Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਆਸੀ ਕੈਦੀ ਭਾਈ ਹਰਦੀਪ ਸਿੰਘ ਹੋਏ ਰਿਹਾਅ

ਸਿੱਖ ਸਿਆਸੀ ਕੈਦੀ ਭਾਈ ਹਰਦੀਪ ਸਿੰਘ ਹੋਏ ਰਿਹਾਅ

ਅੰਮ੍ਰਿਤਸਰ (7 ਜਨਵਰੀ, 2015): ਸਿੱਖ ਸੰਘਰਸ਼ ਨਾਲ ਸਬੰਧਿਤ ਸਿਆਸੀ ਕੈਦੀ ਭਾਈ ਹਰਦੀਪ ਸਿੰਘ ਨੂੰ ਅੱਜ ਇੱਥੋਂ ਦੀ ਗੁਮਟਾਲਾ ਜੇਲ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਬਰੇਲੀ ਯੂਪੀ ਦੀ ਜੇਲ ਵਿੱਚੋਂ ਭਾਈ ਵਰਿਆਮ ਸਿੰਘ ਅਤੇ ਇਸੇ ਜੇਲ ਤੋਂ ਹੀ ਭਾਈ ਬਾਜ਼ ਸਿੰਘ ਰਿਹਾਅ ਹੋ ਚੁੱਕੇ ਹਨ।ਭਾਈ ਹਰਦੀਪ ਸਿੰਘ 1993 ਤੋਂ ਜੇਲ ਵਿੱਚ ਬੰਦ ਸੀ।

ਭਾਈ ਹਰਦੀਪ ਸਿੰਘ ਹੋਏ ਰਿਹਾਅ
ਭਾਈ ਹਰਦੀਪ ਸਿੰਘ ਹੋਏ ਰਿਹਾਅ

ਭਾਈ ਹਰਦੀਪ ਸਿੰਘ ਸਿੰਘ ਦਾ ਨਾਅ ਸਿੱਖ ਵਕੀਲ਼ ਜਸਪਾਲ ਸਿੰਘ ਮੰਝਪੁਰ ਵੱਲੋਂ ਸਿੱਖ ਸਿਆਸੀ ਕੈਦੀਆਂ ਦੀ ਤਿਆਰ ਕੀਤੀ ਸੂਚੀ ਵਿੱਚ ਸ਼ਾਮਲ ਸੀ  ਅਤੇ ਬਾਪੂ ਸੂਰਤ ਸਿੰਘ ਸੰਘਰਸ਼ ਕਮੇਟੀ ਵੀ ਉਸਦੀ ਰਿਹਾਈ ਦੀ ਮੰਗ ਕਰ ਰਿਹੀ ਸੀ।

ਜੇਲ੍ਹ ਸੁਪਰਡੈਂਟ ਆਰ.ਕੇ. ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਉਸ ਦੇ ਨੇਕ ਚਾਲ ਚਲਣ ਦੀ ਰਿਪੋਰਟ ਭੇਜੀ ਗਈ ਸੀ, ਜਿਸ ਦੇ ਆਧਾਰ ’ਤੇ ਪੰਜਾਬ ਸਰਕਾਰ ਵੱਲੋਂ ਉਸ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਆਦੇਸ਼ ਦਿੱਤੇ ਗਏ ਹਨ। ਉਹ ਪਹਿਲਾਂ ਹੀ 14 ਦਿਨ ਦੀ ਪੈਰੋਲ ’ਤੇ ਸੀ। ਇਸ ਦੌਰਾਨ ਉਸ ਦੀ ਪੱਕੀ ਰਿਹਾਈ ਦੇ ਆਦੇਸ਼ ਦੇ ਦਿੱਤੇ ਗਏ ਸਨ। ਅੱਜ ਉਹ ਵਾਪਸ ਜੇਲ੍ਹ ਪਰਤਿਆ ਹੈ ਅਤੇ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰਨ ਮਗਰੋਂ ਉਸ ਨੂੰ ਪੱਕੀ ਰਿਹਾਈ ਦੇ ਦਿੱਤੀ ਗਈ ਹੈ।

ਹਰਦੀਪ ਸਿੰਘ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵਾੜ ਨਾਲ ਸਬੰਧਤ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫੌਜੀ ਹਮਲੇ ਤੋਂ ਬਾਅਦ ਰੋਸ ਵਜੋਂ 1987-88 ਵਿੱਚ ਉਹ ਖਾੜਕੂ ਸਫ਼ਾਂ ਵਿੱਚ ਸ਼ਾਮਲ ਹੋ ਗਿਆ ਸੀ। ਉਹ ਖਾਲਿਸਤਾਨ ਕਮਾਂਡੋ ਫੋਰਸ ਮਾਨੋਚਾਹਲ ਨਾਲ ਸਬੰਧਤ ਸੀ। 1992 ਵਿਚ ਉਸ ਖਿਲਾਫ਼ ਦੋਹਰੇ ਕਤਲ ਕੇਸ ਦੇ ਸਬੰਧ ਵਿੱਚ ਧਾਰਾ 302 ਅਤੇ ਟਾਡਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਸੀ। ਅਦਾਲਤੀ ਕਾਰਵਾਈ ਦੌਰਾਨ ਉਸ ਖਿਲਾਫ਼ ਲਾਈ ਗਈ ਟਾਡਾ ਦੀ ਧਾਰਾ ਹਟਾ ਦਿੱਤੀ ਗਈ ਸੀ ਅਤੇ ਉਸ ਨੂੰ ਦੋਹਰੇ ਕਤਲ ਕੇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਹ ੳੁਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਵਿਆਹ ਵੀ ਸਜ਼ਾ ਭੁਗਤਣ ਦੌਰਾਨ 2001 ਵਿੱਚ ਹੋਇਆ ਸੀ, ਜਿਸ ਤੋਂ ਉਸ ਦੇ ਦੋ ਬੇਟੇ ਹਨ।

ਭਾਈ ਹਰਦੀਪ ਸਿੰਘ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਯਤਨ ਕਰਨ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਉਸ ਨੇ ਉਮੀਦ ਪ੍ਰਗਟਾਈ ਕਿ ਉਸ ਵਾਂਗ ਜੇਲ੍ਹਾਂ ਵਿੱਚ ਬੰਦ ਹੋਰ ਸਿੱਖ ਬੰਦੀ, ਜੋ ਸਜ਼ਾਵਾਂ ਭੁਗਤ ਚੁੱਕੇ ਹਨ, ਜਲਦੀ ਰਿਹਾਅ ਹੋਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਮਨਜਿੰਦਰ ਸਿੰਘ ਪਿੰਡ ਹੁਸੈਨਪੁਰ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜੱਜ ਬਲਵਿੰਦਰ ਕੁਮਾਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ 22 ਅਪ੍ਰੈਲ, 2017 ਨੂੰ
ਸਿੱਖ ਬੰਦੀਆਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਸਿੱਖ ਬੰਦੀਆਂ ਦੀ ਰਿਹਾਈ ਲਈ ਚੌਪਈ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਆਵਾਜ਼ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਪਹੁਮਚ ਚੁੱਕੀ ਹੈ ਅਤੇ ਇਹ ਮਾਮਲਾ ਅਮਰੀਕੀ ਸੰਸਦ ਮੈਬਰਾਂ ਵੱਲੋਂ ਗੰਭੀਰਤਾ ਨਾਲ ਉਠਾਇਆ
ਬਰਤਾਨੀਆਂ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਵਲੋਂ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: