Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਨੇ ਕਿਹਾ, “ਪਾਕਿਸਤਾਨ ਨੂੰ ਉਸ ਦੀ ਭਾਸ਼ਾ ‘ਚ ਹੀ ਜਵਾਬ ਦੇਣਾ ਚਾਹੀਦਾ ਹੈ”

ਸੁਖਬੀਰ ਬਾਦਲ ਨੇ ਕਿਹਾ, “ਪਾਕਿਸਤਾਨ ਨੂੰ ਉਸ ਦੀ ਭਾਸ਼ਾ ‘ਚ ਹੀ ਜਵਾਬ ਦੇਣਾ ਚਾਹੀਦਾ ਹੈ”

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਉਸ ਦੀ ਭਾਸ਼ਾ ਵਿੱਚ ਮੂੰਹ ਤੋੜਵਾਂ ਜਵਾਬ ਦਿੱਤਾ ਹੈ, ਜੋ ਦਲੇਰੀ ਵਾਲਾ ਫ਼ੈਸਲਾ ਹੈ। ਭਾਰਤੀ ਫ਼ੌਜ ਵੱਲੋਂ ਕੀਤੇ ਗਏ “ਅਪਰੇਸ਼ਨ” ਤੋਂ ਬਾਅਦ ਸਭ ਨੂੰ ਸਪਸ਼ਟ ਸੁਨੇਹਾ ਮਿਲ ਗਿਆ ਕਿ ਭਾਰਤ ਨਾਲ ਜਿਹੜਾ ਦੇਸ਼ ਜਿਸ ਤਰ੍ਹਾਂ ਦਾ ਵਿਵਹਾਰ ਕਰੇਗਾ, ਉਸ ਨੂੰ ਉਸੇ ਤਰ੍ਹਾਂ ਦਾ ਹੀ ਜਵਾਬ ਦਿੱਤਾ ਜਾਵੇਗਾ। ਉਹ ਕੱਲ੍ਹ ਅੰਮ੍ਰਿਤਸਰ ਵਿਖੇ ਮਦਰ ਟੈਰੇਸਾ ਨੂੰ ਸੰਤ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ’ਤੇ ਮਸੀਹੀ ਭਾਈਚਾਰੇ ਨੂੰ ਵਧਾਈ ਦੇਣ ਲਈ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।

ਮਦਰ ਟੈਰੇਸਾ ਦੇ ਬੁੱਤ ਤੋਂ ਪਰਦਾ ਹਟਾਉਣ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ
ਮਦਰ ਟੈਰੇਸਾ ਦੇ ਬੁੱਤ ਤੋਂ ਪਰਦਾ ਹਟਾਉਣ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਭਾਰਤ ਵਲੋਂ ਪਾਕਿਸਤਾਨ ਵਿੱਚ ਅਤਿਵਾਦੀਆਂ ਖ਼ਿਲਾਫ਼ ਕੀਤੀ ਫ਼ੌਜੀ ਕਾਰਵਾਈ ਨੂੰ ਦਰੁਸਤ ਦੱਸਿਆ ਅਤੇ ਆਖਿਆ ਕਿ ਭਾਰਤ ਨੇ ਇਸ “ਕਾਰਵਾਈ” ਨਾਲ “ਅਤਿਵਾਦੀਆਂ” ਨੂੰ ਵੀ ਸਖ਼ਤ ਜਵਾਬ ਦਿੱਤਾ ਹੈ। ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਬਾਰੇ ਉਨ੍ਹਾਂ ਆਖਿਆ ਕਿ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਅੰਮ੍ਰਿਤਸਰ ਤੋਂ ਰਾਜਾਸਾਂਸੀ ਹਵਾਈ ਅੱਡੇ ਦੀ ਸੜਕ ਦਾ ਨਾਂ ਮਦਰ ਟੈਰੇਸਾ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਮਦਰ ਟੈਰੇਸਾ ਨੂੰ ਸੰਤ ਦੀ ਉਪਾਧੀ ਦਿੱਤੀ ਗਈ ਹੈ, ਜਿਸ ਨੂੰ ਲੈਣ ਵਾਸਤੇ ਕੇਂਦਰ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੈਟੀਕਨ ਸਿਟੀ ਭੇਜਿਆ ਗਿਆ ਸੀ। ਇਸ ਮੌਕੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਸਰਹੱਦ ’ਤੇ ਬਣੇ ਤਣਾਅ ਸਬੰਧੀ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਔਖੇ ਸਮੇਂ ਦੇ ਟਾਕਰੇ ਲਈ ਤਿਆਰ ਰਹੇ ਹਨ। ਉਨ੍ਹਾਂ ਇਸ ਸਬੰਧ ਵਿੱਚ ਸਰਹੱਦੀ ਪਿੰਡਾਂ ਦਾ ਦੌਰਾ ਵੀ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਡਾਇਓਸਿਸ ਆਫ ਪੰਜਾਬ ਦੇ ਬਿਸ਼ਪ ਫਰੈਂਕੋ ਮੁਲੱਕਲ, ਬਿਸ਼ਪ ਯੂਨਸ ਮਸੀਹ, ਫਾਦਰ ਪੀਟਰ, ਸੇਵਾ ਸਿੰਘ ਸੇਖਵਾਂ, ਫਾਦਰ ਥੌਮਸ, ਫਾਦਰ ਜ਼ੇਵੀਅਰ, ਫਾਦਰ ਵਿਲਸਨ ਪੀਟਰ, ਫਾਦਰ ਪਾਲ, ਫਾਦਰ ਜੌਹਨ ਗਰੇਵਾਲ ਤੇ ਫਾਦਰ ਮੈਥੀਊ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: