Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਜੇ ਬਾਦਲ ਦੇ ਘਰ ਨਾ ਜੰਮਦਾ ਤਾਂ ਉਹ ਕੌਂਸਲਰ ਦੀ ਚੋਣ ਵੀ ਨਾ ਜਿੱਤ ਪਾਉਂਦਾ: ਛੋਟੇਪੁਰ

ਸੁਖਬੀਰ ਜੇ ਬਾਦਲ ਦੇ ਘਰ ਨਾ ਜੰਮਦਾ ਤਾਂ ਉਹ ਕੌਂਸਲਰ ਦੀ ਚੋਣ ਵੀ ਨਾ ਜਿੱਤ ਪਾਉਂਦਾ: ਛੋਟੇਪੁਰ

ਬਾਦਲ ਪਰਿਵਾਰ ਅਕਾਲੀ ਦਲ ਨੂੰ ਇਕ ਪ੍ਰਾਇਵੇਟ ਕੰਪਨੀ ਵਾਂਗੂ ਚਲਾ ਰਿਹਾ ਹੈ

ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੁਆਰਾ ਆਮ ਆਦਮੀ ਪਾਰਟੀ ਦੀ ਤੁਲਣਾ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਕਰਨ ਅਤੇ ਆਪ ਆਗੂਆਂ ਨੂੰ ਖਾਲਿਸਤਾਨੀ ਕਹਿਣ ‘ਤੇ ਪਲਟਵਾਰ ਕਰਦਿਆਂ ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਸਨੂੰ ਇਕ ਬੇਤੁਕਾ ਬਿਆਨ ਕਰਾਰ ਦਿੱਤਾ।

ਸੁਖਬੀਰ ਬਾਦਲ, ਸੁੱਚਾ ਸਿੰਘ ਛੋਟੇਪੁਰ (ਫਾਈਲ ਫੋਟੋ)
ਸੁਖਬੀਰ ਬਾਦਲ, ਸੁੱਚਾ ਸਿੰਘ ਛੋਟੇਪੁਰ (ਫਾਈਲ ਫੋਟੋ)

ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਮੋਹ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਕਰਾਰੀ ਹਾਰ ਹੁੰਦੀ ਵੇਖ ਕੇ ਸੁਖਬੀਰ ਬਾਦਲ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਾਂ ਦਾ ਪੰਜਾਬ ਵਿਚ ਹੋ ਰਿਹਾ ਵਿਰੋਧ ਸੁਖਬੀਰ ਨੂੰ ਅਜਿਹੇ ਘਟੀਆ ਦਰਜੇ ਦੇ ਬਿਆਨ ਦੇਣ ਲਈ ਉਕਸਾਅ ਰਿਹਾ ਹੈ।

ਸੁਖਬੀਰ ਦੁਆਰਾ ਇਕ ਅੰਗ੍ਰੇਜ਼ੀ ਅਖਬਾਰ ਨੂੰ ਦਿੱਤੀ ਇੰਟਰਵਿਊ ਦਾ ਹਵਾਲਾ ਦਿੰਦਿਆ ਛੋਟੇਪੁਰ ਨੇ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਤੋਂ ਪੈਦਾ ਹੋਏ ਡਰ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਪਰੰਤੂ ਇਸ ਗੱਲਬਾਤ ਦੌਰਾਨ ਉਸਨੇ ਆਮ ਆਦਮੀ ਪਾਰਟੀ ਤੋਂ ਬਿਨਾ ਕੋਈ ਹੋਰ ਗੱਲ ਨਹੀਂ ਕੀਤੀ। ਜਿਸਤੋਂ ਕਿ ਸੁਖਬੀਰ ਬਾਦਲ ਦੇ ਮਨ ਵਿਚ ‘ਆਪ’ ਦੇ ਭੈਅ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਆਪ ਪ੍ਰਤੀ ਸਨੇਹ ਕਾਰਨ ਸੁਖਬੀਰ ਬਾਦਲ ਦੀ ਰਾਤਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ।

ਛੋਟੇਪੁਰ ਨੇ ਕਿਹਾ ਕਿ ਸੁਖਬੀਰ ਦੁਆਰਾ ਆਪ ਦੀ ਤੁਲਨਾ ਲੱਖਾਂ ਲੋਕਾਂ ਦੇ ਕਤਲ ਲਈ ਜ਼ਿੰਮੇਵਾਰ ਇਕ ਅੱਤਵਾਦੀ ਸੰਗਠਨ ਨਾਲ ਕਰਨਾ ਉਸਦੇ ਮਾਨਸਿਕ ਦਿਵਾਲੀਏਪਨ ਦੀ ਨਿਸ਼ਾਨੀ ਹੈ। ਸੁਖਬੀਰ ਇਸ ਗੱਲ ਤੋਂ ਵੀ ਜਾਣੂ ਹੈ ਕਿ ਆਪ ਦੀ ਸਰਕਾਰ ਆਉਣ ‘ਤੇ ਬਾਦਲ ਪਰਿਵਾਰ ਦੁਆਰਾ ਪਿਛਲੇ 10 ਸਾਲਾਂ ਵਿਚ ਕੀਤੇ ਭ੍ਰਿਸ਼ਟਾਚਾਰ ਦਾ ਕੱਚਾ ਚਿੱਠਾ ਖੁੱਲ੍ਹ ਜਾਵੇਗਾ ਅਤੇ ਉਨ੍ਹਾਂ ਦੇ ਟੱਬਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਦੋਂਕਿ ਅਕਾਲੀ ਦਲ ਬਾਦਲ ਪਰਿਵਾਰ ਦੀ ਨਿੱਜੀ ਕੰਪਨੀ ਮਾਤਰ ਬਣ ਕੇ ਰਹਿ ਗਿਆ ਹੈ। ਅਜੋਕੇ ਸਮੇਂ ਵਿਚ ਅਕਾਲੀ ਦਲ ਦਾ ਅਰਥ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਅਤੇ ਅਦੇਸ਼ ਪ੍ਰਤਾਪ ਸਿੰਘ ਕੈਰੋ ਹੈ ਅਤੇ ਟਕਸਾਲੀ ਆਗੂਆਂ ਦੀ ਕੋਈ ਪੁੱਛ-ਪੜਤਾਲ ਨਹੀਂ ਹੈ। ਬਾਦਲ ਪਰਿਵਾਰ ਤੋਂ ਬਿਨਾ ਕਿਸੇ ਹੋਰ ਦਾ ਅਕਾਲੀ ਦਲ ਵਿਚ ਹੋਣਾ ਜਾਂ ਨਾ ਹੋਣਾ ਕੋਈ ਮਾਇਨੇ ਨਹੀਂ ਰੱਖਦਾ ਕਿਉਂ ਜੋ ਹਰ ਫੈਸਲਾ ਪਰਿਵਾਰਕ ਤੌਰ ‘ਤੇ ਹੀ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਪ੍ਰਕਾਸ਼ ਸਿੰਘ ਬਾਦਲ ਦੇ ਘਰ ਨਾ ਜੰਮਦਾ ਤਾਂ ਉਹ ਕਿਸੇ ਨਗਰ ਕੌਂਸਲ ਦਾ ਕੌਂਸਲਰ ਜਾਂ ਪਿੰਡ ਦੇ ਮੈਂਬਰ ਦੀ ਚੋਣ ਵੀ ਹਾਰ ਚੁੱਕਾ ਹੁੰਦਾ।

ਸੁਖਬੀਰ ਦੁਆਰਾ ਪਰਵਾਸੀ ਪੰਜਾਬੀਆਂ ਬਾਰੇ ਖਾਲਿਸਤਾਨੀ ਸ਼ਬਦ ਦਾ ਪ੍ਰਯੋਗ ਕੀਤੇ ਜਾਣ ਉਤੇ ਇਤਰਾਜ਼ ਜਤਾਉਂਦਿਆਂ ਛੋਟੇਪੁਰ ਨੇ ਕਿਹਾ ਕਿ ਸੁਖਬੀਰ ਸਿਰਫ ਇਸ ਗੱਲ ਤੋਂ ਹੀ ਖਫਾ ਹੈ ਕਿ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਉਸਦੇ ਦੁਆਰਾ ਵਿਖਾਏ ਸਬਜ਼ਬਾਗਾਂ ਨੂੰ ਨਾ ਪਸੰਦ ਕਰਦੇ ਹਨ ਅਤੇ ਉਹ ਸੁਖਬੀਰ ਸਮੇਤ ਹੋਰ ਅਕਾਲੀ ਆਗੂਆਂ ਨੂੰ ਮੂੰਹ ਨਹੀਂ ਲਗਾਉਂਦੇ। ਜਿਸ ਕਾਰਨ ਸੁਖਬੀਰ ਉਨ੍ਹਾਂ ਬਾਰੇ ਘਟੀਆ ਪੱਧਰ ਦੀ ਬਿਆਨਬਾਜ਼ੀ ਕਰਦਾ ਰਹਿੰਦਾ ਹੈ। ਇਕ ਸਾਲ ਪਹਿਲਾਂ ਹੀ ਸੁਖਬੀਰ ਨੇ ਐਨਆਰਆਈ ਸੰਮੇਲਨ ਬੁਲਾ ਕੇ ਪ੍ਰਵਾਸੀ ਪੰਜਾਬੀਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਪ੍ਰਵਾਸੀ ਪੰਜਾਬੀਆਂ ਦੁਆਰਾ ਅਸਲੀਅਤ ਜਾਣ ਕੇ ਸੁਖਬੀਰ ਨੂੰ ਘਾਹ ਨਾ ਪਾਉਣ ਤੇ ਸੁਖਬੀਰ ਹੁਣ ਉਨ੍ਹਾਂ ਨੂੰ ਖਾਲਿਸਤਾਨੀ ਅਤੇ ਭਾਰਤ ਵਿਰੋਧੀ ਗਰਦਾਨਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: