Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਅਤੇ ਅਮਿਤ ਸ਼ਾਹ ਵਿਚਾਕਰ ਹੋਈ ਬੈਠਕ, ਭਾਜਪਾ-ਬਾਦਲ ਦਲ ਦੂਰੀਆਂ ਘਟਾਉਣ ਦੇ ਕੀਤੇ ਯਤਨ

ਸੁਖਬੀਰ ਬਾਦਲ ਅਤੇ ਅਮਿਤ ਸ਼ਾਹ ਵਿਚਾਕਰ ਹੋਈ ਬੈਠਕ, ਭਾਜਪਾ-ਬਾਦਲ ਦਲ ਦੂਰੀਆਂ ਘਟਾਉਣ ਦੇ ਕੀਤੇ ਯਤਨ

ਚੰਡੀਗੜ੍ਹ (9 ਫਰਵਰੀ, 2016): ਪੰਜਾਬ ਭਾਜਪਾ ਅਤੇ ਬਾਦਲ ਦਲ ਵਿੱਚ ਵਧੀਆਂ ਦੂਰੀਆਂ ਨੂੰ ਖਤਮ ਕਰਨ ਲਈ ਸੁਖਬੀਰ ਬਾਦਲ ਅਤੇ ਅਰੁਣ ਜੇਤਲੀ ਸਾਂਝੇ ਤੌਰ ‘ਤੇ ਯਤਨ ਕਰਨਗੇ। ਇਸਦਾ ਫੈਸਲਾ ਅੱਜ ਰਾਤ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਨਿਵਾਸ ਅਸਥਾਨ ‘ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਅਕਾਲੀ-ਭਾਜਪਾ ਸੰਬੰਧਾਂ ਨੂੰ ਵਿਚਾਰਨ ਲਈ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਲਿਆ ਗਿਆ।

ਬੈਠਕ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਬਾਦਲ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਇਕੱਠੀਆਂ ਲੜਨ ਲਈ ਇੱਕ ਸਾਂਝੀ ਚੋਣ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਅਮਿਤ ਸ਼ਾਹਵਿਚਾਕਰ ਹੋਈ ਬੈਠਕ
ਸੁਖਬੀਰ ਬਾਦਲ ਨੇ ਅਮਿਤ ਸ਼ਾਹਵਿਚਾਕਰ ਹੋਈ ਬੈਠਕ

ਸੂਚਨਾ ਅਨੁਸਾਰ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਦੌਰਾਨ ਸਪਸ਼ਟ ਕੀਤਾ ਕਿ ਕਿਸੇ ਵੀ ਭਾਜਪਾ ਮੰਤਰੀ ਦੇ ਵਿਭਾਗ ਵਿਚ ਕਿਸੇ ਤਰ੍ਹਾਂ ਦਾ ਕੋਈ ਦਖ਼ਲ ਨਹੀਂ ਹੈ ਅਤੇ ਉਹ ਅਜਿਹਾ ਕੋਈ ਵੀ ਮੁੱਦਾ ਗੱਲਬਾਤ ਰਾਹੀਂ ਹੱਲ ਕਰਨ ਲਈ ਤਿਆਰ ਹਨ ।ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਤਰਾਜ਼ ਵਾਲੇ ਕਿਸੇ ਵੀ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ ।

ਮੀਟਿੰਗ ਦੌਰਾਨ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਚੀਫ਼ ਪਾਰਲੀਮਾਨੀ ਸਕੱਤਰ ਨਵਜੋਤ ਕੌਰ ਸਿੱਧੂ ਦਾ ਮੀਟਿੰਗ ਦੌਰਾਨ ਦੋਵਾਂ ਧਿਰਾਂ ਵੱਲੋਂ ਜ਼ਿਕਰ ਤੱਕ ਵੀ ਨਹੀਂ ਕੀਤਾ ਗਿਆ, ਹਾਲਾਂਕਿ ਨਵਜੋਤ ਕੌਰ ਸਿੱਧੂ ਦੀ ਬਿਆਨਬਾਜ਼ੀ ਤੋਂ ਬਾਦਲ ਦਲ ਕਾਫ਼ੀ ਪ੍ਰੇਸ਼ਾਨ ਹੈ ।

ਕੋਈ ਇੱਕ ਘੰਟੇ ਤੋਂ ਵੱਧ ਚਾਹ ਦੇ ਕੱਪ ‘ਤੇ ਚੱਲੀ ਇਹ ਮੀਟਿੰਗ ਦੌਰਾਨ ਅਕਾਲੀ ਮੈਂਬਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ ਵਿਚ ਸਹਿਜਧਾਰੀ ਦੀ ਵੋਟ ਖ਼ਤਮ ਕਰਨ ਦੇ ਮੁੱਦੇ ‘ਤੇ ਲੋੜੀਂਦੀ ਤਰਮੀਮ ਦਾ ਮਾਮਲਾ ਕੇਂਦਰ ਸਰਕਾਰ ਵੱਲੋਂ ਲਗਾਤਾਰ ਲਟਕਾਏ ਜਾਣ ‘ਤੇ ਵੀ ਇਤਰਾਜ਼ ਜਤਾਇਆ ਗਿਆ ।

ਉਨ੍ਹਾਂ ਨੂੰ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਤਰਮੀਮ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ, ਜਿਸ ਨੂੰ ਛੇਤੀ ਹੀ ਅਮਲ ਹੇਠ ਲੈ ਆਂਦਾ ਜਾਵੇਗਾ ।
ਸੂਚਨਾ ਅਨੁਸਾਰ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੂੰ ਦੱਸਿਆ ਗਿਆ ਕਿ ਭਾਜਪਾ ਆਗੂ ਅਤੇ ਮੰਤਰੀ ਇਸ ਗੱਲ ‘ਤੇ ਕਾਫ਼ੀ ਨਿਰਾਸ਼ ਹਨ ਕਿ ਉਨ੍ਹਾਂ ਦੇ ਮੰਤਰੀਆਂ ਦੇ ਵਿਭਾਗਾਂ ਵਿਚ ਸਿੱਧਾ ਦਖ਼ਲ ਦੇ ਕੇ ਅਤੇ ਉਨ੍ਹਾਂ ਨੂੰ ਲਾਂਭੇ ਰੱਖ ਕੇ ਫ਼ੈਸਲੇ ਲਏ ਜਾਂਦੇ ਹਨ ਅਤੇ ਇਸੇ ਤਰ੍ਹਾਂ ਭਾਜਪਾ ਆਗੂਆਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰੀ ਤੰਤਰ ਵਿਚ ਵੀ ਉਨ੍ਹਾਂ ਦੀ ਸੱਦ-ਪੁੱਛ ਨਾ ਬਰਾਬਰ ਹੈ, ਜਿਸ ‘ਤੇ ਬਾਦਲ ਦਲ ਆਗੂਆਂ ਨੇ ਸਪਸ਼ਟ ਕੀਤਾ ਕਿ ਅਜਿਹਾ ਕੋਈ ਵੀ ਇਤਰਾਜ਼ ਉਹ ਵਿਚਾਰਨ ਅਤੇ ਦੂਰ ਕਰਨ ਲਈ ਵੀ ਤਿਆਰ ਹਨ ।

ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਬੀਤੇ ਦਿਨੀਂ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਭਾਜਪਾ ਆਗੂਆਂ ਨੇ ਇਸ ਸਬੰਧੀ ਤਿੱਖੇ ਇਤਰਾਜ਼ ਉਠਾਏ ਸਨ ਕਿ ਗਠਜੋੜ ਸਰਕਾਰ ਵਿਚ ਉਨ੍ਹਾਂ ਨੂੰ ਲੋੜੀਂਦਾ ਮਹੱਤਵ ਨਹੀਂ ਮਿਲਦਾ ਅਤੇ ਭਾਜਪਾ ਦੇ ਮੁਫ਼ਾਦ ਅੱਖੋਂ ਪਰੋਖੇ ਕੀਤੇ ਜਾ ਰਹੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: