ਅੰਮ੍ਰਿਤਸਰ ( 23 ਦਸੰਬਰ, 2014): “ਸਿੱਖ ਹਿੰਦੂ ਨਹੀਂ ਹਨ” ਦੇ ਮੁੱਦੇ ਤੇ ਸਿੱਖਸ ਫਾਰ ਜਸਟਿਸ ਵੱਲੋਂ ਦਾਇਰ ਅਨਲਾਈਨ ਪਟੀਸ਼ਨ ‘ਤੇ ਤਿੰਨ ਦਿਨਾਂ ਦਸਤਖਤੀ ਕੈਂਪ 26 ਦਸੰਬਰ ਤੋਂ 28 ਦਸੰਬਰ ਤੱਕ 3 ਰੋਜਾ ਸਿੱਖ ਹਿੰਦੂ ਨਹੀਂ ਆਨਲਾਈਨ ਪਟੀਸ਼ਨ ਕੈਂਪ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਯਾਦ ਵਿੱਚ ਹੋ ਰਹੇ ਸਲਾਨਾ ਸ਼ਹੀਦੀ ਜੋੜ ਮੇਲ ਮੌਕੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋ ਆਨਲਾਈਨ ਦਸਤਖ਼ਤ ਕਰਾਏ ਜਾਣਗੇ।
ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿਮਘ ਪੀਰ ਮੁਹੰਮਦ ਨੇ ਕਿਹਾ ਕਿ ਭਾਵੇ 1 ਲੱਖ ਦਸਤਖ਼ਤ ਆਨਲਈਨ ਪਟੀਸ਼ਨ ੳੁੱਤੇ ਹੋ ਚੁੱਕੇ ਹਨ ਲੇਕਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੂੰ ਹੁਕਮ ਕੀਤਾ ਗਿਆ ਹੈ ਕਿ ਉਹ 31 ਦਸੰਬਰ ਤੱਕ ਲਗਾਤਾਰ ਦਸਤਖ਼ਤ ਕਰਵਾਉਣ।
ਪੀਰ ਮੁਹੰਮਦ ਨੇ ਪੰਜਾਬ ਸਰਕਾਰ ਅਤੇ ਸ੍ਰੌਮਣੀ ਅਕਾਲੀ ਦਲ ਬਾਦਲ ਪਾਸੋ ਮੰਗ ਕੀਤੀ ਹੈ ਕਿ ਹੁਣ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਸੰਵਿਧਾਨ ਦੀ ਧਾਰਾ 25ਬੀ ਖ਼ਿਲਾਫ ਇੱਕਜੁੱਟਤਾ ਦਿਖਾਈ ਹੈ ਤਾਂ ਇਸ ਧਾਰਾ ਵਿਰੁੱਧ ਪੰਜਾਬ ਵਿਧਾਨ ਸਭਾ ਅੰਦਰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੱਕ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਸਿੱਖ ਕੌਮ ਦੀ ਚਰਕੌਨੀ ਮੰਗ ਨੂੰ ਪੂਰਾ ਕੀਤਾ ਜਾ ਸਕੇ।
ਸੰਤ ਰਣਜੀਤ ਸਿੰਘ ਢੱਡਰੀਆ ਵਾਲਾ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸਿੱਖਸ ਫਾਰ ਜਸਟਿਸ ਵੱਲੋਂ ਧਾਰਾ 25ਬੀ ਖ਼ਿਲਾਫ ਆਰੰਭੀ ਦਸਤਖ਼ਤ ਮੁਹਿੰਮ ਦਾ ਪੂਰਨ ਸਮਰਥਨ ਕਰਦਿਆ ਕਿਹਾ ਹੈ ਕਿ 26 ਤੋਂ 28 ਦਸੰਬਰ ਤੱਕ ਸਿੱਖ ਸੰਗਤਾਂ ਨੂੰ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਟੀਸ਼ਨ ਉੱਪਰ ਵੱਧ ਤੋਂ ਵੱਧ ਦਸਤਖ਼ਤ ਕਰਨ ਦੀ ਅਪੀਲ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ, ਭਾਈ ਗੁਰਕੀਰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨਾਗੋਕੇ ਨੇ ਕਿਹਾ ਹੈ ਕਿ 26 ਜਨਵਰੀ 1950 ਨੂੰ ਹੋਂਦ ਵਿੱਚ ਆਏ ਭਾਰਤੀ ਸਵਿਧਾਨ ਦੀ ਧਾਰਾ 25ਬੀ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਦੱਸਦੀ ਹੈ ਜਿਸ ਨੂੰ ਖ਼ਤਮ ਕਰਵਾਉਣ ਲਈ ਸ੍ਰੌਮਣੀ ਅਕਾਲੀ ਦਲ ਸਮੇਤ ਸਮੁੱਚੇ ਸਿੱਖ ਮੈਂਬਰ ਪਾਰਲੀਮੈਂਟਾ ਨੂੰ ਇੱਕਜੁੱਟਤਾ ਨਾਲ ਪਾਰਲੀਮੈਂਟ ਅਤੇ ਰਾਜ ਸਭਾ ਵਿੱਚ ਅਵਾਜ ਬੁਲੰਦ ਕਰਨੀ ਚਾਹੀਦੀ ਹੈ।