Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਧੂ ਜੋੜੇ ਨੂੰ ਲੋੜ ਤੋਂ ਵੱਧ ਮਾਣ-ਸਨਮਾਨ ਮਿਲਿਆ; ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ: ਵਿਜੈ ਸਾਂਪਲਾ

ਸਿੱਧੂ ਜੋੜੇ ਨੂੰ ਲੋੜ ਤੋਂ ਵੱਧ ਮਾਣ-ਸਨਮਾਨ ਮਿਲਿਆ; ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ: ਵਿਜੈ ਸਾਂਪਲਾ

ਲੁਧਿਆਣਾ: ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਪਾਰਟੀ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਕਿਹਾ ਕਿ ਹਰ ਕਿਸੇ ਨੂੰ ਫ਼ੈਸਲਾ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਸਤੀਫ਼ਾ ਦਿੱਤਾ ਤੇ ਪਾਰਟੀ ਨੇ ਮਨਜ਼ੂਰ ਕਰ ਲਿਆ। ਇਸ ਨਾਲ ਭਾਜਪਾ ਨੂੰ ਕੋਈ ਫ਼ਰਕ ਨਹੀਂ ਪਵੇਗਾ। ਸਿੱਧੂ ਜੋੜੇ ਨੂੰ ਪਾਰਟੀ ਨੇ ਜ਼ਰੂਰਤ ਤੋਂ ਵੱਧ ਮਾਣ-ਸਨਮਾਨ ਦਿੱਤਾ ਪਰ ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ। ਹਿੰਦੂ ਜਥੇਬੰਦੀਆਂ ਵੱਲੋਂ ਕਿਸੇ ਹਿੰਦੂ ਨੂੰ ਮੁੱਖ ਮੰਤਰੀ ਬਣਾਉਣ ਦੀ ਮੰਗ ਸਬੰਧੀ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਬਣਾਉਣ ਵੇਲੇ ਵਿਅਕਤੀ ਦੀ ਕਾਬਲੀਅਤ ਦੇਖੀ ਜਾਂਦੀ ਹੈ ਨਾ ਕਿ ਧਰਮ।

ਲੁਧਿਆਣਾ ਵਿੱਚ ਪਤੰਜਲੀ ਮੈਗਾ ਸਟੋਰ ਵਿੱਚ ਸਾਮਾਨ ਦੇਖਦੇ ਹੋਏ ਵਿਜੇ ਸਾਂਪਲਾ
ਲੁਧਿਆਣਾ ਵਿੱਚ ਪਤੰਜਲੀ ਮੈਗਾ ਸਟੋਰ ਵਿੱਚ ਸਾਮਾਨ ਦੇਖਦੇ ਹੋਏ ਵਿਜੇ ਸਾਂਪਲਾ

ਵਿਜੈ ਸਾਂਪਲਾ ਨੇ ਇੱਥੇ ਮਲਹਾਰ ਰੋਡ ਸਥਿਤ ਪਤੰਜਲੀ ਮੈਗਾ ਸਟੋਰ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਰਜੀਕਲ ਕਾਰਵਾਈ ਦਾ ਸਿਆਸੀ ਲਾਭ ਨਹੀਂ ਲੈ ਰਹੀ ਬਲਕਿ ਇਸ ਮਾਮਲੇ ਵਿੱਚ ਕਾਂਗਰਸ ਕੋਝੀ ਰਾਜਨੀਤੀ ਕਰ ਰਹੀ ਹੈ। ਸਰਜੀਕਲ ਕਾਰਵਾਈ ਤੋਂ ਬਾਅਦ ਕਾਂਗਰਸ ਤੇ ‘ਆਪ’ ਨੂੰ ਲੱਗ ਰਿਹਾ ਹੈ ਕਿ ਮੋਦੀ ਨੇ ਉਨ੍ਹਾਂ ਦੇ ਸਿਆਸੀ ਭਵਿੱਖ ’ਤੇ ਪਰਮਾਣੂ ਬੰਬ ਸੁੱਟ ਦਿੱਤਾ ਹੈ। ਭਾਜਪਾ ਪ੍ਰਧਾਨ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਆਖਿਆ ਕਿ ਜਿਹੜੇ ਲੋਕ ਖ਼ੂਨ ਦੀ ਦਲਾਲੀ ਦੀਆਂ ਗੱਲਾਂ ਕਰ ਰਹੇ ਹਨ, ਉਨ੍ਹਾਂ ਦੇ ਖ਼ੂਨ ਵਿੱਚ ਖੁਦ ਦਲਾਲੀ ਹੈ।

ਪੰਜਾਬ ਕਾਂਗਰਸ ਵੱਲੋਂ 32 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੁਟਾਲੇ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ਆਖਿਆ ਕਿ ਅਜਿਹਾ ਕੋਈ ਘੁਟਾਲਾ ਨਹੀਂ ਹੋਇਆ, ਬਲਕਿ ਸਾਲ ਪ੍ਰਤੀ ਸਾਲ ਅਨਾਜ ਦਾ ਜੋ ਨੁਕਸਾਨ ਹੋਇਆ ਹੈ, ਕਾਂਗਰਸ ਆਗੂ ਉਸ ਨੂੰ ਘੁਟਾਲਾ ਸਾਬਤ ਕਰਨ ਵਿੱਚ ਲੱਗੇ ਹੋਏ ਹਨ। ਹੁਣ ਪੰਜਾਬ ਸਰਕਾਰ ਇਸ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਪ੍ਰੋ. ਰਜਿੰਦਰ ਭੰਡਾਰੀ, ਸੂਬਾ ਉਪ ਪ੍ਰਧਾਨ ਅਨਿਲ ਸਰੀਨ, ਜਨਰਲ ਸਕੱਤਰ ਜੀਵਨ ਗ਼ੁਪਤਾ, ਖ਼ਜ਼ਾਨਚੀ ਗੁਰਦੇਵ ਸਮਾਜ ਦੇਬੀ, ਅਮਿਤ ਗੁਸਾਂਈ, ਜ਼ਿਲ੍ਹਾ ਪ੍ਰਧਾਨ ਰਵਿੰਦਰ ਅਰੋੜਾ ਤੇ ਸੰਸਦ ਮੈਂਬਰ ਰਵਨੀਤ ਬਿੱਟੂ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਕਾਂਗਰਸ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਦਰਮਿਆਨ ਚਲ ਰਹੇ ‘ਦੋਸਤਾਨਾ ਮੈਚ’ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸੂਬੇ ਦੀ ਕਾਂਗਰਸ ਦਰਮਿਆਨ ਘਮਸਾਨ
ਆਮ ਆਦਮੀ ਪਾਰਟੀ ਦੇ ਆਗੂ ਤੇ ਦਾਖਾ ਹਲਕੇ ਤੋਂ ਐਮ. ਐਲ. ਏ. ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: