੍ਰਸਤਾਵ ਇਹ ਕਹਿੰਦਿਆ ਅੱਗੇ ਵਧਾਇਆ ਸੀ ਕਿ ਭਾਈ ਵਰਿਆਮ ਸਿੰਘ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਉਮਰ ਵੀ 70 ਸਾਲ ਹੋ ਚੁੱਕੀ ਹੈ। ਭਾਈ ਵਰਿਆਮ ਸਿੰਘ ਉਨ੍ਹਾਂ 13 ਸਿੱਖ ਕੈਦੀਆਂ ‘ਚੋਂ ਇਕ ਹਨ ਜਿੰਨ੍ਹਾਂ ਦੀ ਸਜ਼ਾ ਮੁਆਫੀ ਅਤੇ ਰਿਹਾਈ ਦੀ ਮੰਗ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਕਰਦੀ ਰਹੀ ਹੈ।

ਸਿੱਖ ਹਿੱਤਾਂ ਲਈ ਕੰਮ ਕਰਨ ਵਾਲੇ ਲੁਧਿਆਣਾ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਭਾਈ ਵਰਿਆਮ ਸਿੰਘ ਦੀ ਰਿਹਾਈ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ “ਜਿਵੇਂ ਅਸੀਂ ਕਿਹਾ ਸੀ ਕਿ ਸਿੱਖ ਰਾਜਸੀ ਕੈਦੀਆਂ ਨੂੰ ਰਿਹਾਅ ਕਰਨ ਵਿੱਚ ਕੋੲ ਿਅੜਚਣ ਨਹੀਂ।ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦਾ ਸਿੱਧਾ ਸਬੰਧ ਕੇਂਦਰ ਅਤੇ ਸੂਬਾ ਸਰਕਾਰ ਦੀ ਰਾਜਸੀ ਇੱਛਾ ‘ਤੇ ਨਿਰਭਰ ਕਰਦਾ ਹੈ”।

ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਸਿੱਖ ਜੱਥੇਬੰਦੀਆਂ ਕਰ ਰਹੀਆਂ ਹਨ, ਉਨ੍ਹਾਂ ਵਿੱਚੋਂ ਬਾਦਲ ਸਰਕਾਰ ਬਹੁਤੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਕਰ ਸਕਦੀ ਹੈ।ਪਰ ਇਸ ਤਰਾਂ ਮਹਿਸੂਸ ਹੁੰਦਾ ਹੈ ਕਿ ਸੁਖਬੀਰ ਬਾਦਲ ਵਿੱਚ ਇਸ ਮਾਮਲੇ ‘ਤੇ ਰਾਜਸੀ ਇੱਛਾ ਸ਼ਕਤੀ ਦੀ ਘਾਟ ਹੈ ਜਾਂ ਉਨ੍ਹਾਂ ਵਿੱਚ ਇਹ ਕਰਨ ਦੀ ਹਿੰਮਤ ਨਹੀਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: