ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਅਤੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ ਕੀਤਾ। ਬੁੱਧਵਾਰ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਸੁਖਬੀਰ ਬਾਦਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕਰ ਰਹੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਇਸ ਕੋਰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ।
![Sukhbir Badal [File Photo]](http://sikhsiyasat.net/wp-content/uploads/2016/07/Sukhbir-Badal-file.png)
ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਬਰਾੜ, ਸਰਬਜੋਤ ਸਿੰਘ ਸਾਬੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਬੀਰ ਸਿੰਘ ਖਟੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੁਵਰਾਜ ਭੁਪਿੰਦਰ ਸਿੰਘ, ਅਮਰਪਾਲ ਸਿੰਘ ਬੋਨੀ ਅਜਨਾਲਾ, ਮਨਜੀਤ ਸਿੰਘ ਮੰਨਾ ਦੋਵੇਂ ਮੁੱਖ ਸੰਸਦੀ ਸਕੱਤਰ, ਬਲਜੀਤ ਸਿੰਘ ਜਲਾਲਉਸਮਾਂ, ਹਰਪ੍ਰੀਤ ਸਿੰਘ ਕੋਟਭਾਈ ਦੋਵੇਂ ਵਿਧਾਇਕ, ਦਿਲਰਾਜ ਸਿੰਘ ਭੂੰਦੜ, ਪਰਮਿੰਦਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਹਰਪਾਲ ਜੁਨੇਜਾ, ਤਰਸੇਮ ਸਿੰਘ ਭਿੰਡਰ, ਅਮਰਿੰਦਰ ਸਿੰਘ, ਵਿਨਰਜੀਤ ਸਿੰਘ ਗੋਲਡੀ, ਬੌਬੀ ਬਾਦਲ, ਸਤਿਗੁਰ ਸਿੰਘ ਅਨਮੋਲ, ਗੁਰਿੰਦਰ ਸਿੰਘ ਭੱਟੀ, ਰਵੀਪ੍ਰੀਤ ਸਿੰਘ ਸਿੱਧੂ, ਸੁਖਮਨ ਸਿੰਘ ਸਿੱਧੂ, ਹਰਮੀਤ ਸਿੰਘ ਢਿੱਲੋਂ, ਕੁਲਵੰਤ ਸਿੰਘ ਕੰਤਾ, ਰਖਵਿੰਦਰ ਸਿੰਘ ਗਾਬੜੀਆ, ਹਰਪ੍ਰੀਤ ਸਿੰਘ ਬਸੰਤ, ਬਲਕਾਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਨਾਵਾਲੀ, ਨਰਦੇਵ ਸਿੰਘ ਮਾਨ, ਤਰਲੋਕ ਸਿੰਘ ਬਾਠ, ਰਣਜੀਤ ਸਿੰਘ ਖੋਜੇਵਾਲ, ਮਨਜਿੰਦਰ ਸਿੰਘ ਢਿੱਲੋਂ, ਸਤਪਾਲ ਸਿੰਘ ਤੂਰ, ਹਰਕੋਮਲਜੀਤ ਸਿੰਘ ਰੋਮੀ, ਬਲਦੇਵ ਸਿੰਘ ਖਹਿਰਾ ਫਿਲੌਰ ਅਤੇ ਹਰਿੰਦਰ ਸਿੰਘ ਢੀਂਡਸਾ ਨੂੰ ਸ਼ਾਮਿਲ ਕੀਤਾ ਗਿਆ ਹੈ।