Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੀ.ਬੀ.ਐਸ.ਈ ਵਲੋਂ 10ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਦੁਬਾਰਾ ਨਹੀਂ ਲਿਆ ਜਾਵੇਗਾ

ਸੀ.ਬੀ.ਐਸ.ਈ ਵਲੋਂ 10ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਦੁਬਾਰਾ ਨਹੀਂ ਲਿਆ ਜਾਵੇਗਾ

ਨਵੀਂ ਦਿੱਲੀ: ਭਾਰਤ ਦੇ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ ਨੇ ਅੱਜ ਫੈਂਸਲਾ ਕੀਤਾ ਕਿ ਸੀ.ਬੀ.ਐਸ.ਈ ਦਾ 10ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਦੁਬਾਰਾ ਨਹੀਂ ਲਿਆ ਜਾਵੇਗਾ। ਜਿਕਰਯੋਗ ਹੈ ਕਿ ਇਹ ਇਮਤਿਹਾਨ ਪਹਿਲਾਂ ਲੀਕ ਹੋਣ ਕਾਰਨ ਇਮਤਿਹਾਨ ਦੁਬਾਰਾ ਲਏ ਜਾਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਵਿਦਿਆਰਥੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ।

ਸਿੱਖਿਆ ਸਕੱਤਰ ਅਨਿਲ ਸਵਰੂਪ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਂਸਲਾ ਲਿਆ ਗਿਆ ਹੈ ਕਿ ਸੀਬੀਐਸਈ ਦਸਵੀਂ ਜਮਾਤ ਦਾ ਇਮਤਿਹਾਨ ਦੁਬਾਰਾ ਨਹੀਂ ਲਿਆ ਜਾਵੇਗਾ।

ਜਿਕਰਯੋਗ ਹੈ ਕਿ ਸੀ.ਬੀ.ਐਸ.ਈ ਦਾ 12ਵੀਂ ਜਮਾਤ ਦਾ ਅਰਥਵਿਗਿਆਨ ਅਤੇ 10ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਤੋਂ ਬਾਅਦ ਬੋਰਡ ਨੇ ਐਲਾਨ ਕੀਤਾ ਸੀ ਕਿ 12ਵੀਂ ਜਮਾਤ ਦਾ ਅਰਥਵਿਗਿਆਨ ਦਾ ਇਮਤਿਹਾਨ ਦੁਬਾਰਾ 25 ਅਪ੍ਰੈਲ ਨੂੰ ਹੋਵੇਗਾ ਅਤੇ 10ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਜੇ ਦੁਬਾਰਾ ਲੈਣ ਦੀ ਜ਼ਰੂਰਤ ਪਈ ਤਾਂ ਸਿਰਫ ਦਿੱਲੀ-ਐਨਸੀਆਰ ਅਤੇ ਹਰਿਆਣਾ ਵਿਚ ਜੁਲਾਈ ਵਿਚ ਲਿਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ 'ਚ ਜਲੰਧਰ ਸਥਿਤ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧਕੇਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 5 ਮਈ ਤੋਂ ਇਸ ਸਕੂਲ
ਸੀ.ਬੀ.ਐਸ.ਈ ਪੇਪਰ ਲੀਕ ਮਾਮਲੇ ਵਿਚ ਦਿੱਲੀ ਕਰਾਈਮ ਬਰਾਂਚ ਨੇ ਅੱਜ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ 2 ਦਿੱਲੀ ਦੇ ਬਵਾਨਾ ਇਲਾਕੇ ਵਿਚ ਸਥਿਤ ਇਕ ਨਿਜੀ ਸਕੂਲ ਦੇ ਅਧਿਆਪਕ
ਸੀਬੀਐਸਈ ਦੇ ਪੇਪਰ ਲੀਕ ਕਾਂਡ ਵਿੱਚ ਗੂਗਲ ਨੇ ਦਿੱਲੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸੀਬੀਐਸਈ ਚੇਅਰਪਰਸਨ ਅਨੀਤਾ ਕਰਵਲ ਨੂੰ ਚੇਤਾਵਨੀ ਵਜੋਂ ਮੇਲ ਭੇਜਣ ਵਾਲੇ ਵਿਅਕਤੀ ਨਾਲ ਸਬੰਧਤ ਵੇਰਵੇ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: