Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ‘ਤੇ ਪਰਚਾ ਦਰਜ਼ ਹੋਣ ਅਤੇ ਔਰਬਿੱਟ ਬੱਸਾਂ ਦੇ ਪਰਮਿਟ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ: ਐਕਸ਼ਨ ਕਮੇਟੀ

ਸੁਖਬੀਰ ਬਾਦਲ ‘ਤੇ ਪਰਚਾ ਦਰਜ਼ ਹੋਣ ਅਤੇ ਔਰਬਿੱਟ ਬੱਸਾਂ ਦੇ ਪਰਮਿਟ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ: ਐਕਸ਼ਨ ਕਮੇਟੀ

ਮੋਗਾ (4 ਮਈ, 2015): ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਬੱਸ ਕਾਂਡ ਮੋਗਾ ਵਿਚ ਮਾਰੀ ਗਈ 13 ਸਾਲਾ ਅਰਸ਼ਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਲੰਢੇਕੇ ਦੇ ਬੀਤੀ ਦੇਰ ਰਾਤ ਹੋਏ ਅੰਤਿਮ ਸੰਸਕਾਰ ਤੋਂ ਬਾਅਦ ਐਕਸ਼ਨ ਕਮੇਟੀ ਦੇ ਅੱਜ ਮੋਗਾ ਬੰਦ ਦੇ ਸੱਦੇ ਨੂੰ ਭਾਵੇਂ ਬਹੁਤਾ ਹੁੰਗਾਰਾ ਨਹੀਂ ਮਿਲਿਆ ਪਰ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਕੜਕਦੀ ਧੁੱਪ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ, ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਅਤੇ ਲੋਕਾਂ ਨੇ ਹਿੱਸਾ ਲਿਆ ਅਤੇ ਚੱਕਾ ਜਾਮ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।

ਧਰਨੇ ਨੂੰ ਸੰਬੋਧਨ ਕਰਦੇ ਆਮ ਆਦਮੀ ਪਾਰਟੀ ਦੇ ਜੱਸੀ ਜਸਰਾਜ
ਧਰਨੇ ਨੂੰ ਸੰਬੋਧਨ ਕਰਦੇ ਆਮ ਆਦਮੀ ਪਾਰਟੀ ਦੇ ਜੱਸੀ ਜਸਰਾਜ

ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਤੇ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ, ਸਾਬਕਾ ਮੰਤਰੀ ਡਾਕਟਰ ਮਾਲਤੀ ਥਾਪਰ, ਬਲਵੰਤ ਸਿੰਘ ਮਖੂ ਲੋਕ ਸੰਗਰਾਮ ਮੰਚ, , ਜੋਗਿੰਦਰ ਯਾਦਵ ਸਾਬਕਾ ਆਗੂ ਆਮ ਆਦਮੀ ਪਾਰਟੀ, ਮੰਗਤ ਰਾਮ ਪਾਸਲਾ, ਦਵਿੰਦਰਜੀਤ ਸਿੰਘ ਲਾਡੀ ਢੋਸ, ਜੱਸੀ ਜਸਰਾਜ ਪ੍ਰਚਾਰਕ ਆਮ ਆਦਮੀ ਪਾਰਟੀ, ਹਰਜਿੰਦਰ ਸਿੰਘ ਰੋਡੇ, ਜਥੇਦਾਰ ਬੂਟਾ ਸਿੰਘ ਰਣਸੀਂਹ, ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ, ਡਾਕਟਰ ਹਰਜੋਤ ਕਮਲ ਸਿੰਘ, ਮੈਡਮ ਮੀਨਾ ਸ਼ਰਮਾ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਬੁਲਾਰਿਆਂ ਨੇ ਕਿਹਾ ਕਿ ਮੋਗਾ ਔਰਬਿਟ ਬੱਸ ਕਾਂਡ ਦੀ ਘਟਨਾ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸ਼ਰਮਸ਼ਾਰ ਕੀਤਾ ਹੈ ਅਤੇ ਸਰਕਾਰ ਨੇ ਪੀੜਤ ਪਰਿਵਾਰ ‘ਤੇ ਦਬਾਅ ਪਾ ਕੇ ਉਸ ਨੂੰ ਸਮਝੌਤਾ ਕਰਨ ਲਈ ਮਜਬੂਰ ਕੀਤਾ ਹੈ।

ਬੁਲਾਰਿਆਂ ਨੇ ਕਿਹਾ ਕਿ ਐਕਸ਼ਨ ਕਮੇਟੀ ਓਨਾ ਚਿਰ ਚੈਨ ਨਾਲ ਨਹੀਂ ਬੈਠੇਗੀ ਜਿੰਨਾ ਚਿਰ ਔਰਬਿਟ ਬੱਸ ਦੇ ਮਾਲਕ ਸੁਖਬੀਰ ਸਿੰਘ ਬਾਦਲ ‘ਤੇ ਪਰਚਾ ਦਰਜ ਨਹੀਂ ਹੋ ਜਾਂਦਾ ਤੇ ਔਰਬਿੱਟ ਬੱਸਾਂ ਦੇ ਪਰਮਿਟ ਰੱਦ ਕਰਕੇ ਉਨ੍ਹਾਂ ਨੂੰ ਬੰਦ ਨਹੀਂ ਕਰ ਦਿੱਤਾ ਜਾਂਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਪਰਿਵਾਰ ਦੀ ਮਾਲਕੀ ਵਾਲੀ ਚਰਚਿਤ ਔਰਬਿਟ ਬੱਸ ਕਾਂਡ ਦੀ ਸੁਣਵਾਈ ਦੌਰਾਨ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਆਪਣੇ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਤੋਂ ਮੁੱਕਰ ਗਏ ਹਨ।ਅਦਾਲਤ ਨੇ ਅਗਲੀ ਸੁਣਵਾਈ ਲਈ
ਬਹੁ ਚਰਚਿਤ ਮੋਗਾ ਔਰਬਿਟ ਬੱਸ ਕਾਂਡ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਲੀਜ਼ਾ ਗਿੱਲ 'ਤੇ ਅਧਾਰਿਤ ਡਿਵੀਜਨ ਬੈਂਚ ਵਲੋਂ ਐਡਵੋਕੇਟ ਜਸਦੀਪ ਸਿੰਘ ਬੈਂਸ
ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੋਗਾ ਵਿਖੇ ਹੋਏ ਔਰਬਿਟ ਬੱਸ ਛੇੜਛਾੜ ਕਾਂਡ 'ਤੇ ਸਵੈ ਇੱਛਤ ਨੋਟਿਸ ਲੈਦਿਆਂ ਸੁਣਵਾਈ ਕੀਤੀ।ਇਸ ਕੇਸ 'ਤੇ ਹਾਈਕੋਰਟ ਵਿੱਚ ਪਿੱਛਲੇ ਦਿਨੀ ਸੁਣਵਾਈ ਕਰਨੀ ਸੀ ਪਰ
ਅੱਜ ਮੋਗਾ ਔਰਬਿਟ ਬੱਸ ਛੇੜ ਛਾੜ ਕੇਸ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਵੀਜ਼ਨ ਬੈਂਚ ਦੇ ਕੋਲ ਸੁਣਵਾਈ ਲਈ ਆਇਆ ਤਾਂ ਇਸ ਬੈਂਚ ਵਿੱਚ ਸ਼ਾਮਿਲ ਜੱਜਾਂ ਨੇ ਬਚਾਓੁ ਦਾ ਰਾਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: